ਆਮ ਆਦਮੀ ਪਾਰਟੀ ਨੇ ਹਲਕਾ ਮਜੀਠਾ ਵਿੱਚ ਕੱਢਿਆ ਕੈਂਡਲ ਮਾਰਚ ।
October 12th, 2021 | Post by :- | 46 Views

ਆਮ ਆਦਮੀ ਪਾਰਟੀ ਹਲਕਾ ਮਜੀਠਾ ਨੇ ਕੱਢਿਆ ਕੈਂਡਲ ਮਾਰਚ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਜੰਮੂ ਕਸ਼ਮੀਰ ਵਿਚ ਪਿਛਲੇ ਦਿਨੀਂ ਅੱਤਵਾਦੀਆਂ ਵਲੋਂ ਅੰਧਾਧੁੰਦ ਗੋਲੀਆਂ ਚਲਾ ਕੇ ਕਈ ਹਿੰਦੂ ਅਤੇ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਨ ਦੀ ਘਟਨਾ ਦੇ ਰੋਸ ਚ ਅੱਜ ਆਮ ਪਾਰਟੀ ਦੇ ਵਰਕਰਾਂ ਵਲੋਂ ਹਲਕਾ ਮਜੀਠਾ ਤੋਂ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਹੇਠ ਕਸਬਾ ਚਵਿੰਡਾ ਦੇਵੀ ਵਿਖੇ ਇਕ ਵਿਸ਼ਾਲ ਕੈਂਡਲ ਮਾਰਚ ਕਢਿਆ ਗਿਆ ।ਇਹ ਕੈਂਡਲ ਮਾਰਚ ਬੱਸ ਸਟੈਂਡ ਚਵਿੰਡਾ ਦੇਵੀ ਤੋਂ ਸ਼ੁਰੂ ਹੋ ਕੇ ਕਸਬੇ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਦੀ ਗੁਜ਼ਰਿਆ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਇਸ ਘਟਨਾ ਦੀ ਪੁਰਜੋਰ ਸ਼ਬਦਾਂ ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਵਲੋਂ ਅਜਿਹੀਆਂ ਘਿਨੌਣੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ।ਇਸ ਮੌਕੇ ਤੇ ਸੂਬੇਦਾਰ ਬਲਵਿੰਦਰ ਸਿੰਘ ਕੱਥੂਨੰਗਲ,ਪ੍ਰਿਤਪਾਲ ਸਿੰਘ ਬੱਲ ,ਬਲਜੀਤ ਸਿੰਘ,ਬਲਬੀਰ ਸਿੰਘ ਬੋਪਾਰਾਏ ,ਜੋਗਾ ਸਿੰਘ ਤਹਰਪੁਰ,ਰੇਸ਼ਮ ਸਿੰਘ ,ਜਗਦੀਸ਼ ਸਿੰਘ ਸੈਕਟਰੀ, ਸੁਖ ਅਬਦਾਲ ,ਐਸਐਸ ਚਵਿੰਡਾ ਦੇਵੀ,ਜੋਰਾਵਰ ਸਿੰਘ ,ਸੁਰਿੰਦਰ ਸਿੰਘ ਹੀਰੋ ,ਹਰਜਿੰਦਰ ਸਿੰਘ,ਗੁਰਮੁਖ ਸਿੰਘ ਸੋਹੀ , ਰਾਜਵੀਰ ਸਿੰਘ ,ਕੰਵਲਜੀਤ ਸਿੰਘ ,ਨਿਰਮਲ ਸਿੰਘ , ਗੁਰਦਿਆਲ ਸਿੰਘ,ਮਨਜੀਤ ਸਿੰਘ,ਕੁਲਵਿੰਦਰ ਸਿੰਘ ,ਰਾਮ ਸਿੰਘ ,ਦਲਬੀਰ ਸਿੰਘ,ਜਸਪਾਲ ਸਿੰਘ ਆਦਿ ਆਗੂ ਤੇ ਵਲੰਟੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਕੈਪਸਨ ਆਮ ਆਦਮੀ ਪਾਰਟੀ ਦੇ ਵਲੰਟੀਅਰ ਚਵਿੰਡਾ ਦੇਵੀ ਵਿਖੇ ਕੈਂਡਲ ਮਾਰਚ ਕੱਢਣ ਮੌਕੇ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review