ਜੰਡਿਆਲਾ ਗੁਰੂ ਵਿੱਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ।
July 31st, 2022 | Post by :- | 83 Views

ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ—-
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ —
ਜੰਡਿਆਲਾ ਗੁਰੂ, 31 ਜੁਲਾਈ-(ਕੁਲਜੀਤ ਸਿੰਘ )- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਪਹੁੰਚੀਆਂਂ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕਸ਼ਮੀਰ ਸਿੰਘ ਜਾਣੀਆ ਚੇਅਰਮੈਨ ਮਾਰਕੀਟ ਕਮੇਟੀ, ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ, ਟਾਊਨ ਇੰਚਾਰਜ ਜੰਡਿਆਲਾ ਦਵਿੰਦਰ ਸਿੰਘ,
ਸਰੂਪ ਸਿੰਘ ਸੰਤ ਸ਼ਹਿਰੀ ਪ੍ਰਧਾਨ ਅਕਾਲੀ ਜੱਥਾ, ਜਸਵਿੰਦਰ ਸਿੰਘ ਝੰਡ ਬਲਾਕ ਪ੍ਰਧਾਨ ਕਾਂਗਰਸ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ ਕਾਂਗਰਸ, ਨਵਦੀਪ ਸਿੰਘ ਖੇਲਾ, ਸਵਿੰਦਰ ਸਿੰਘ ਚੰਦੀ ਮੈਂਬਰ ਕੰਬੋਜ ਭਾਈਚਾਰਾ, ਡਾ: ਨਿਰਮਲ ਸਿੰਘ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਡਾ: ਹਰਜਿੰਦਰ ਸਿੰਘ ਧੰਜਲ, ਡਾ: ਲਖਵਿੰਦਰ ਸਿੰਘ ਰੰਧਾਵਾ, ਕਾਮਰੇਡ ਸ਼ੇਰਗਿੱਲ ਬਲਾਕ ਸਕੱਤਰ, ਚਰਨਜੀਤ ਸਿੰਘ ਟੀਟੋ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਥਿੰਦ, ਧਰਮਵੀਰ ਬਿੱਟੂ, ਅਮਰ ਸਿੰਘ, ਸਵਿੰਦਰ ਸਿੰਘ ਸ਼ਿੰਦ, ਡਾਕਟਰ ਦਵਿੰਦਰ ਸਿੰਘ, ਸੰਜੀਵ ਕੁਮਾਰ, ਸਤੀਸ਼ ਕੁਮਾਰ, ਐਡਵੋਕੇਟ ਸੁਰਿੰਦਰ ਸਿੰਘ, ਕੁਲਦੀਪ ਸਿੰਘ ਨਵਾਂਕੋਟ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੌੜ ਹੈ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਦੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇ। ਇਸ ਮੌਕੇ ਨਸ਼ਿਆਂ ਖਿਲਾਫ ਡਟਣ ਦਾ ਵੀ ਪ੍ਰਣ ਕੀਤਾ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਪੱਤਰਕਾਰ ਭਾਈਚਾਰੇ ਵੱਲੋਂ ਵੀਂ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਹਾਜਰ ਸ਼ਖਸ਼ੀਅਤਾਂ ਨੂੰ ਕਲੱਬ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
——–

 

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਨਜਰ ਆ ਰਹੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ,
ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਟਾਊਨ ਇੰਚਾਰਜ ਜੰਡਿਆਲਾ ਦਵਿੰਦਰ ਸਿੰਘ ਤੇ ਕਲੱਬ ਮੈਂਬਰ।

……………………………………..

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review