ਚੇਅਰਮੈਨ ਸਮੇਤ ਜੱਥੇਬੰਦੀ ਦੇ ਨੁਮਾਇੰਦੇ ਮਿਲੇ ਸੁਖਬੀਰ ਸਿੰਘ ਬਾਦਲ ਨੂੰ
August 4th, 2022 | Post by :- | 114 Views

ਚੰਡੀਗੜ੍ਹ (ਮਨੋਜ ਸ਼ਰਮਾ ) ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਆਦੇਸ਼ਾਂ ਅਨੁਸਾਰ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦੀ ਅਗਵਾਈ ਹੇਠ ਜੱਥੇਬੰਦੀ ਦੇ ਨੁਮਾਇੰਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ ਵਿਖੇ ਮਿਲੇ।  ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਦੱਸਿਆ ਕਿ ਰਾਮਗੜ੍ਹੀਆ ਬਰਾਦਰੀ ਦੀਆਂ ਅਨੇਕਾਂ ਮੰਗਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਦਰਕਿਨਾਰ ਕੀਤੀਆਂ ਹੋਈਆਂ ਹਨ ਅਤੇ ਨਾ ਹੀ ਰਾਮਗੜ੍ਹੀਆ ਭਾਈਚਾਰੇ ਵਿਚੋਂ ਬਣੇ ਹੋਏ ਸ਼੍ਰੌਮਣੀ ਕਮੇਟੀ ਦੇ ਮੈਂਬਰ ਕੋਈ ਭਾਈਚਾਰੇ ਦੀ ਅਵਾਜ਼ ਉਠਾਵੇ। ਸੱਗੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਮੁੱਖ ਦਫਤਰ ਵਿੱਚ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਆਗੂ ਸਹਿਬਾਨਾਂ ਦੀ ਬਹੁਤ ਹੀ ਧਿਆਨ ਨਾਲ ਗੱਲ ਸੁਣੀ। ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਰਾਮਗੜ੍ਹੀਆ ਬਰਾਦਰੀ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਉੱਤੇ ਹੱਲ ਕੀਤੇ ਜਾਣਗੇ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੂੰ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸੁਖਬੀਰ ਸਿੰਘ ਬਾਦਲ ਨੇ ਜੱਥੇਬੰਦੀ ਦੇ ਸਿਧਾਂਤਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਸੂਬਾ ਆਗੂ ਰਾਮ ਸਿੰਘ ਧੀਮਾਨ, ਵਿਨੋਦ ਧੀਮਾਨ, ਇੰਦਰਜੀਤ ਸਿੰਘ ਲੋਟੇ, ਸੰਦੀਪ ਸਿੰਘ, ਸਤਨਾਮ ਧੀਮਾਨ , ਜਗਜੀਤ ਸਿੰਘ ਅਤੇ ਚੰਡੀਗੜ੍ਹ ਪ੍ਰਧਾਨ ਇੰਦਰਜੀਤ ਸਿੰਘ ਧੀਮਾਨ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review