ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ
August 5th, 2022 | Post by :- | 198 Views

 

ਬਟਾਲਾ, 5 ਅਗਸਤ (ਮਨਬੀਰ ਧੂਲਕਾ ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਨਾਲ ਮੁਲਾਕਾਤ ਕਰਕੇ ਬਟਾਲਾ ਹਲਕੇ ਦੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਬਟਾਲਾ ਸ਼ਹਿਰ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਦੀ 3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪੈਣ ਕਾਰਨ ਸ਼ਹਿਰ ਵਿੱਚ ਸੜਕਾਂ ਬਣਨ ਵਾਲੀਆਂ ਹਨ ਜਿਸ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਕੁਝ ਸੜਕਾਂ ਬਣਨ ਵਾਲੀਆਂ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਸੰਗਤਾਂ ਨੂੰ ਪਰੇਸ਼ਾਨੀ ਨਾ ਹੋਵੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਕਾਸ ਕਾਰਜ ਪਿਛਲੀ ਸਰਕਾਰ ਨੇ ਸ਼ੁਰੂ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਇਕ ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਹੈ ਅਤੇ ਅਬਾਦੀ ਦੇ ਪੱਖ ਤੋਂ ਇਹ ਸੂਬੇ ਦੇ ਪਹਿਲੇ ਦਸ ਸ਼ਹਿਰਾਂ ਵਿਚੋਂ ਇੱਕ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਕਿ ਉਹ ਵਿਧਾਨ ਸਭਾ ਹਲਕਾ ਬਟਾਲਾ ਅਤੇ ਖਾਸ ਕਰਕੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨ।

ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪਣੇ ਹਲਕੇ ਲਈ ਕੀਤੀਆਂ ਮੰਗਾਂ ਨੂੰ ਸੁਣਨ ਉਪਰੰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਹੈ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review