ਨੈਸ਼ਨਲ ਲੋਕ ਅਦਾਲਤ ਵਿੱਚ 8329 ਕੇਸਾਂ ਦਾ ਹੋਇਆ ਨਿਪਟਾਰਾ ।
May 14th, 2023
| Post by :- Kuljit Singh Hans
| 125 Views

ਨੈਸ਼ਨਲ ਲੋਕ ਅਦਾਲਤ ਚ ਹੋਇਆ 8329 ਕੇਸਾਂ ਦਾ ਨਿਪਟਾਰਾ:
ਜੰਡਿਆਲਾ ਗੁਰੂ ਕੁਲਜੀਤ ਸਿੰਘ
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਮਿਤੀ 13—05—2023 ਨੂੰ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 35 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 22 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 2 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਅਤੇ ਇਸ ਦੇ ਨਾਲ ਰੇਵਿਨਿੳ ਅਦਾਲਤਾਂ ਵੱਲੋਂ ਵਿੱਚ ਵੀ ਬੈਂਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 23713 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 8329 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਲੋਕ ਅਦਾਲਤ ਦੌਰਾਨ ਇਕ ਕੇਸ ਜਿਸ ਵਿੱਚ ਪਤੀ—ਪਤਨੀ ਦਾ ਝਗੜਾ ਜੋ ਕਿ ਪਿੱਛਲੇ 04 ਸਾਲਾਂ ਤੋਂ ਅਦਾਲਤਾਂ ਵਿੱਚ ਲੰਭਿਤ ਸੀ ਅਤੇ ਇਕ ਬੱਚਾ ਵੀ ਇਸ ਝਗੜੇ ਤੋਂ ਪ੍ਰਭਾਵਿਤ ਸੀ, ਉਕਤ ਕੇਸ ਵਿੱਚ ਜਿਲ੍ਰਾਂ ਅਤੇ ਸੇਸ਼ਨਜ ਜੱਜ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ ਜੀ ਵੱਲੋਂ ਯਤਨ ਕਰਕੇ ਦੋਹਾਂ ਧਿਰਾਂ ਵਿੱਚ ਰਾਜੀਨਾਮਾ ਕਰਵਾਇਆ ਗਿਆ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review