ਵੱਧ ਰਿਹਾ ਨਸ਼ਿਆਂ ਦਾ ਰੁਝਾਨ ਚਿੰਤਾ ਦਾ ਵਿਸ਼ਾ :ਡਾਕਟਰ ਸੰਧੂ ।
May 26th, 2023 | Post by :- | 139 Views
ਵਧ ਰਹਿਆ ਨਸ਼ਿਆਂ ਦਾ ਰੁਝਾਨ ਇੱਕ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ – ਡਾ.  ਸੰਧੂ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਪੰਜ ਦਰਿਆਵਾਂ ਦੀ ਧਰਤੀ ਜਿਸ ਨੂੰ ਪੰਜਾਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਵਿੱਚ ਦਿਨੋਂ-ਦਿਨ ਵਧ ਰਿਹਾ ਨਸ਼ਿਆਂ ਦਾ ਰੁਝਾਨ ਇੱਕ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ ਹੈ ਤੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਤੇ ਕੋਈ ਵੀ ਸਰਕਾਰ ਨਸ਼ਿਆਂ ਰੂਪੀ ਦੈਂਤ ਨੂੰ ਨਕੇਲ ਨਹੀਂ ਪਾ ਸਕੀ ਜੋ ਇੱਕ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਡਾ ਡੱਡੂਆਣਾ ਵਿਖੇ ਸੰਧੂ ਹਸਪਤਾਲ ਦੇ ਐਮਡੀ ਡਾ. ਤੇਜਪਾਲ ਸਿੰਘ ਸੰਧੂ ਤੇ ਉਹਨਾਂ ਦੇ ਸਟਾਫ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਨਸ਼ਿਆ ਦੇ ਇਸ ਦੈਂਤ ਨੇ ਹੁਣ ਤੱਕ ਅਨੇਕਾਂ ਜਵਾਨੀਆਂ ਨਿਗਲ ਲਈਆਂ ਹਨ ਤੇ ਕਈਆਂ ਘਰਾਂ ਦੇ ਚਿਰਾਗ ਵੀ ਬੁਝ ਗਏ, ਕਈ ਸੁਹਾਗਣਾਂ ਇਸ ਨਸ਼ੇ ਰੂਪੀ ਦੈਂਤ ਨੇ ਰੰਡੀਆਂ ਕਰਤੀਆਂ, ਪਰ ਨਸ਼ਿਆਂ ਦੇ ਇਸ ਦੈਂਤ ਦਾ ਢਿੱਡ ਭਰਨ ਦਾ ਨਾਮ ਹੀ ਨਹੀਂ ਲੈ ਰਿਹਾ । ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਨਸ਼ੇੜੀਆਂ ਦੀਆਂ ਵੀਡੀਓਜ਼ ਪੰਜਾਬ ਨੂੰ ਪੂਰੀ ਤਰ੍ਹਾਂ ਬਦਨਾਮ ਕਰ ਰਹੀਆਂ ਹਨ ਜਿਸ ਨਾਲ ਪੂਰੇ ਵਿਸ਼ਵ ਵਿੱਚ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਤੇ ਪੀਆਰਓ ਅਵਤਾਰ ਸਿੰਘ, ਪੱਤਰਕਾਰ ਦਲੇਰ ਸਿੰਘ ਜੌਹਲ, ਮੈਡਮ ਰਾਜ਼, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ, ਸੰਦੀਪ ਕੌਰ, ਐਮਡੀ ਜਗਦੀਸ਼ ਸਿੰਘ, ਨਾਨਕ ਸਿੰਘ ਨਵਾਂ ਪਿੰਡ, ਇੰਜੀ. ਬਲਜੀਤ ਸਿੰਘ ਜੰਮੂ ਐਮਬੀਐਸ ਰਿਜੋਰਟ ਵਾਲੇ, ਕਲਾਕਾਰ ਦੇਵ ਜੌਹਲ, ਸੁਖਬਾਜ ਸਿੰਘ ਰੰਧਾਵਾ ਆਦਿ ਨੇ ਵੀ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆ ਨੂੰ ਖਤਮ ਕਰਨ ਲਈ ਕਾਰਗਰ ਕਦਮ ਚੁੱਕੇ ਜਾਣ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ
ਕੈਪਸਨ, ਅੱਡਾ ਡੱਡੂਆਣਾ ਵਿਖੇ ਡਾ. ਤੇਜਪਾਲ ਸਿੰਘ ਸੰਧੂ, ਅਵਤਾਰ ਸਿੰਘ, ਕੁਲਵਿੰਦਰ ਕੌਰ ਤੇ ਹੋਰ ਗੱਲਬਾਤ ਕਰਦੇ ਹੋਏ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review