ਕੈਬਿਨੈਟ ਮੰਤਰੀ ਈ ਟੀ ਓ ਨੇ ਨਵੇਂ ਬਣੇ ਮਾਰਕੀਟ ਕਮੇਟੀ ਦੇ ਚੇਅਰ
June 3rd, 2023 | Post by :- | 172 Views
ਕੈਬਨਿਟ ਮੰਤਰੀ ਈ.ਟੀ.ਓ. ਨੇ ਨਵੇਂ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ 3 ਜੂਨ 2023–ਕੁਲਜੀਤ ਸਿੰਘ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਵਲੋਂ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਵਿਸ਼ੇਸ਼ ਸਨਮਾਨਾਂ ਵਜੋਂ ਅਹੁਦੇ ਦੇ ਕੇ ਨਵਾਜਿਆ ਜਾ ਰਿਹਾ ਹੈ ਅਤੇ ਇਨਾਂ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਦਿੱਤੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਆਮ ਲੋਕਾਂ ਦੀਆਂ ਆਸਾਂ ਤੇ ਪੂਰੇ ਉਤਰਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਵਲੋਂ ਅੱਜ ਮਾਰਕਿਟ ਕਮੇਟੀ ਜੰਡਿਆਲਾ ਗੁਰੂ ਦੇ ਨਵੇਂ ਬਣੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਅਤੇ ਮਾਰਕਿਟ ਕਮੇਟੀ ਮਹਿਤਾ ਦੇ ਨਵੇਂ ਬਣੇ ਚੇਅਰਮੈਨ ਸ: ਗੁਰਵਿੰਦਰ ਸਿੰਘ ਖਬੇ ਰਾਜਪੂਤਾਂ ਨੂੰ ਵਧਾਈ ਦੇਣ ਉਪਰੰਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਜੰਡਿਆਲਾ, ਮਹਿਤਾ ਅਤੇ ਗਹਿਰੀ ਦੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਇਸ ਮੌਕੇ ਦੋਵੇਂ ਚੇਅਰਮੈਨਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਾਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਿਮਾਣਿਆਂ ਨੂੰ ਇਨਾਂ ਵੱਡਾ ਮਾਣ ਬਖਸ਼ਿਆ ਹੈ ਅਤੇ ਅਸੀਂ ਪੂਰੀ ਕੋਸ਼ਿਸ ਕਰਾਂਗੇ ਕਿ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਾ ਸਕੀਏ।
ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨਵੇਂ ਬਣੇ ਚੇਅਰਮੈਨਾਂ ਨੂੰ ਵਧਾਈ ਦਿੰਦੇ ਹੋਏ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review