ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 8 ਜੂਨ ਨੂੰ ਸਬ ਡਿਵੀਜ਼ਨ ਅੱਗੇ ਧਰਨਿਆਂ ਸਬੰਧੀ ਜਿਲੇ ਭਰ ਵਿੱਚ ਮੀਟਿੰਗ ਦਾ ਦੌਰ ਜਾਰੀ ।
June 4th, 2023 | Post by :- | 148 Views
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 8 ਜੂਨ ਨੂੰ ਸਬ ਡਵੀਜਨਾਂ ਅੱਗੇ ਧਰਨਿਆਂ ਸਬੰਧੀ ਜਿਲ੍ਹੇ ਭਰ ਵਿੱਚ ਮੀਟਿੰਗਾਂ ਦਾ ਦੌਰ ਜਾਰੀ: ਪੰਧੇਰ,ਚੱਬਾ।
ਜੰਡਿਆਲਾ ਗੁਰੂ ਕੁਲਜੀਤ ਸਿੰਘ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ,ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦੋ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਬੀ.ਕੇ.ਯੂ ਏਕਤਾ ਅਜ਼ਾਦ ਵੱਲੋਂ 8 ਜੂਨ ਨੂੰ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈਕੇ ਪੰਜਾਬ ਭਰ ਦੇ ਐਸ.ਡੀ.ਓ. ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ।ਜਿਨ੍ਹਾਂ ਦੀਆਂ ਮੁੱਖ ਮੰਗਾਂ ਬਿਜਲੀ ਐਕਟ 2003 ਰੱਦ ਕਰਾਉਣਾ,ਚਿੱਪ ਵਾਲੇ ਮੀਟਰ ਨਾ ਲੱਗਣ ਦੇਣਾ,ਝੋਨੇ ਦੇ ਸੀਜ਼ਨ ਤੋਂ ਪਹਿਲਾ ਸਾਰੀਆਂ ਸਬ ਡਵੀਜ਼ਨਾਂ ਵਿੱਚ ਸਮਾਨ ਦੀ ਘਾਟ ਨੂੰ ਦੂਰ ਕਰਕੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਾ,ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ,ਠੇਕੇਦਾਰੀ ਸਿਸਟਮ ਬੰਦ ਕਰਨਾ ਆਦਿ ਮੁੱਖ ਮੰਗਾਂ ਸ਼ਾਮਲ ਹਨ।ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ,ਜਿਲਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਜੂਨ 1984 ਵੇਲੇ ਭਾਰਤੀ ਹਕੂਮਤ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਵਰਤਾਏ ਘੱਲੂਘਾਰੇ ਦਾ ਦੁੱਖ, ਦਰਦ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂ ਦਾ ਤਿਉਂ ਹੈ,ਇਸ ਘਟਨਾਕ੍ਰਮ ਅਤੇ ਭਾਰਤੀ ਹਾਕਮਾਂ ਨੂੰ ਪਾਰਲੀਮੈਂਟ ਵਿੱਚ ਮੁਆਫੀ ਮੰਗਣੀ ਚਾਹੀਦੀ ਹੈ।ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਲਈ ਕੋਸ਼ਿਸ਼ਾਂ ਕਰਨ ਨੂੰ ਸਰਾਸਰ ਗਲਤ ਦੱਸਿਆ।ਸੂਬਾ ਪ੍ਰੈੱਸ ਸਕੱਤਰ ਡਾ:ਕੰਵਰਦਲੀਪ ਸਿੰਘ,ਜਿਲਾ ਆਗੂ ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਜਿਲ੍ਹੇ ਭਰ ਦੇ ਸਾਰੇ ਜੋਨਾਂ, ਪਿੰਡਾਂ ਵਿੱਚ ਜਿਲਾ ਆਗੂਆਂ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ 8 ਜੂਨ ਦੇ ਧਰਨੇ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ,ਬੀਬੀਆਂ ਸ਼ਮੂਲੀਅਤ ਕਰਨਗੇ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review