ਮਾਨ ਸਰਕਾਰ ਦੇ ਲੋਕਹਿਤ ਫੈਸਲਿਆਂ ਨੂੰ ਦੇਖਦੇ ਹੋਏ ਸੈਂਕੜੇ ਲੋਕ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ :ਈ ਟੀ ਓ ।
June 7th, 2023
| Post by :- Kuljit Singh Hans
| 250 Views
ਮਾਨ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਸੈਕੜੇ ਲੋਕ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ-ਈ:ਟੀ:ਓ
ਜੰਡਿਆਲਾ ਗੁਰੂ 7 ਜੂਨ: ਕੁਲਜੀਤ ਸਿੰਘ
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮਾਨ ਸਰਕਾਰ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਸਾਰੇ ਵਰਗ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, 29000 ਤੋਂ ਵਧੇਰੇ ਨੌਕਰੀਆਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਪੰਜਾਬ ਦੇ ਹਿੱਤਾਂ ਨੂੰ ਮੋਹਰੀ ਰੱਖਿਆ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਦੱਸਿਆ ਕਿ ਸਰਕਾਰ ਵੱਲੋਂ ਆਵਾਜਾਈ ਦੀਆਂ ਬੇਹਤਰ ਦੇਣ ਦੇ ਉਦੇਸ਼ ਨਾਲ ਨਵੀਆਂ ਸੜਕਾਂ, ਪੁਰਾਣੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਸੀਜਨ ਦੋਰਾਨ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਦੇ ਸਾਬਕਾ ਸਰਪੰਚ ਸ ਅਜੀਤ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਮੌਜੂਦਾ ਮੈਂਬਰ ਸੁਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ, ਸਾਬਕਾ ਮੈਂਬਰ ਕੁਲਵੰਤ ਸਿੰਘ, ਸਾਜਨ ਸਿੰਘ, ਹਰਜੀਤ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ, ਸੰਮਤੀ ਮੈਂਬਰ ਡਾ ਗੁਰਦੇਵ ਸਿੰਘ ਕਾਂਗਰਸ ਪਾਰਟੀ ਅਤੇ ਸੁਖਜਿੰਦਰ ਸਿੰਘ, ਮਨਜੀਤ ਸਿੰਘ ਅਕਾਲੀ ਦਲ ਸਦਾ ਲਈ ਛੱਡ ਕੇ ਦਰਜਨਾਂ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਏ। ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੇ ਇਕ ਸੁਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲਗਾਤਾਰ ਤਰੱਕੀ ਵੱਲ ਲਿਜਾ ਰਹੀ ਹੈ। ਜਿਸ ਕਾਰਨ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਜਿਸ ਕਾਰਨ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੀ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ। ਕੈਬਨਿਟ ਮੰਤਰੀ ਨੇ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਸਨਮਾਨਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਪਾਰਟੀ ਮਜਬੂਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
——
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review