ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ :ਈ ਟੀ ਓ ।
June 11th, 2023
| Post by :- Kuljit Singh Hans
| 141 Views

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਵੇਗੀ- ਈ ਟੀ ਓ
ਪਿੰਡ ਜੋਧਾ ਨਗਰੀ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਜੰਡਿਆਲਾ ਗੁਰੂ, 11 ਜੂਨ ਕੁਲਜੀਤ ਸਿੰਘ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਪਿੰਡ ਜੋਧਾ ਨਗਰੀ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਹ ਅੱਜ ਇੱਥੇ ਪਿੰਡ ਵਾਸੀਆਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਜਿੱਤ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਾਮਿਲ ਹੋਣ ਗਏ ਸਨ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਤੁਹਾਡੀਆਂ ਅਸੀਸਾਂ ਅਤੇ ਪ੍ਰੇਮ ਦੀ ਬਦੌਲਤ ਹੀ ਇੰਨੀ ਵੱਡੀ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦਾ ਕੋਈ ਵੀ ਸਾਂਝਾ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਿੰਡ ਵਿਖੇ ਲਗਭਗ 18 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਜਿੰਨਾਂ ਵਿੱਚ ਛੱਪੜ ਦੀ ਸਫਾਈ, ਸੋਲਰ ਲਾਇਟਾਂ, ਗਲੀਆਂ-ਨਾਲੀਆਂ ਦੇ ਕੰ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ,15 ਲੱਖ ਰੁਪਏ ਦੀ ਲਾਗਤ ਨਾਲ ਰਹਿੰਦੇ ਕੰਮ ਵੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਗੁਰਮੀਤ ਕੌਰ ਭੈਣ, ਗੁਰਮੁਖ ਸਰਜਾ, ਛਾਨਾਕ ਸਿੰਘ ਚੇਅਰਮੈਨ, ਤਰਲੋਚਨ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ, ਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review