ਸ਼ਾਇਰ ਰਣਜੀਤ ਅਜ਼ਾਦ `ਕਾਂਝਲਾ” ਨਾਲ ਰੂ-ਬ-ਰੂ ਸਮਾਗਮ
July 8th, 2023 | Post by :- | 145 Views

 

ਬਾਬਾ ਬਕਾਲਾ ਸਾਹਿਬ, 7 ਜੁਲਾਈ (ਮਨਬੀਰ ਧੂਲਕਾ ) ਅੱਜ ਇੱਥੇ ਪਿਛਲੇ 37 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸ਼ਾਇਰ ਰਣਜੀਤ ਅਜ਼ਾਦ `ਕਾਂਝਲਾ” ਨਾਲ ਇਕ ਰੂ-ਬ-ਰੂ ਸਮਾਗਮ ਦਾ ਆਯੋਜਿਨ ਕੀਤਾ ਗਿਆ । ਸਭਾ ਦੇ ਬਾਨੀ ਸਰਪ੍ਰਸਤ ਮਰਹੂਮ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਵਿੱਚ ਹੋਏ ਇਕ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਡਾ: ਕੁਲਵੰਤ ਸਿੰਘ ਬਾਠ (ਸਾ: ਵੈਟਨਰੀ ਅਫਸਰ), ਮੱਖਣ ਸਿੰਘ ਭੈਣੀਵਾਲਾ ਸਾ: ਬੀ.ਈ.ਈ.ਓ. ਅਤੇ ਮੈਡਮ ਸੁਖਵੰਤ ਕੌਰ ਵੱਸੀ (ਪ੍ਰਧਾਨ ਮਹਿਲਾ ਵਿੰਗ) ਸੁਸ਼ੋਭਿਤ ਹੋਏ । ਇਸ ਮੌਕੇ ਸ਼ਾਇਰ ਰਣਜੀਤ ਅਜ਼ਾਦ `ਕਾਂਝਲਾ” ਨੇ ਆਪਣੀ ਜ਼ਿੰਦਗੀ ਦੇ ਮਿੱਠੇ-ਕੌੜੇ ਅਨੁਭਵ ਸਭ ਨਾਲ ਸਾਂਝੇ ਕੀਤੇ, ਲੇਖਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਾਖੂਬੀ ਦਿੱਤੇ ਅਤੇ ਆਪਣੀਆਂ ਕਾਵਿ ਕਿਰਤਾਂ ਵੀ ਸਾਂਝੀਆਂ ਕੀਤੀਆਂ । ਉਪਰੰਤ ਸਭਾ ਵੱਲੋਂ ਸ੍ਰੀ ਕਾਂਝਲਾ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਦੇਕੇ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਨ ਦੇ ਫਰਜ਼ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਬਾਖੂਬੀ ਨਿਭਾਏ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਮਾ: ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਅਮਰਜੀਤ ਸਿੰਘ ਰਤਨਗੜ੍ਹ, ਅਜੈਬ ਸਿੰਘ ਪੱਪੂ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਘੁੱਕ, ਬਲਵਿੰਦਰ ਸਿੰਘ ਅਠੌਲਾ, ਰਘਬੀਰ ਸਿੰਘ ਸੋਹਲ, ਬਲਬੀਰ ਸਿੰਘ ਬੀਰ, ਕੈਪਟਨ ਸਿੰਘ ਮਹਿਤਾ ਆਦਿ ਨੇ ਕਾਵਿ ਰਚਨਾਵਾਂ ਸਾਂਝੀਆਂ ਕੀਤੀਆਂ । ਇਕ ਸ਼ੋਕ ਮਤੇ ਰਾਹੀਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਕੇਂਦਰ ਤਰਨ ਤਾਰਨ ਦੇ ਪ੍ਰਧਾਨ ਸ: ਜਸਵਿੰਦਰ ਸਿੰਘ ਢਿੱਲੋਂ ਦੇ ਦਾਮਾਦ ਦੀ ਅਚਨਚੇਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਤਸਵੀਰ

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ਼ਾਇਰ ਰਣਜੀਤ ਅਜ਼ਾਦ `ਕਾਂਝਲਾ” ਨਾਲ ਇਕ ਸਾਹਿਤਕ ਮਿਲਣੀ ਮੌਕੇ ਸਨਮਾਨਿਤ ਕਰਦਿਆਂ ਸ਼ੇਲਿੰਦਰਜੀਤ ਸਿੰਘ ਰਾਜਨ, ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਡਾ: ਕੁਲਵੰਤ ਸਿੰਘ ਬਾਠ, ਮੱਖਣ ਭੈਣੀਵਾਲਾ, ਮਨਜੀਤ ਸਿੰਘ ਵੱਸੀ, ਸੁਖਵੰਤ ਕੌਰ ਵੱਸੀ ਅਤੇ ਹੋਰ ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review