ਅੱਗ ਨਾਲ ਪੀੜਤ ਦੁਕਾਨਦਾਰ ਦੀ ਹਰ ਸੰਭਵ ਕੀਤੀ ਜਾਵੇਗੀ ਮਦਦ :ਈ ਟੀ ਓ।
July 9th, 2023 | Post by :- | 234 Views

 

ਅੱਗ ਨਾਲ ਪੀੜਤ ਦੁਕਾਨਦਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਈ ਟੀ ਓ
ਡਿਪਟੀ ਕਮਿਸ਼ਨਰ ਵੱਲੋਂ 25 ਹਜਾਰ ਰੁਪਏ ਦੇਣ ਦਾ ਐਲਾਨ
ਜੰਡਿਆਲਾ ਗੁਰੂ, 9 ਜੁਲਾਈ ਕੁਲਜੀਤ ਸਿੰਘ
ਸਥਾਨਕ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦਾ ਮੌਕਾ ਵੇਖਣ ਅਤੇ ਪੀੜਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਮੌਕੇ ਉਤੇ ਪੁੱਜੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੁਦਰਤ ਦੀ ਮਾਰ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਜਿਹੀ ਕਿਸੇ ਵੀ ਸੰਕਟ ਵਿੱਚ ਆਪਣੇ ਭਾਈਚਾਰੇ ਦੀ ਮਦਦ ਕਰੀਏ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੂੰ ਹਦਾਇਤ ਕੀਤੀ ਕਿ ਉਹ ਉਕਤ ਦੁਕਾਨਦਾਰ ਨੂੰ ਸਹਾਇਤਾ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਤਰੁੰਤ ਭੇਜਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਦੇ ਨਿਰਦੇਸ਼ਾਂ ਉਤੇ ਅਮਲ ਕਰਦੇ ਜਿਲਾ ਪ੍ਰਸ਼ਾਸਨ ਵੱਲੋਂ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸਹਾਇਤਾ ਕੋਸ਼ ਵਿਚੋਂ ਸਹਾਇਤਾ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ।
ਕੈਪਸ਼ਨ
ਜੰਡਿਆਲਾ ਗੁਰੂ ਵਿਖੇ ਅੱਗ ਨਾਲ ਸੜੀ ਦੁਕਾਨ ਦਾ ਜਾਇਜ਼ਾ ਲੈਂਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review