ਜਿਲ੍ਹੇ ਵਿਚ ਫਿਲਹਾਲ ਹੜਾਂ ਦਾ ਕੋਈ ਖਤਰਾ ਨਹੀਂ :ਈ ਟੀ ਓ।
July 10th, 2023
| Post by :- Kuljit Singh Hans
| 241 Views
ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ – ਈ ਟੀ ਓ
ਕੈਬਨਿਟ ਮੰਤਰੀ ਨੇ ਜਿਲਾ ਅਧਿਕਾਰੀਆਂ ਨਾਲ ਲਿਆ ਮੌਜੂਦਾ ਸਥਿਤੀ ਦਾ ਜਾਇਜਾ
ਅੰਮ੍ਰਿਤਸਰ, 10 ਜੁਲਾਈ 2023:—-ਕੁਲਜੀਤ ਸਿੰਘ
ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜਾ ਲੈਂਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ: ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸਮੇਤ ਸਾਰੇ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।
ਸ: ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮੈਂ, ਸ: ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅਤੇ ਸਾਡੇ ਸਾਰੇ ਵਿਧਾਇਕਾਂ ਨੇ ਜਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ। ਕੁੱਝ ਇਕ ਥਾਵਾਂ ਜਿਨਾਂ ਵਿੱਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ ਵਿਚ ਕੁਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸਨੂੰ ਹਲ ਕਰਵਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ ਵਿਚ ਵੀ ਪਾਣੀ ਦਾ ਕੋਈ ਖਤਰਾ ਨਹੀਂ ਹੈ।
ਉਨਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ।
ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ। ਉਨਾਂ ਦੱਸਿਆ ਕਿ ਸਾਡੇ ਕੋਲ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ਸਕੂਲਾਂ ਦੇ ਹੀ 7000 ਤੋਂ ਵੱਧ ਕਮਰੇ ਹਨ। ਜਿਥੇ ਕਿ ਲੋੜ ਵੇਲੇ ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਾਡੀਆਂ ਅਨਾਜ ਮੰਡੀਆਂ ਅਤੇ ਹੋਰ ਸਥਾਨ ਲੋੜ ਵੇਲੇ ਕੰਮ ਆ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਭਾਵੇਂ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਸਾਡੀ ਹਰ ਤਰ੍ਹਾਂ ਨਾਲ ਤਿਆਰੀ ਹੈ। ਉਨਾਂ ਕਿਹਾ ਕਿ ਸਾਰੇ ਐਸ.ਡੀ.ਐਮਜ਼ ਆਪਣੇ ਆਪਣੇ ਇਲਾਕੇ ਵਿਚ ਲਗਾਤਾਰ ਮੌਜੂਦਾ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਫੌਜ, ਬੀ.ਐਸ.ਐਫ਼, ਐਨ.ਡੀ.ਆਰ.ਐਫ. ਨਾਲ ਵੀ ਸਾਡਾ ਪੂਰਾ ਸੰਪਰਕ ਹੈ, ਜੋ ਕਿ ਲੋੜ ਵੇਲੇ ਸਾਡੀ ਮਦਦ ’ਤ ਆ ਸਕਦੇ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ।
==–
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review