
“ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੁਣੀਆਂ ਸਮੱਸਿਆਵਾ
ਕੈਬਨਿਟ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਘਰਾਂ ਨੇੜੇ ਹੱਲ ਕਰਨ ਦਾ ਵਿਸ਼ੇਸ ਉਪਰਾਲਾ
ਜੰਡਿਆਲਾ ਗੁਰੂ, 18 ਜੁਲਾਈ ਕੁਲਜੀਤ ਸਿੰਘ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡਾਂ ਬੰਮਾ, ਖਲਿਹਰਾ ਅਤੇ ਕੋਟਲਾ ਪਥੁਨਗੜ
ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਆਮ ਲੋਕਾਂ ਦੇ ਮਸਲੇ ਵਿਚਾਰਨ ਤੇ ਉਨ੍ਹਾਂ ਦਾ ਢੁਕਵਾ ਤੇ ਸਮਾਬੱਧ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਪਹੁੰਚ ਕੀਤੀ ਗਈ ਹੈ। ਸਾਡੀ ਸਰਕਾਰ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਉਲੀਕਿਆ ਹੈ, ਜਿਸ ਦਾ ਮਨੋਰਥ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਾਰਨ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ, ਪ੍ਰੰਤੂ ਹੁਣ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕਰਕੇ ਬੇਲੋੜੀ ਖੱਜਲ ਖੁਆਰੀ ਖਤਮ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾ ਵੀ ਅਸੀ ਸਾਝੀ ਸੱਥ ਵਿਚ ਬੈਠ ਕੇ ਮਸਲੇ ਹੱਲ ਕਰ ਰਹੇ ਹਾਂ, ਇਸੇ ਦਿਸ਼ਾ ਵਿੱਚ ਹੁਣ ਹੋਰ ਸਾਰਥਕ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਸੜਕਾਂ, ਗਲੀਆਂ, ਨਾਲੀਆਂ ਦੀ ਉਸਾਰੀ, ਪਿੰਡਾਂ ਦੇ ਸਾਝੇ ਮਾਮਲੇ ਤੇ ਹੋਰ ਜਨਤਕ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਬਹੁਤ ਸਾਰੇ ਮਾਮਲੇ ਜੋ ਸਾਝੇ ਤੌਰ ਤੇ ਬੈਠ ਕੇ ਹੱਲ ਹੋ ਸਕਦੇ ਹਨ, ਉਨ੍ਹਾਂ ਨੂੰ ਨਿਪਟਾਉਣ ਲਈ ਸਾਰਥਕ ਭੂਮਿਕਾ ਨਿਭਾਈ ਜਾਵੇ। ਸ. ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਆਪਸੀ ਤਾਲਮੇਲ, ਮਿਲਵਰਤਨ ਤੇ ਲੋਕਾਂ ਵਿੱਚ ਭਾਈਚਾਰਕ ਸਾਝ ਦੀ ਹਮਾਇਤ ਕਰਦੀ ਹੈ ਤੇ ਇਸ ਲਈ ਪ੍ਰਸਾਸ਼ਨ ਦੇ ਅਧਿਕਾਰੀ ਉਸਾਰੂ ਭੂਮਿਕਾ ਨਿਭਾਉਣ।
ਇਸ ਮੌਕੇ ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਗੁਰਦੀਪ ਕੋਟਲਾ, ਤਰਲੋਚਨ ਸਿੰਘ, ਚੈਅਰਮੈਨ ਮਾਰਕੀਟ ਕਮੇਟੀ ਗਹਿਰੀ ਸੁਬੇਦਾਰ ਛਨਾਖ ਸਿੰਘ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਕੈਪਸ਼ਨ
ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਕੰਮਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review