ਇੰਟਰਨੈਸ਼ਨਲ ਫਤਹਿ ਅਕੈਡਮੀ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ।
July 21st, 2023 | Post by :- | 151 Views

ਇੰਟਰਨੈਸ਼ਨਲ ਫਤਹਿ ਅਕੈਡਮੀ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਇੰਟਰਨੈਸ਼ਨਲ ਫਤਿਹ ਅਕੈਡਮੀ ਆਪਣਾ ਪੰਜਾਬ ਫਾਊਂਡੇਸ਼ਨ ਦੁਆਰਾ ਚੁੱਕੇ ਗਏ ਹਰ ਕਦਮ ਦੀ ਸ਼ਲਾਘਾ ਕਰਦੀ ਹੈ Iਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਮਿਸ਼ਨ ਫਤਿਹ ਦਾ ਆਗਾਜ਼ ਕੀਤਾ ਗਿਆl ਇਸ ਵਿੱਚ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ ਤੇ ਪਛੜੇ ਵਿਦਿਆਰਥੀਆਂ ਨੂੰ ਇੱਕ ਲੱਖ  ਤੋਂ ਦੋ ਲੱਖ ਰੁਪਏ ਤੱਕ ਪ੍ਰਤੀ ਵਿਦਿਆਰਥੀ ਸਕਾਲਰਸ਼ਿਪ ਦੇਣ ਦੀ ਤਜਵੀਜ਼ ਰੱਖੀ ਗਈ । ਆਪਣਾ ਪੰਜਾਬ ਫਾਊਂਡੇਸ਼ਨ ਦੇ ਬਾਨੀ ਡਾਕਟਰ ਜਗਜੀਤ ਸਿੰਘ ਧੂਰੀ ਨੇ   ਦੱਸਿਆ ਕਿ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲਟਰੀ ਸੇਵਾਵਾਂ ਅਤੇ ਸਿਵਲ ਸਰਵਿਸਜ਼ ਸੇਵਾਵਾਂ ਵਲ ਪ੍ਰੇਰਿਤ ਕਰਨ ਲਈ  ਮਿਸ਼ਨ ਫਤਿਹ ਦਾ ਆਗਾਜ਼ ਕੀਤਾ ਗਿਆ ਹੈ। ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਸਰਦਾਰ ਜਗਬੀਰ ਸਿੰਘ ਨੇ ਆਪਣਾ ਪੰਜਾਬ ਫਾਊਂਡੇਸ਼ਨ ਦੁਆਰਾ ਚੁੱਕੇ ਗਏ ਇਸ ਕਦਮ ਦੀ ਭਰਭੂਰ ਸ਼ਲਾਘਾ ਕੀਤੀ l ਇਸ ਤਹਿਤ ਜੋ ਵਿਦਿਆਰਥੀ ਯੂ. ਪੀ.ਐਸ . ਸੀ, ਪੀ. ਪੀ. ਐਸ. ਸੀ, ਐੱਨ.ਡੀ. ਏ, ਸੀ. ਡੀ. ਐਸ,ਆਈ. ਐਮ. ਏ, ਐੱਸ.ਐੱਸ.ਸੀ, ਓ.ਟੀ. ਏ ਪ੍ਰੀਖਿਆਵਾਂ ਦੇਣ ਦੇ ਚਾਹਵਾਨ ਹਨ ਉਹਨਾਂ ਨੂੰ ਫਾਉਂਡੇਸ਼ਨ ਦੁਆਰਾ ਲਏ ਜਾਣ ਵਾਲੇ ਲਿਖਤੀ ਟੈਸਟ ਤੇ ਇੰਟਰਵਿਊ ਦਾ ਸਾਹਮਣਾ ਕਰਨਾ ਪਵੇਗਾ l ਇਸ ਸਕਾਲਰਸ਼ਿਪ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਇਸ   ਲਈ 30 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ l ਵਿਦਿਆਰਥੀ ਆਪਣੇ ਮਨਪਸੰਦ ਕੋਚਿੰਗ ਸੈਂਟਰ ਵਿੱਚ ਤਿਆਰੀ ਕਰਕੇ ਇਮਤਿਹਾਨ ਦੇ ਸਕਣਗੇ l ਇਹ ਸਕਾਲਰਸ਼ਿਪ ਹਰ ਸਾਲ ਦਿੱਤਾ ਜਾਵੇਗਾ l

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਸਰਦਾਰ ਜਗਬੀਰ ਸਿੰਘ ਜੀ ਨੇ ਦੱਸਿਆ ਕਿ ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਮਿਆਰੀ ਪ੍ਰੀਖਿਆਵਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇਗਾ ਅਤੇ ਉਹਨਾਂ  ਨੂੰ ਦੇਸ਼ ਦੀਆਂ ਸਰਵ ਉੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲੇਗਾl ਵਿਦਿਆਰਥੀ ਵਿੱਚ ਵਿਦੇਸ਼ ਜਾਣ ਦੀ ਚਾਹਤ ਨੂੰ ਛੱਡ ਕੇ, ਆਪਣੇ ਵਤਨ ਵਿਚ ਹੀ ਸ਼ਾਨਮਤੇ ਅਹੁਦਿਆਂ ਤੇ ਬਿਰਾਜਮਾਨ ਹੋਣ ਦੀ ਤਾਂਘ ਪੈਦਾ ਹੋਵੇਗੀ।

 

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review