ਅਟਾਰੀ ਹਲਕਾ ਦੇ ਵਿਧਾਇਕ ਵੱਲੋਂ ਝੀਤੇ ਨਾਲ ਲੱਗਦੇ ਖੇਤਰਾਂ ੜਾ ਕੀਤਾ ਦੌਰਾ।
July 23rd, 2023 | Post by :- | 270 Views

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਝੀੇਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ
ਅੰਮਿ੍ਤਸਰ, 23 ਜੁਲਾਈ:ਕੁਲਜੀਤ ਸਿੰਘ
ਅਟਾਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੱਲ 22 ਜੁਲਾਈ ਨੂੰ ਹੋਈ ਭਾਰੀ ਬਰਸਾਤ ਕਾਰਨ ਹੰਸਰੀ ਦਾ ਬੰਨ ਟੁੱਟਣ ਨਾਲ
ਪਿੰਡ ਝੀਤੇ ਦਿਆਲ ਸਿੰਘ ਆਲਾ ਤੇ ਰਖਝੀਤੇ ਵਿਖੇ ਜਿਆਦਾ ਪਾਣੀ ਆਉਣ ਕਰਕੇ ਫਸਲਾਂ ਦਾ ਹੋਏ ਨੁਕਸਾਨ ਦਾ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਬੰਨ ਨੂੰ ਬੰਦ ਕਰਨ ਦੇ ਪੁਖਤਾ ਪ੍ਰਬੰਧ ਕਰਨ ਦੀਆਂ ਹਿਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਾਣੀ ਟੁੱਟਣ ਕਰਕੇ ਨੇੜੇ ਬਣ ਰਹੀ ਕਲੋਨੀ ‘ਚ ਵੀ ਪਾਣੀ ਦਾਖਲ ਹੋ ਗਿਆ ਹੈ।
ਉਨ੍ਹਾਂ ਨੇ ਬੰਨ ਬੰਨਣ ਦੇ ਚੱਲ ਰਹੇ ਕਾਰਜਾਂ ਦੀ ਖ਼ੁਦ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਾਗਰਿਕਾਂ ਦੀ ਜਾਨ ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਕਿਹਾ ਕਿ ਸਮੁੱਚੇ ਹਲਕੇ ਅੰਦਰਲੀਆਂ ਨਦੀਆਂ-ਨਾਲਿਆਂ ‘ਚ ਪਾਣੀ ਦੇ ਪੱਧਰ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਥੇ ਕਿਤੋਂ ਵੀ ਪਾਣੀ ਆਉਣ ਦੀ ਸੂਚਨਾ ਮਿਲਦੀ ਹੈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵਤ ਖ਼ਤਰੇ ਨਾਲ ਨਜਿੱਠਣ ਦੇ ਸਮਰੱਥ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਰਾਜ ਵਿੱਚ ਪੈਦਾ ਹੋਈ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਹਰੇਕ ਜਿਲੇ ਦੇ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ, ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਬਰਸਾਤ ਪੈਣ ਕਰਕੇ ਅਤੇ ਪਿੱਛੋਂ ਪਾਣੀ ਆਉਣ ਕਰਕੇ ਹੰਸਰੀ ਵਿੱਚ ਪਾਣੀ ਆਇਆ ਹੈ ਅਤੇ ਨਿਕਟ ਭਵਿਖ ਵਿੱਚ ਇਸ ਦੇ ਬੰਨ ਦੇ ਪੱਕੇ ਇੰਤਜ਼ਾਮ ਕੀਤੇ ਜਾਣਗੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review