ਕੈਬਿਨੈਟ ਮੰਤਰੀ ਈ ਟੀ ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ ।
July 27th, 2023 | Post by :- | 179 Views
ਕੈਬਨਿਟ ਮੰਤਰੀ ਸ੍ਰ ਈ:ਟੀ:ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
ਸਾਡੀ ਸਰਕਾਰ ਨੇ ਸਵਾ ਸਾਲ ਦੌਰਾਨ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜਗਾਰ
ਜੰਡਿਆਲਾ ਗੁਰੂ 27 ਜੁਲਾਈ: ਕੁਲਜੀਤ ਸਿੰਘ
  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ।
  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ 49 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਫਾਈ ਕਰਮਚਾਰੀ ਆਉਟਸੋਰਸਿਜ ’ਤੇ ਕੰਮ ਕਰਦੇ ਸਨ, ਨੂੰ ਕੰਟਰੈਕਟ ਅਧਾਰ ’ਤੇ ਰੈਗੂਲਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਹੁਣ ਇਹ ਕਰਮਚਾਰੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਅਧੀਨ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੈਲਰੀ ਨਗਰ ਕੌਂਸਲ ਵੱਲੋਂ ਦਿੱਤੀ ਜਾਵੇਗੀ।
  ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਈ:ਟੀ:ਓ ਨੇ ਕਿਹਾ ਕਿ ਵਿਰੋਧੀ ਸਿਰਫ ਗੱਲਾਂ ਕਰਨੀਆਂ ਜਾਣਦੇ ਹਨ। ਉਨ੍ਹਾਂ  ਕਿਹਾ ਕਿ ਜੰਡਿਆਲਾ ਹਲਕੇ ਦਾ ਜਿੰਨਾਂ ਵਿਕਾਸ ਸਵਾ ਸਾਲ ਵਿੱਚ ਹੋਇਆ ਹੈ, ਵਿਰੋਧੀ ਦੱਸਣ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸ ਵਿਧਾਇਕ ਨੇ ਹਲਕੇ ਦੀ ਸਾਰ ਲਈ ਹੈ, ਉਹ ਆਪਣਾ  ਰਿਕਾਰਡ ਦੇਖ ਲੈਣ। ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਪੱਖਪਾਤ ਇਲਾਕੇ ਦਾ ਵਿਕਾਸ ਕੀਤਾ ਨਾ ਕਿ ਕਿਸੇ ਨਾਲ ਵਿਤਕਰਾ। ਉਨ੍ਹਾਂ ਕਿਹਾ ਕਿ ਅਸੀਂ ਝੂਠੇ ਪਰਚੇ ਦਰਜ ਨਹੀਂ ਕਰਵਾਏ ਸਗੋਂ ਪਾਰਟੀਬਾਜੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਥੋੜੇ ਸਮੇਂ ਦੇ ਕਾਰਜਕਾਲ ਦੌਰਾਨ ਹੀ ਹਰ ਖੇਤਰ ਵਿੱਚ ਵਿਕਾਸ ਕੀਤਾ ਹੈ ਚਾਹੇ ਉਹ ਸਿਖਿਆ ਦਾ ਖੇਤਰ ਜਾਂ ਸਿਹਤ ਹੋਵੇ।
  ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪੱਖਪਾਤ ਦੇ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਖਿਆ ਦੀ ਗੱਲ ਕਰੀਏ ਤਾਂ ਬੱਚਿਆਂ ਨੂੰ ਚੰਗੀ ਸਿਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਿਖਿਆ ਪ੍ਰਾਪਤ ਕਰ ਸਕਣ।
  ਇਸ ਮੌਕੇ ਮੈਡਮ ਸੁਹਿੰਦਰ ਕੌਰ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ ਸੋਨੀ, ਸ੍ਰ ਸਰਬਜੀਤ ਸਿੰਘ ਡਿੰਪੀ, ਸ੍ਰੀ ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਕਾਰਜ ਸਾਧਕ ਅਫਸਰ ਸ੍ਰ ਜਗਤਾਰ ਸਿੰਘ, ਐਸ:ਡੀ:ਓ ਸ੍ਰ ਗੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।
——
ਕੈਪਸ਼ਨ
ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review