ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੰਡਿਆਲਾ ਗੁਰੂ ਦੀ ਬੀਬੀਆਂ ਦੀ ਕਮੇਟੀ ਵਿੱਚ ਕੀਤਾ ਗਿਆ ਭਾਰੀ ਵਾਧਾ —
July 30th, 2023 | Post by :- | 294 Views

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੰਡਿਆਲਾ ਗੁਰੂ ਦੀ ਬੀਬੀਆਂ ਦੀ ਕਮੇਟੀ ਵਿੱਚ ਕੀਤਾ ਗਿਆ ਭਾਰੀ ਵਾਧਾ —

ਜੰਡਿਆਲਾ ਗੁਰੂ ਕੁਲਜੀਤ ਸਿੰਘ—————–
ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਜੰਡਿਆਲਾ ਗੁਰੂ ਦੇ ਸ਼ਹਿਰ ਜੰਡਿਆਲਾ ਗੁਰੂ ਦੀ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਸਕੱਤਰ ਜਤਿੰਦਰ ਦੇਵ ਦੀ ਅਗਵਾਈ ਹੇਠ ਗੁਰਦੁਆਰਾ ਖੂਹੀ ਸਾਹਿਬ, ਵੈਰੋਵਾਲ ਰੋਡ ਵਿਖੇ ਹੋਈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਤਿੰਦਰ ਦੇਵ, ਹਰਮੀਤ ਸਿੰਘ ਧੀਰੇਕੋਟ ਨੇ ਦੱਸਿਆ ਕਿ ਜੰਡਿਆਲਾ ਗੁਰੂ ਵਿੱਚ ਪਹਿਲਾਂ ਤੋਂ ਚਲਦੀ ਆ ਰਹੀ ਬੀਬੀਆਂ ਦੀ ਕਮੇਟੀ ਵਿੱਚ ਅੱਜ ਹੋਰ ਵਾਧਾ ਕੀਤਾ ਗਿਆ। 45 ਤੋਂ 50 ਪਰਿਵਾਰਾਂ ਵੱਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਬੀਬੀਆਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਗਈ।
ਕਿਸਾਨ ਆਗੂਆਂ ਦਸਿਆ ਕਿ ਆਮ ਲੋਕ ਸਰਕਾਰਾਂ ਤੋਂ ਬਹੁਤ ਦੁਖੀ ਹਨ, ਕਿਉਂਕਿ ਹੁਣ ਤੱਕ ਕਿਸੇ ਵੀ ਸਰਕਾਰ ਦੇ ਕੰਮਾਂ ਵੱਲ ਝਾਤ ਮਾਰੀ ਜਾਵੇ ਤਾਂ ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਲੋਕ ਪੱਖੀ ਨੀਤੀ ਨਹੀਂ ਬਣਾਈ ਗਈ ਤੇ ਨਾਂ ਹੀ ਸਰਕਾਰ ਨੇ ਨਸ਼ਾ ਬੰਦ ਕਰਨ ਲਈ ਕੋਈ ਕਾਨੂੰਨ ਬਣਾਉਣਾ ਚਾਹਿਆ। ਪੰਜਾਬ ਵਿੱਚ ਨਸ਼ਾ ਆਮ ਵਿਕ ਰਿਹਾ, ਪੰਜਾਬ ਦੇ ਪਾਣੀਆਂ ਤੇ ਢਾਕਾ ਮਾਰਿਆ ਜਾ ਰਿਹਾ, ਪੰਜਾਬ ਦੇ ਪਾਣੀ ਬਾਹਰੀ ਸੂਬਿਆਂ ਨੂੰ ਦਿੱਤਾ ਜਾ ਰਿਹਾ, ਨਹਿਰੀ ਪਾਣੀ ਨੂੰ ਸਾਫ ਕਰਕੇ ਵੇਚਣ ਲਈ ਕਰੋੜਾਂ ਦੀ ਲਾਗਤ ਨਾਲ ਪ੍ਰਾਜੈਕਟ ਲਗ ਰਹੇ ਨੇ, ਬਿਜਲੀ ਬੋਰਡ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਵਿੱਚ ਸਰਕਾਰ ਹੈ, ਪ੍ਰੇਪੈਡ ਮੀਟਰ ਸਰਕਾਰ ਲਗਾ ਰਹੀ ਹੈ, ਹੋਰ ਵੀ ਬਹੁਤ ਲੋਕ ਮਾਰੂ ਨੀਤੀਆਂ ਸਰਕਾਰ ਲਿਆ ਰਹੀ ਹੈ।
ਕਿਸਾਨ ਬੀਬੀਆਂ ਦੀ ਇਕਾਈ ਪ੍ਰਧਾਨ ਅਮਨਦੀਪ ਕੌਰ, ਮੀਤ ਪ੍ਰਧਾਨ ਸੁਖਵਿੰਦਰ ਕੌਰ, ਸਕੱਤਰ ਸੁਖਵਿੰਦਰ ਕੌਰ ਅਤੇ ਖਜਾਨਚੀ ਗੁਰਮੀਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਿੰਨ੍ਹੇ ਵੀ ਮੁੱਦੇ ਹਨ, ਨਸ਼ਾ, ਬਿਜਲੀ, ਪਾਣੀਆਂ, ਕਾਰਪੋਰੇਟ ਘਰਾਣਿਆਂ ਖਿਲਾਫ ਅਤੇ ਵੱਧ ਰਹੀਆਂ ਲੁੱਟਾਂ ਖੋਹਾਂ ਖਿਲਾਫ ਡੱਟਕੇ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਆਗੂ ਪਰਗਟ ਸਿੰਘ ਗੁਨੋਵਾਲ, ਹਰਕੀਰਤ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਅਰਸ਼ਦੀਪ ਸਿੰਘ, ਰਣਜੀਤ ਸਿੰਘ ਰਾਣਾ, ਨਿਰੰਜਣ ਸਿੰਘ, ਮੇਜਰ ਸਿੰਘ, ਦਵਿੰਦਰ ਸਿੰਘ ਭੋਲਾ(ਕਵੀ), ਬਲਵਿੰਦਰ ਸਿੰਘ ਕੰਗ, ਸੁਖਮਿੰਦਰ ਸਿੰਘ ਝੰਡ, ਮੰਗਲ ਸਿੰਘ ਸਮਰਾ, ਸਹਿਜਦੀਪ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਗੁਰਮੀਤ ਕੌਰ, ਦਰਸ਼ਨ ਕੌਰ, ਨਵਦੀਪ ਕੌਰ, ਜਗਮੀਤ ਕੌਰ, ਪ੍ਰਿਆ, ਹਰਜਿੰਦਰ ਕੌਰ ਆਦਿ ਹਾਜਰ ਰਹੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review