ਪਿੰਡ ਮੇਹਰਬਾਨਪੁਰਾ ਤੇ ਵਡਾਲਾ ਜੌਹਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ
August 9th, 2023 | Post by :- | 124 Views

ਪਿੰਡ ਮੇਹਰਬਾਨਪੁਰਾ ਤੇ ਵਡਾਲਾ ਜੌਹਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਯੋਗ ਅਗਵਾਈ ਹੇਠ ਸ਼ਹੀਦ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਮਨਜੀਤ ਕੌਰ ਅਤੇ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਦੇ ਸਹਿਯੋਗ ਨਾਲ ਹਲਕੇ ਦੇ ਪਿੰਡ ਵਡਾਲਾ ਜੌਹਲ ਤੇ ਮੇਹਰਬਾਨ ਪੁਰਾ ਵਿਖੇ ਮਿਤੀ 25 ਜੁਲਾਈ ਤੋਂ ਲੈ ਕੇ ਸੱਤ ਅਗਸਤ 2023 ਗੁਰਮਤਿ ਕੈਂਪ ਲਗਾਏ ਗਏ । ਇਹਨਾਂ ਗੁਰਮਤਿ ਸਮਾਗਮਾਂ ਵਿੱਚ ਤਕਰੀਬਨ 81 ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਤੇ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਪਹਿਲੇ, ਦੂਜੇ, ਤੇ ਤੀਜੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਹੋਰ ਵੀ ਸੰਮੂਹ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਹਨਾਂ ਗੁਰਮਤਿ ਸਮਾਗਮਾਂ ਸਮਾਗਮਾ ਵਿੱਚ ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਗੁਰਮੁਖ ਸਿੰਘ, ਭਾਈ ਮੰਗਲਦੀਪ ਸਿੰਘ ਵਲੋਂ ਵੀ ਸੇਵਾਵਾਂ ਨਿਭਾਈਆਂ ਗਈਆਂ । ਇਸ ਮੌਕੇ ਤੇ ਭਾਈ ਗੁਰਭਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਪਿੰਡ ਮੇਹਰਬਾਨ ਪੁਰਾ ਦੇ ਸਰਪੰਚ ਜਗਜੀਤ ਸਿੰਘ ਜੋਗੀ, ਭਾਈ ਰਣਜੀਤ ਸਿੰਘ, ਕਰਮਜੀਤ ਸਿੰਘ, ਮੇਜ਼ਰ ਸਿੰਘ, ਹਰਦਿਆਲ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਮੈਂਬਰ ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਭਾਈ ਜੱਜ ਸਿੰਘ, ਡਾ. ਦਲੇਰ ਸਿੰਘ ਜੌਹਲ, ਭੁਪਿੰਦਰ ਸਿੰਘ ਸ਼ਾਹ, ਨਿਰਮਲ ਸਿੰਘ, ਭਾਈ ਗੁਰਪ੍ਰੀਤ ਸਿੰਘ ਗੋਪੀ, ਚੇਅਰਮੈਨ ਨਵਤੇਜ ਸਿੰਘ, ਰਾਜਬੀਰ ਸਿੰਘ ਵਡਾਲੀ ਡੋਗਰਾਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।
ਕੈਪਸ਼ਨ, ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਮਰਜੀਤ ਸਿੰਘ ਬੰਡਾਲਾ, ਭਾਈ ਹਰਪ੍ਰੀਤ ਸਿੰਘ ਵਡਾਲਾ, ਸਰਪੰਚ ਜਗਜੀਤ ਸਿੰਘ ਜੋਗੀ ਤੇ ਕਈ ਹੋਰ ਸ਼ਖਸੀਅਤਾਂ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review