ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਪਟਿਆਲਾ ਯੂਨੀਵਰਸਿਟੀ ਵਿਚ ਵਾਪਰੀਆਂ ਘਟਨਾਵਾਂ ਦੀ ਨਿਖੇਧੀ
September 18th, 2023 | Post by :- | 158 Views

ਬਾਬਾ ਬਕਾਲਾ ਸਾਹਿਬ  ਸਤੰਬਰ (ਮਨਬੀਰ ਸਿੰਘ) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਹੋਣਹਾਰ ਵਿਿਦਆਰਥਣ ਜਸ਼ਨਦੀਪ ਕੌਰ ਦੀ ਬੇਵਕਤੀ ਮੌਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਜਾਰੀ ਇਕ ਬਿਆਨ ਵਿਚ ਕੇਂਦਰੀ ਸਭਾ ਨੇ ਕਿਹਾ ਹੈ ਕਿ ਮਾਪਿਆਂ ਨੇ ਬੱਚਿਆਂ ਬਾਰੇ ਬਹੁਤ ਸਾਰੇ ਸੁਪਨੇ ਸਿਰਜੇ ਹੁੰਦੇ ਹਨ, ਇਸ ਤਰ੍ਹਾਂ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲਗਦਾ ਹੈ। ਕੇਂਦਰੀ ਸਭਾ ਉਸ ਬੱਚੀ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦੀ ਹੈ। ਕੇਂਦਰੀ ਸਭਾ ਇਹ ਵੀ ਮਹਿਸੂਸ ਕਰਦੀ ਹੈ ਕਿ ਜਿਸ ਤਰ੍ਹਾਂ ਦਾ ਪ੍ਰਤੀਕਰਮ ਵਿਿਦਆਰਥੀਆਂ ਦੇ ਇਕ ਵਰਗ ਵਲੋਂ ਅਧਿਆਪਕ ਡਾ. ਸੁਰਜੀਤ ਸਿੰਘ ਦੀ ਕੁੱਟਮਾਰ ਕਰ ਕੇ ਪ੍ਰਗਟਾਇਆ ਗਿਆ ਉਹ ਵੀ ਠੀਕ ਨਹੀਂ ਸੀ । ਅਜਿਹਾ ਵਰਤਾਰਾ ਯੂਨੀਵਰਸਿਟੀ ਦੇ ਵੱਕਾਰ ਨੂੰ ਢਾਅ ਲਾਉਂਦਾ ਹੈ। ਇਸ ਸਾਰੀ ਸਥਿਤੀ ’ਚ ਕੇਂਦਰੀ ਸਭਾ ਮਹਿਸੂਸ ਕਰਦੀ ਹੈ ਕਿ ਯੂਨੀਵਰਸਿਟੀ ਪ੍ਰਬੰਧਨ ਦੀ ਇਹ ਫ਼ੌਰੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਸਾਰੇ ਘਟਨਾਕ੍ਰਮ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਕਰਾਏ ਤਾਂ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਅਟਵਾਲ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਸਕੱਤਰ ਦੀਪਦਵਿੰਦਰ ਸਿੰਘ ਨੇ ਬੱਚੀ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਨਾਲ ਹੀ ਜ਼ਖ਼ਮੀ ਅਧਿਆਪਕ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ । ਇਸ ਮੋਕੇ ਮੀਤ ਪ੍ਰਧਾਨ ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸਿੰਘ ਸੰਧੂ, ਮੂਲ ਚੰਦ ਸ਼ਰਮਾ, ਮਨਜੀਤ ਇੰਦਰਾ (ਸਾਰੇ ਮੀਤ ਪ੍ਰਧਾਨ), ਸਕੱਤਰ ਸੁਰਿੰਦਰਪ੍ਰੀਤ ਸਿੰਘ ਘਣੀਆਂ, ਭੁਪਿੰਦਰ ਕੌਰ ਪ੍ਰੀਤ ਅਤੇ ਰਜਿੰਦਰ ਸਿੰਘ ਰਾਜਨ ਆਦਿ ਹਾਜ਼ਰ ਸਨ ।

ਦਰਸ਼ਨ ਬੁੱਟਰ, ਹਰਜਿੰਦਰ ਸਿੰਘ ਅਟਵਾਲ, ਸੁਸ਼ੀਲ ਦੁਸਾਂਝ, ਸ਼ੇਲਿੰਦਰਜੀਤ ਸਿੰਘ ਰਾਜਨ, ਦੀਪਦਵਿੰਦਰ ਸਿੰਘ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review