ਮੱਛੀ ਪਾਲਣ ਵਿਭਾਗ ਵਲੋਂ ਮਨਾਇਆ ਗਿਆ ਵਿਸ਼ਵ ਮੱਛੀ ਪਾਲਣ ਦਿਵਸ
November 21st, 2023 | Post by :- | 20 Views

ਮੱਛੀ ਪਾਲਣ ਵਿਭਾਗ ਵਲੋਂ ਮਨਾਇਆ ਗਿਆ ਵਿਸ਼ਵ ਮੱਛੀ ਪਾਲਣ ਦਿਵਸ
ਅੰਮ੍ਰਿਤਸਰ, 21 ਨਵੰਬਰ 2023 :ਕੁਲਜੀਤ ਸਿੰਘ
ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸੰਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਸਿਮਰਨ ਪੈਲੇਸ ਅੰਮ੍ਰਿਤਸਰ ਵਿਖੇ ਇਹ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਇੱਕ ਸੌ ਪੰਜਾਹ ਦੇ ਕਰੀਬ ਮੱਛੀ ਪਾਲਕਾਂ, ਮੱਛੀ ਵਿਕਰੇਤਾਂਵਾ ਅਤੇ ਠੇਕੇਦਾਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਭ ਤੋਂ ਪਹਿਲਾਂ ਗੁਰਬੀਰ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ, ਅੰਮ੍ਰਿਤਸਰ ਨੇ ਗੁਰਮੀਤ ਸਿੰਘ ਖੁਡੀਆ ਕੈਬਨਿਟ ਮੰਤਰੀ ਪਸ਼ੂ ਪਾਲਣ ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਤੇ ਭੇਜੇ ਗਏ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਨੇ ਇਸ ਦਿਵਸ ਤੇ ਮੱਛੀ ਪਾਲਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।
ਸ. ਗੁਰਮੀਤ ਸਿੰਘ ਖੁਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਦੇ ਧੰਦੇ ਨਾਲ ਜੁੜ ਕੇ ਵਿਭਾਗ ਵੱਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਉਠਾਉਣ। ਇਸ ਉਪਰੰਤ ਮੈਡਮ ਸੁਪਰਿਆ ਕੰਬੋਜ ਮੱਛੀ ਪਾਲਣ ਅਫਸਰ ਅੰਮ੍ਰਿਤਸਰ ਅਤੇ ਵਿਸ਼ਾਲ ਸ਼ਰਮਾਂ ਮੱਛੀ ਪਾਲਣ ਅਫਸਰ ਪਠਾਨਕੋਟ ਨੇਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ।
ਸ੍ਰ ਹਰਦੇਵ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਨੇ ਵੱਖ-ਵੱਖ ਜਿਲਿਆਂ ਦੇ ਪਿੰਡਾ ਤੋਂ ਆਏ ਹੋਏ ਮੱਛੀ ਪਾਲਕਾਂ, ਮੱਛੀ ਵਿਕਰੇਤਾਂਵਾ ਅਤੇ ਠੇਕੇਦਾਰਾਂ ਦਾ ਧੰਨਵਾਦ ਕਰਦਿਆਂ ਹੋਇਆਂ ਹਰ ਸਾਲ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੀ ਮਹੱਤਤਾ ਬਾਰੇ ਦੱਸਿਆ । ਉਹਨਾਂ ਕਿਹਾ ਕਿ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਵਾਸਤੇ ਪੀ. ਐਮ. ਐਮ. ਐਸ. ਵਾਈ ਸਕੀਮ ਅਧੀਨ ਨਵੇਂ ਮੱਛੀ ਤਲਾਬ ਦੀ ਪੁਟਾਈ/ਪਹਿਲੇ ਸਾਲ ਦੀ ਖਾਦ-ਖੁਰਾਕ,ਨਵੀਂ ਫਿਸ਼ ਫੀਡ ਮਿਲ ਅਤੇ ਮੱਛੀ ਨੂੰ ਗ੍ਰਾਹਕਾਂ ਤੱਕ ਪਹੁਚਾਉਣ ਲਈ ਮੋਟਰਸਾਈਕਲ/ਸਾਈਕਲ/ਆਟੋ/ਆਰ.ਏ.ਐਸ.ਯੂਨਿਟ/ਬਾਇਓਫਲਾਕ ਯੂਨਿਟ ਮੱਛੀ ਵਿਕਰੇਤਾ ਲਈ ਦੁਕਾਨ/ ਕਿਓਸਕ/ਸਜਾਵਟੀ ਮੱਛੀਆਂ ਦੇ ਯੂਨਿਟ ਆਦਿ ਤੇ ਜਨਰਲ ਵਰਗ ਨੂੰ ਯੂਨਿਟ ਕਾਸਟ ਦਾ 40% ਅਤੇ ਐਸ.ਸੀ/ਐਸ.ਟੀ ਨੂੰ 60% ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਮੱਛੀ ਪਾਲਣ ਦਾ ਧੰਦਾ ਸਹਾਇਕ ਧੰਦਿਆਂ ਵਿੱਚੋਂ ਇੱਕ ਬਹੁਤ ਹੀ ਵਧੀਆ ਧੰਦਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਦੁਗਣਾ ਵਾਧਾ ਕਰ ਸਕਦੇ ਹਨ ਅਤੇ ਬੇਰੋਜਗਾਰ ਨੋਜਵਾਨ ਵੀ ਇਸ ਨੂੰ ਰੋਜਗਾਰ ਵਜੋਂ ਅਪਣਾ ਸਕਦੇ ਹਨ। ਇਸ ਮੋਕੇ ਤੇ ਮਹਿੰਦਰਪਾਲ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਤਰਨਤਾਰਨ,ਦਲਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਗੁਰਦਾਸਪੁਰ, ਰਜੀਵ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਹੋਸ਼ਿਆਰਪੁਰ, ਗੁਰਵਿੰਦਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਠਾਨਕੋਟ, ਵਿਕਰਮਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਕਪੂਰਥਲਾ, ਗੁਰਬੀਰ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ, ਅੰਮ੍ਰਿਤਸਰ ਸਰਬਜੀਤ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ ਰਾਜਾਸਾਂਸੀ, ਅਕਾਸ਼ਦੀਪ ਸਿੰਘ ਮੱਛੀ ਪਾਲਣ ਅਫਸਰ, ਮੰਗਤ ਰਾਮ ਸੀਨੀਅਰ ਸਹਾਇਕ, ਸਚਲੀਨ ਬਾਜਵਾ,ਹੀਰਾ ਸਿੰਘ,ਮੈਡਮ ਹਰਵਿੰਦਰ ਕੌਰ, ਪ੍ਰਕਾਸ਼ ਚੰਦ ,ਕੰਵਲਜੀਤ ਸਿੰਘ ਸੇਖੋਂ, ਆਦਿ ਵੀ ਹਾਜਰ ਸਨ।
ਕੈਪਸ਼ਨ : ਮੱਛੀ ਪਾਲਣ ਦਿਵਸ ਦੀਆਂ ਵੱਖ-ਵੱਖ ਤਸਵੀਰਾਂ
===—

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review