ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ ਰਾਜਬੀਰ ਕੋਰ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
November 24th, 2023 | Post by :- | 115 Views

 

 

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਬਟਾਲਾ, 21 ਨਵੰਬਰ (ਮਨਬੀਰ ਸਿੰਘ) ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ।
ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ, ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੇਰੀ ਡਿਊਟੀ ਲਗਾਈ ਹੈ ਕਿ ਜਦ ਮੈਂ ਘਰ ਨਾ ਹੋਵਾਂ ਤਾ ਘਰ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ/ ਸਮੱਸਿਆ ਜਰੂਰ ਸੁਣੀ ਜਾਵੇ, ਤਾਂ ਜੋ ਇੱਕ ਤਾ ਲੋਕਾਂ ਨੂੰ ਫੇਰਾ ਨਾ ਪਵੇ ਅਤੇ ਜਦ ਉਹ ਘਰ ਵਾਪਸ ਆਉਣ ਤਾਂ ਲੋਕਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਜੋ ਵਿਧਾਇਕ ਸ਼ੈਰੀ ਕਲਸੀ ਦੇ ਧਿਆਨ ਵਿੱਚ ਲਿਆ ਕੇ ਹੱਲ ਕੀਤੀਆਂ ਜਾਣਗੀਆਂ।
ਦੱਸਣਯੋਗ ਹੈ ਕਿ ਜੇਕਰ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰੀਏ ਤਾਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਅੰਦਰ ਵਿਕਾਸ ਕੰਮ ਚੱਲ ਰਹੇ ਹਨ। ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਵਿਧਾਇਕ ਸ਼ੈਰੀ ਕਲਸੀ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਲੋਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

 

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review