ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ
November 24th, 2023 | Post by :- | 145 Views

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ
ਅੰਮ੍ਰਿਤਸਰ, 24 ਨਵੰਬਰ:ਕੁਲਜੀਤ ਸਿੰਘ

–ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਣ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਜਿਸ ਤਹਿਤ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਜੇਕਰ ਸਹਾਇਤਾ ਗ੍ਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰਿਪੋਰਟ 16 ਦਸੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੇ ਕਮਰਾ ਨੰ: 218-219, ਦੂਸਰੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ। ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 96460-20541 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review