ਦੇਸ਼ ਭਗਤ ਸੂਰਮਿਆਂ ਦੀ ਯਾਦ ਵਿੱਚ ਸਕੂਲਾਂ ਦੇ ਨਾਮਕਰਣ ਸਾਡੀ ਸਰਕਾਰ ਦੀ ਪਹਿਲ— ਹਰਜੋਤ ਸਿੰਘ ਬੈਂਸ
November 26th, 2023 | Post by :- | 206 Views

ਬਾਬਾ ਬਕਾਲਾ ਸਾਹਿਬ 26 ਨਵੰਬਰ (ਮਨਬੀਰ ਸਿੰਘ) ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸ: ਹਰਜੋਤ ਸਿੰਘ ਬੈਂਸ ਨੂੰ ਬੀਤੀ ਸ਼ਾਮ ਆਨੰਦਪੁਰ ਸਾਹਿਬ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦਾ ਵਫ਼ਦ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਿਲਆ । ਵਫ਼ਦ ਵਿੱਚ ਸ਼ਾਮਿਲ ਪ੍ਰਤੀਨਿਧਾਂ ਸ. ਗੁਰਨਾਮ ਸਿੰਘ ਧਾਲੀਵਾਲ, ਚੇਅਰਮੈਨ ਪ੍ਰੋ. ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ, ਜਗਜਿੰਦਰ ਸਿੰਘ ਗਰੇਵਾਲ ਸਾਬਕਾ ਸਰਪੰਚ ਲਲਤੋਂ (ਲੁਧਿਆਣਾ) ਤੇ ਦਿਲਬਾਗ ਸਿੰਘ ਭੱਟੀ ਖਤਰਾਏ ਕਲਾਂ (ਅੰਮ੍ਰਿਤਸਰ) ਨੇ ਮੰਗ ਕੀਤੀ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਉੱਘੇ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੇ ਨਾਮ ਤੇ ਰੱਖਿਆ ਜਾਵੇ। ਇਸ ਸਬੰਧੀ ਸਕੂਲ, ਪਿੰਡ ਪੰਚਾਇਤ, ਜ਼ਿਲ੍ਹਾ ਸਿੰਖਿਆ ਅਫ਼ਸਰ, ਡਿਪਟੀ ਕਮਿਸ਼ਨਰ ਸਾਹਿਬ ਦੇ ਸਿਫਾਰਸ਼ੀ ਪੱਤਰ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਸਿਫ਼ਾਰਸ਼ੀ ਪੱਤਰ ਵੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸੌਂਪਿਆ। ਸ. ਬੈਂਸ ਨੇ ਵਿਸ਼ਵਾਸ ਦਿਵਾਇਆ ਕਿ ਦੇਸ਼ ਭਗਤ ਸੂਰਮਿਆਂ ਦੇ ਨਾਮ ਤੇ ਵਿਿਦਅਕ ਅਦਾਰਿਆਂ ਦੇ ਨਾਮਕਰਣ ਕਰਨਾ ਸਾਡੀ ਸਰਕਾਰ ਦੀ ਨੀਤੀ ਹੈ। ਇਸੇ ਨੀਤੀ ਅਨੁਸਾਰ ਆਉਂਦੇ ਦਿਨਾ ਵਿੱਚ ਇਹ ਕਾਰਜ ਨੇਪਰੇ ਚਾੜ੍ਹਿਆ ਜਾਵੇਗਾ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦਾ ਵਫ਼ਦ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿੱਚ ਭਾਸ਼ਾ ਮੰਤਰੀ ਸ: ਹਰਜੋਤ ਸਿੰਘ ਬੈਂਸ ਨੂੰ ਮਿਲਦਿਆਂ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review