ਕੈਬਨਿਟ ਮੰਤਰੀ ਈ.ਟੀ.ਓ. ਨੇ ਜੰਡਿਆਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ 27 ਕਰੋੜ ਰੁਪਏ ਦੇ ਸੜ੍ਹਕੀ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
December 4th, 2023 | Post by :- | 279 Views
ਕੈਬਨਿਟ ਮੰਤਰੀ ਈ.ਟੀ.ਓ. ਨੇ ਜੰਡਿਆਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ
27 ਕਰੋੜ ਰੁਪਏ ਦੇ ਸੜ੍ਹਕੀ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
20 ਪਿੰਡਾਂ ਦੇ ਲੋਕਾ ਨੂੰ ਹੋਵੇਗਾ ਸਿੱਧਾ ਫਾਇਦਾ
ਜੰਡਿਆਲਾ ਗੁਰੂ 4 ਦਸੰਬਰ 2023—ਕੁਲਜੀਤ ਸਿੰਘ
ਪਿਛਲੀਆਂ ਸਰਕਾਰਾਂ ਨੇ ਜੰਡਿਆਲੇ ਹਲਕੇ ਨੂੰ ਅਣਗੌਲਿਆ ਹੀ ਨਹੀਂ ਰੱਖਿਆ ਹੈ ਅਤੇ ਇਸ ਹਲਕੇ ਦੇ ਸੜ੍ਹਕੀ ਆਵਾਜਾਈ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ, ਜਿਸ ਕਰਕੇ ਜੰਡਿਆਲਾ ਹਲਕੇ ਦੇ ਲੋਕਾਂ ਨੂੰ ਸੜ੍ਹਕੀ ਆਵਾਜਾਈ ਦੀਆਂ ਪੂਰੀਆਂ ਸਹੂਲਤਾਂ ਨਹੀਂ ਮਿਲ ਸਕੀਆਂ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਵਿੱਚ 27 ਕਰੋੜ ਰੁਪਏ ਦੇ ਦੋ ਸੜ੍ਹਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰਖਦਿਆਂ ਕੀਤਾ। ਉਨਾਂ ਦੱਸਿਆ ਕਿ ਇਨਾਂ ਸੜ੍ਹਕੀ ਪ੍ਰੋਜੈਕਟਾਂ ਨਾਲ ਹਲਕੇ ਦੇ 20 ਪਿੰਡਾਂ ਦੇ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੇ ਥਾਂ ਤੇ ਜਾਣ ਲਈ ਛੋਟੇ ਰੂਟ ਮਿਲਣਗੇ ਜਿਸ ਨਾਲ ਉਨਾਂ ਦੇ ਸਮੇਂ ਅਤੇ ਪੈਸੇ ਦੋਹਾਂ ਦੀ ਬਚਤ ਹੋਵੇਗੀ।
ਸ: ਈ.ਟੀ.ਓ. ਨੇ ਸੂਬਾ ਸਰਕਾਰ ਵਲੋਂ ਸੀ.ਆਰ.ਆਈ.ਐਫ. ਸਕੀਮ ਅਧੀਨ ਅੰਮ੍ਰਿਤਸਰ ਮਹਿਤਾ ਸੜ੍ਹਕ ਅੱਡਾ ਬੋਪਾਰਾਏ ਤੋਂ ਅੰਮ੍ਰਿਤਸਰ – ਜਲੰਧਰ ਸੜ੍ਹਕ ਵਾਇਆ ਗਹਿਰੀ ਨਰਾਇਣਗੜ੍ਹ ਸੜ੍ਹਕ ਯੂ.ਬੀ.ਡੀ.ਸੀ. ਦੇ ਨਾਲ-ਨਾਲ 17.8 ਕਿਲੋਮੀਟਰ ਸੜ੍ਹਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਅਤੇ ਦੱਸਿਆ ਕਿ ਇਹ ਸੜ੍ਹਕ ਬੋਪਾਰਾਏ ਤੋਂ ਗਹਿਰੀ ਨਰਾਇਣਗੜ੍ਹ ਸੜ੍ਹਕ ਤੱਕ ਨਹਿਰ ਦੀ ਪਟਰੀ ਉੱਪਰ 18 ਫੁੱਟ ਚੌੜੀ ਸੜ੍ਹਕ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਮੌਜੂਦਾ ਸੜ੍ਹਕ ਨੂੰ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਕੀਤਾ ਜਾਵੇਗਾ। ਸ: ਈ.ਟੀ.ਓ. ਨੇ ਦੱਸਿਆ ਕਿ ਇਸਦੇ ਨਾਲ ਹੀ ਯੂ.ਬੀ.ਡੀ.ਸੀ. ਨਹਿਰ ਉੱਪਰ ਮੌਜੂਦਾ ਤੰਗ ਪੁਲ ਨੂੰ 80 ਫੁੱਟ ਤੋਂ 115 ਫੁੱਟ ਲੰਬੇ ਪੁੱਲ ਦੀ ਉਸਾਰੀ ਅਤੇ 16 ਫੁੱਟ ਚੌੜੇ ਤੋਂ 17 ਫੁੱਟ ਚੌੜਾ ਵੀ ਕੀਤਾ ਜਾਵੇਗਾ, ਜਿਸ ਤੇ 2 ਕਰੋੜ 69 ਲੱਖ 30 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜ੍ਹਕ ਦੇ ਬਣਨ ਨਾਲ ਨੇੜਲੇ ਪਿੰਡਾਂ ਨੂੰ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਇਸ ਸੜ੍ਹਕ ’ਤੇ ਪੈਂਦੇ ਪਿੰਡ ਭੰਗਵਾਂ ਦੇ ਵਾਸੀਆਂ ਦੇ ਮੰਗ ਅਨੁਸਾਰ ਪਿੰਡ ਨੇੜੇ ਸੜਕ ਦੇ ਨਾਲ ਡਰੇਨ ਬਣਾਈ ਜਾਵੇਗੀ ਤਾਂ ਜੋ ਬਾਰਿਸ਼ ਦਾ ਪਾਣੀ ਖੜ੍ਹਾ ਨਾ ਹੋ ਸਕੇ।
ਇਸ ਉਪਰੰਤ ਸ: ਈ.ਟੀ.ਓ. ਵੱਲੋਂ 4 ਕਰੋੜ 37 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਖੁਜਾਲਾ ਗਹਿਰੀ ਸੜਕ ਤੋਂ ਖੁਜਾਲਾ ਤਰਸਿੱਕਾ ਸੜਕ ਡਿਸਟਰੀਬਿਊਟਰੀ ਦੇ ਨਾਲ ਨਾਲ ਸੜਕ ਦੀ ਉਸਾਰੀ ਕਰਵਾਉਣ ਦਾ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ ਲਗਭਗ 6 ਕਿਲੋਮੀਟਰ ਹੋਵੇਗੀ ਅਤੇ 12 ਫੁੱਟ ਚੌੜੀ ਸੜਕ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਵੀ ਨੇੜਲੇ ਪਿੰਡ ਕੋਰਟ ਖਹਿਰਾ, ਰਸੂਲਪੁਰ, ਖਲਹੇਰਾ, ਗਦਲੀ, ਬੰਮਾ, ਭੰਗਵਾਂ ਅਤੇ ਮਾਲੋਵਾਲ ਆਦਿ ਪਿੰਡਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ।
ਸ: ਈ.ਟੀ.ਓ. ਨੇ ਦੱਸਿਆ ਕਿ ਇਨਾਂ ਕੰਮਾਂ ਦੇ ਟੈਂਡਰ ਪ੍ਰਕਿਰਆ ਮੁਕੰਮਲ ਹੋ ਚੁੱਕੀ ਹੈ ਅਤੇ ਇਨਾਂ ਸੜਕਾਂ ਦੇ ਕੰਮ ਨੂੰ ਮੁਕੰਮਲ ਕਰਨ ਲਈ 11 ਮਹੀਨੇ ਦਾ ਟੀਚਾ ਮਿੱਥਿਆ ਗਿਆ ਹੈ।  ਉਨਾਂ ਸਬੰਧਤ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਸਾਰੇ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ।  ਸ: ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚਲ ਰਹੇ ਵਿਕਾਸ ਕਾਰਜਾਂ ਦਾ ਆਪ ਵੀ ਧਿਆਨ ਰੱਖਣ ਕਿਉਂਕਿ ਇਹ ਸੜਕਾਂ ਤੁਹਾਡੇ ਪੈਸੈ ਨਾਲ ਹੀ ਬਣ ਰਹੀਆਂ ਹਨ ਅਤੇ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ,  ਐਕਸੀਐਨ ਸ: ਇੰਦਰਜੀਤ ਸਿੰਘ, ਬਲਾਕ ਪ੍ਰਧਾਨ  ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਰਮਾਨਾ  ਗੁਰਜਿੰਦਰ ਤੇ ਜਰਮਨ ਸਿੰਘ, ਵੱਡੀ ਗਿਣਤੀ ਵਿੱਚ ਪਾਰਟੀ ਆਗੂ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review