ਈ ਟੀ ਓ ਨੇ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਛੱਪੜਾਂ ਦੀ ਕੀਤੀ ਸ਼ੁਰੂਆਤ ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ
December 15th, 2023 | Post by :- | 214 Views

ਈ ਟੀ ਓ ਨੇ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਛੱਪੜਾਂ ਦੀ ਕੀਤੀ ਸ਼ੁਰੂਆਤ
ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ
ਅੰਮ੍ਰਿਤਸਰ, 15 ਦਸੰਬਰ 2023—ਕੁਲਜੀਤ ਸਿੰਘ
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਪਿੰਡ ਕਿਲਾ ਜੀਵਨ ਸਿੰਘ ਵਾਲਾ, ਦੇਵੀਦਾਸਪੁਰਾ ਵਿਖੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ ’ਤੇ ਕੀਤਾ ਜਾਣਾ ਹੈ, ਜਿਸ ’ਤੇ ਕਰੀਬ 29 ਲੱਖ ਦੀ ਲਾਗਤ ਆਵੇਗੀ ਜਿਸ ਨਾਲ ਪਿੰਡ ਵਾਸੀਆਂ ਨੂੰ ਛੱਪੜ ਦੀ ਗੰਦਗੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਨੂੰ ਸਿੰਜਾਈ ਲਈ ਵਰਤਿਆ ਜਾਵੇਗਾ ਤੇ ਖੇਤਾਂ ਨੂੰ ਪਾਇਪਲਾਈਨ ਪਾਈ ਜਾਵੇਗੀ ਤਾਂ ਜੋ ਸੋਧਿਆ ਹੋਇਆ ਪਾਣੀ ਖੇਤਾਂ ਲਈ ਵਰਤਿਆ ਜਾ ਸਕੇ।
ਇਸ ਮੌਕੇ ਮੰਤਰੀ ਨੇ ਆਖਿਆ ਕਿ ਕੋਈ ਵੀ ਪਿੰਡ ਥਾਪਰ ਮਾਡਲ, ਖੇਡ ਮੈਦਾਨ ਤੇ ਕਮਿਊਨਿਟੀ ਹਾਲ ਵਲੋਂ ਨਹੀਂ ਰਹਿਣ ਦਿੱਤਾ ਜਾਵੇਗਾ, ਇਹ ਸਹੂਲਤ ਹਰ ਪਿੰਡ ਵਿੱਚ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸੂਬਾ ਡਾਰਕ ਜ਼ੋਨ ਵਿੱਚ ਹੈ, ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਇਸ ਵਾਰ ਨਹਿਰੀ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਨਹਿਰੀ ਖਾਲਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਇਪਲਾਈਨ ਪ੍ਰੋਜੈਕਟਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਹੋ ਸਕੇ।
ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਵੱਲ ਮੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਕੌਮਾਂਤਰੀ ਪੱਧਰ ’ਤੇ ਤਗਮੇ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਿੱਧੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਵਲੋਂ ਬੇਹਤਰੀਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਡਾਲੀ ਡੋਗਰਾਂ ਵਿਖੇ ਗਲੀਆਂ, ਫਿਰਨੀ ਅਤੇ ਪੰਚਾਇਤ ਘਰ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਸਤਿੰਦਰ ਸਿੰਘ, ਬਲਾਕ ਪ੍ਰਧਾਨ ਕਵਲਜੀਤ ਧਾਰੜ, ਬੀ.ਡੀ.ਪੀ.ਓ., ਐਕਸੀਅਨ ਮਨਿੰਦਰ, ਸੂਬੇਦਾਰ ਛਨਾਖ ਸਿੰਘ ਚੇਅਰਮੈਨ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਪਿੰਡ ਕਿਲਾ ਜੀਵਨ ਸਿੰਘ ਵਾਲਾ, ਦੇਵੀਦਾਸਪੁਰਾ ਵਿਖੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਦੇ ਹੋਏ।
===—

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review