ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 02/01/2024 ਜਨਵਰੀ ਦੀ ਜੰਡਿਆਲਾ ਗੁਰੂ ਰੈਲੀ ਦੀ ਤਿਆਰੀ ਸਬੰਧੀ ਜਿਲ੍ਹਾ ਅੰਮ੍ਰਿਤਸਰ ਦੇ 3 ਜ਼ੋਨਾਂ ਦੀਆਂ ਕਿਸਾਨ ਅਤੇ ਬੀਬੀਆਂ ਦੀ ਚਮਿਆਰੀ ਵਿਖੇ ਵਿਸ਼ਾਲ ਕਨਵੈਂਸ਼ਨ ।
December 15th, 2023 | Post by :- | 97 Views
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 02/01/2024 ਜਨਵਰੀ ਦੀ ਜੰਡਿਆਲਾ ਗੁਰੂ ਰੈਲੀ ਦੀ ਤਿਆਰੀ ਸਬੰਧੀ ਜਿਲ੍ਹਾ ਅੰਮ੍ਰਿਤਸਰ ਦੇ 3 ਜ਼ੋਨਾਂ ਦੀਆਂ ਕਿਸਾਨ ਅਤੇ ਬੀਬੀਆਂ ਦੀ ਚਮਿਆਰੀ ਵਿਖੇ ਵਿਸ਼ਾਲ ਕਨਵੈਂਸ਼ਨ ।
ਜੰਡਿਆਲਾ  ਗੁਰੂ ਕੁਲਜੀਤ ਸਿੰਘ
 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ, ਗੁਰਦੇਵ ਸਿੰਘ ਗੱਗੋਮਾਹਲ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਜੀਵਨ ਸਿੰਘ ਗੱਗੋਮਾਹਲ ਦੇ ਪਿੰਡ ਚਮਿਆਰੀ ਵਿੱਚ ਵਿਸ਼ਾਲ ਕਨਵੈਨਸ਼ਨ ਕਰਕੇ, ਉਤਰੀ ਭਾਰਤ ਦੀਆ 18 ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ( ਗੈਰ ਰਾਜਨੀਤਿਕ ) ਵੱਲੋਂ 02/01/2024 ਜਨਵਰੀ ਜੰਡਿਆਲਾ ਗੁਰੂ ਰੈਲੀ ਦੀ ਤਿਆਰੀ ਕਰਵਾਈ ਗਈ। ਇਸ ਮੌਕੇ ਆਗੂਆਂ ਨੇ ਕਨਵੈਂਸ਼ਨ ਨੂੰ ਸੰਬੋਧਨ ਕਰਦੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਭਾਜਪਾ ਸਰਕਾਰ ਬਾਕੀ ਸੈਕਟਰਾਂ ਵਾਂਗੂੰ ਖੇਤੀ ਸੈਕਟਰ ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ, ਓਸਨੂੰ ਰੋਕਣ ਅਤੇ ਆਪਣੇ ਹੱਕਾ ਦੀ ਪ੍ਰਾਪਤੀ ਲਈ ਅੱਜ ਜਥੇਬੰਦਕ ਸੰਘਰਸ਼ ਦੀ ਲੋੜ ਹੈ। ਓਹਨਾ ਕਿਹਾ ਕਿ ਆਉਂਦੇ ਦਿਨਾਂ ਵਿੱਚ ਦੋਨਾਂ ਫੋਰਮਾਂ ਵੱਲੋਂ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਕਿਸਾਨ ਮਜਦੂਰ ਸਬੰਧੀ ਮੰਗਾਂ ਜਿਵੇਂ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਸੀ 2 +50% ਅਨੁਸਾਰ ਦਿੱਤੇ ਜਾਣ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਕਿਸਾਨ ਮਜਦੂਰ ਦੀ ਪੂਰਨ ਕਰਜ਼ਾ ਮੁਕਤੀ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕਰਨ ਹੋਰ ਅਹਿਮ ਮੁੱਦਿਆਂ ਤੇ ਸਰਕਾਰ ਨਾਲ ਸੰਘਰਸ਼ ਕਰਨੇ ਪੈਣਗੇ ਜਿਸ ਵਿਚ ਦੇਸ਼ ਦੀ ਅੱਧੀ ਆਬਾਦੀ ਜਾਣੀ ਕਿ ਔਰਤ ਵਰਗ ਦੀ ਸ਼ਮੂਲੀਅਤ ਅਤਿ ਜਰੂਰੀ ਹੈ। ਆਗੂਆਂ ਨੇ ਕਿਹਾ ਕਿ ਕੋਈ ਵੀ ਸੰਘਰਸ਼ ਔਰਤ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤਿਆ ਜਾ ਸਕਦਾ ਸੋ ਜਥੇਬੰਦੀ ਵੱਲੋਂ ਅਪੀਲ ਹੈ ਕਿ ਕਨਵੈਨਸ਼ਨ ਵਿੱਚ ਮੌਜੂਦ ਸਭ ਬੀਬੀਆਂ ਵੱਲੋਂ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਉਂਦੇ ਸੰਘਰਸ਼ ਸਬੰਧੀ ਪ੍ਰੋਗਰਾਮਾਂ ਬਾਰੇ ਪ੍ਰਚਾਰ ਕੀਤਾ ਜਾਵੇ ਅਤੇ ਮਜ਼ਬੂਤੀ ਨਾਲ ਸੰਘਰਸ਼ ਲੜਨ ਲਈ ਪਿੰਡ ਪੱਧਰ ਤੇ ਵੱਡੇ ਫੰਡ ਇਕੱਤਰ ਕਰਨ ਲਈ ਔਰਤਾਂ ਜਥੇਬੰਦਕ ਸਾਥੀਆਂ ਦਾ ਪਿੰਡ ਪੱਧਰ ਤੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ। ਇਸ ਮੌਕੇ ਗੁਰੂ ਕਾ ਬਾਗ ਜੋਨ ਪ੍ਰਧਾਨ ਅੰਗਰੇਜ਼ ਸਿੰਘ ਸੈਂਸਰਾ, ਅਜਨਾਲਾ  ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹਰੜ , ਗੱਗੋਮਾਹਲ ਪ੍ਰਧਾਨ ਪ੍ਰਭਜੋਤ ਸਿੰਘ ਗੁਜਰਪੁਰਾ, ਗੁਰਦਾਸ ਸਿੰਘ ਵਿਛੋਆ, ਸਰਤਾਜ ਸਿੰਘ ਬੋਹੜਵਾਲਾ , ਜਰਨੈਲ ਸਿੰਘ,  ਬਾਜ ਸਿੰਘ , ਜਗਜੀਤ ਸਿੰਘ ਘੁਕੇਵਾਲੀ , ਦਰਸ਼ਨ ਸਿੰਘ ਮੱਲੂਨੰਗਲ, ਰਣਜੀਤ ਸਿੰਘ ਗੱਗੋਮਾਹਲ , ਗੁਰਦਿਆਲ ਸਿੰਘ ਸ਼ਾਹ ,ਗੁਰਦੀਸ਼ ਕੌਰ ਵਿਛੋਆ, ਬਲਬੀਰ ਕੌਰ ਬੋਹੜਵਾਲਾ , ਰਾਜ ਕੌਰ ਬੋਹੜਵਾਲਾ, ਕਰਮਜੀਤ ਕੌਰ ਸੈਂਸਰਾ  ਸਮੇਤ ਆਦਿ ਆਗੂ ਹਾਜ਼ਰ ਰਹੇ ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review