ਬਾਬਾ ਬਕਾਲਾ 24 ਦਸੰਬਰ (ਮਨਬੀਰ )ਜੰਡਿਆਲਾ ਗੁਰੂ(ਅੰਮ੍ਰਿਤਸਰ) ਦੇ ਜੰਮਪਲ ਵਿਸ਼ਵ ਪੰਜਾਬੀ ਸਭਾ ਕੇ ਵਿਸ਼ਵ ਪੰਜਾਬੀ ਭਵਨ ਬਰਾਂਪਟਨ(ਟੋਰੰਟੋ) ਕੈਨੇਡਾ ਦੇ ਸੰਸਥਾਪਕ ਡਾ ਦਲਬੀਰ ਸਿੰਘ ਕਥੂਰੀਆ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਨਵੇਂ ਸਰਪ੍ਰਸਤ ਬਣੇ ਹਨ। ਉਨ੍ਹਾਂ ਸਰਪ੍ਰਸਤ ਵਜੋਂ ਆਪਣੀ ਮੈਂਬਰਸ਼ਿਪ ਦਾ ਇੱਕ ਲੱਖ ਰੁਪਿਆ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੂੰ ਭੇਂਟ ਕੀਤਾ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਡਾ. ਕਥੂਰੀਆ ਨੇ ਕਿਹਾ ਕਿ ਅੱਜ ਮੈਨੂੰ 70 ਸਾਲ ਪੁਰਾਣੀ ਸੰਸਥਾ ਨਾਲ ਜੁੜ ਕੇ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਪੰਜਾਬੀ ਭਾਸ਼ਾ ਸਾਹਿੱਤ ਤੇ ਸੱਭਿਆਚਾਰ ਦੇ ਵਿਕਾਸ ਲਈ ਮੋਢੇ ਨਾਲ ਮੋਢਾ ਜੋੜ ਕੇ ਪੂਰੇ ਵਿਸ਼ਵ ਵਿੱਚ ਕੰਮ ਕਰੇਗੀ।
ਉਨ੍ਹਾ ਇਸ ਗੱਲ ਤੇ ਵੀ ਮਾਣ ਮਹਿਸੂਸ ਕੀਤਾ ਕਿ ਡਾ. ਸ ਪ ਸਿੰਘ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਹੋਣ ਕਾਰਨ ਹੀ ਮੈਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਇਸ ਦਾ ਹੈੱਡ ਕੁਆਰਟਰ ਪੰਜਾਬੀ ਭਵਨ ਨਾਲ ਜੁੜ ਸਕਿਆ ਹਾਂ ਜੋ ਸਾਡੇ ਸਭ ਪੰਜਾਬੀਆਂ ਲਈ ਤੀਰਥ ਵਾਂਗ ਹੈ ਕਿਉਂਕਿ ਇਹ ਲੇਖਕਾਂ ਵਿਦਵਾਨਾਂ ਤੇ ਸੱਭਿਆਚਾਰਕ ਕਾਮਿਆਂ ਦਾ ਆਪਣਾ ਘਰ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ,ਪ੍ਰੋ. ਰਵਿੰਦਰ ਸਿੰਘ ਭੱਠਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਡਾ. ਦਲਬੀਰ ਸਿੰਘ ਕਥੂਰੀਆ ਦਾ ਪੰਜਾਬੀ ਸਾਹਿੱਤ ਅਕਾਡਮੀ ਪਰਿਵਾਰ ਵਿੱਚ ਸੁਆਗਤ ਕੀਤਾ। ਇਸ ਮੌਕੇ ਵਿਸ਼ਵ ਪੰਜਾਬੀ ਸਭਾ ਦੇ ਜਨਰਲ ਸਕੱਤਰ ਕੰਵਲਜੀਤ ਸਿੰਘ ਲੱਕੀ ਵੀ ਹਾਜ਼ਰ ਸਨ।
ਇਸ ਮੌਕੇ ਡਾ. ਦਲਬੀਰ ਸਿੰਘ ਕਥੂਰੀਆ ਨੂੰ ਪੰਜਾਬ ਫੇਰੀ ਤੇ ਸਭਨਾਂ ਨੇ ਰਲ ਮਿਲ ਸੁਆਗਤ ਕੀਤਾ।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review