ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਈ.ਟੀ.ਓ ਨੂੰ ਦਿੱਤੀਆਂ ਵਧਾਈਆਂ
January 4th, 2024 | Post by :- | 122 Views

ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਈ.ਟੀ.ਓ ਨੂੰ ਦਿੱਤੀਆਂ ਵਧਾਈਆਂ
ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ.
ਅੰਮ੍ਰਿਤਸਰ, 4 ਜਨਵਰੀ 2024–
ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ ਗਈਆਂ ਸੇਵਾਵਾਂ ਲਈ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਬੋਲਦਿਆਂ ਇਕ ਸੁਰ ਵਿੱਚ ਸਮੂਹ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਜਾਇਦਾਦ ਬਣਾਇਆ ਹੈ। ਉਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੋਡੀਆਂ ਭਾਅ ਵੇਚਿਆ ਹੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਇਵੇਟ ਜਾਇਦਾਦਾਂ ਨੂੰ ਖਰੀਦ ਕਰਕੇ ਸੂਬੇ ਭਰ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਏਗੀ।
ਇਸ ਮੌਕੇ ਬੋਲਦਿਆਂ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਜੀ.ਵੀ.ਕੇ. ਪਾਵਰ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਨਵੇਂ ਵਰ੍ਹੇ ਦਾ ਤੋਹਫਾ ਪਾ ਦਿੱਤਾ ਹੈ। ਉਨਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵੇਲੇ ਸਮੁੱਚੇ ਦੇਸ਼ ਦਾ ਮੁਹਾਣ ਪ੍ਰਾਈਵੇਟ ਸੈਕਟਰ ਵੱਲ ਹੈ ਜਦਕਿ ਪੰਜਾਬ ਨੇ ਪਬਲਿਕ ਸੈਕਟਰ ਵੱਲ ਮੋੜਾ ਕੱਟ ਕੇ ਨਵੀਂ ਸ਼ੁਰੂਆਤ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ਜੀ.ਵੀ.ਕੇ. ਪਾਵਰ ਪਲਾਂਟ’ ਨੂੰ 1080 ਕਰੋੜ ਰੁਪਏ ਵਿਚ ਖਰੀਦ ਲਿਆ ਹੈ ਅਤੇ ਇਸ ਥਰਮਲ ਦੇ ਪਬਲਿਕ ਸੈਕਟਰ ’ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲੇਗੀ। ਉਨਾਂ ਦੱਸਿਆ ਕਿ ਹੁਣ ਇਸ ਥਰਮਲ ਪਲਾਂਟ ਦਾ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਪ’ ਸਰਕਾਰ ਨੇ ਇਸ ਥਰਮਲ ਨੂੰ ਹੁਣ ਖਰੀਦ ਕੇ ‘ਬਿਜਲੀ ਖਰੀਦ ਸਮਝੌਤੇ’ ਦਾ ਵੀ ਭੋਗ ਪਾ ਦਿੱਤਾ ਹੈ। ਸ ਈ.ਟੀ.ਓ. ਨੇ ਕਿਹਾ ਕਿ ਦੇਸ਼ ਵਿਚ ਕਿਧਰੇ ਵੀ ਕਿਸੇ ਪ੍ਰਾਈਵੇਟ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਖਰੀਦਣ ਦੀ ਮਿਸਾਲ ਨਹੀਂ ਮਿਲਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਵਾਂ ਸਾਲ ‘ਨਵੀਂ ਉਮੀਦ’, ‘ਨਵੀਂ ਆਸ’ ਨਾਲ ਪੰਜਾਬ ਇਤਿਹਾਸ ਨੂੰ ਨਵਾਂ ਸਿਰਜ ਰਹੇ ਹਨ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ, ਚੇਅਰਮੈਨ ਛਨਾਖ ਸਿੰਘ, ਠੇਕੇਦਾਰ ਲਖਵਿੰਦਰ ਉਸਮਾ, ਸ: ਰਮਣੀਕ ਸਿੰਘ ਬਾਠ ਬੰਡਾਲਾ, ਬਲਾਕ ਪ੍ਰਧਾਨ ਸੁਨੈਨਾ ਰੰਧਾਵਾ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਅਜੈ ਗਾਂਧੀ, ਜਰਮਨ ਉਦੋ ਨੰਗਲ, ਸਤਿੰਦਰ ਸਿੰਘ, ਕੰਵਲਜੀਤ ਸਿੰਘ, ਸਵਰਨ ਸਿੰਘ, ਬਲਰਾਜ ਤਰਸਿੱਕਾ, ਗੁਰਜਿੰਦਰ ਸਿੰਘ , ਸੁਖਵਿੰਦਰ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਹਾਜ਼ਰ ਸਨ।
ਕੈਪਸ਼ਨ : ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਜੀ.ਵੀ.ਕੇ. ਪਾਵਰ ਪਲਾਂਟ ਖਰੀਦਣ ’ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਵਧਾਈਆਂ ਦਿੰਦੇ ਹੋਏ।
===—

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review