24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਡਾ: ਹਰੀ ਸਿੰਘ ਜਾਚਕ ਨੂੰ
January 6th, 2024 | Post by :- | 123 Views
24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਡਾ: ਹਰੀ ਸਿੰਘ ਜਾਚਕ ਨੂੰ

ਬਾਬਾ ਬਕਾਲਾ ਸਾਹਿਬ 5 ਜਨਵਰੀ (ਮਨਬੀਰ ਸਿੰਘ ) ਪਿਛਲੇ 38 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਭਾ ਦੇ ਮਰਹੂਮ ਬਾਨੀ ਸਰਪ੍ਰਸਤ ਅਤੇ ਕੌਮੀ ਸਵਤੰਤਰ ਦੇ ਬਾਨੀ ਸੰਪਾਦਕ ਸ: ਪ੍ਰਿਥੀਪਾਲ ਸਿੰਘ ਅਠੌਲਾ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਮਿਤੀ 8 ਜਨਵਰੀ 2024, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮੀਟਿੰਗ ਹਾਲ, ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਹੈ ਕਿ ਇਸ ਮੌਕੇ 24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਐਤਕੀਂ ਪ੍ਰਸਿੱਧ ਪੰਥਕ ਕਵੀ ਡਾ: ਹਰੀ ਸਿੰਘ ਜਾਚਕ ਨੂੰ ਦਿੱਤਾ ਜਾਵੇਗਾ । ਇਸ ਮੌਕੇ ਡਾ: ਪਰਮਜੀਤ ਸਿੰਘ ਕਲਸੀ (ਜ਼ਿਲ੍ਹਾ ਭਾਸ਼ਾ ਅਫਸਰ, ਅੰਮ੍ਰਿਤਸਰ) ਬਤੌਰ ਮੁੱਖ ਮਹਿਮਾਨ ਅਤੇ ਡਾ: ਗੋਪਾਲ ਸਿੰਘ ਬੁੱਟਰ (ਸਾ: ਮੁਖੀ ਪੰਜਾਬੀ ਵਿਭਾਗ ਲਾਇਲਪੁਰ ਖਾਲਸਾ ਕਾਲਜ ਜਲੰਧਰ) ਵਿਸ਼ੇਸ਼ ਮਹਿਮਾਨ ਵਜੋਂ ਪੁਜੱਣਗੇ, ਜਦਕਿ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਦੀਪ ਦਵਿੰਦਰ ਸਿੰਘ (ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ), ਦਲਬੀਰ ਸਿੰਘ ਰਿਆੜ (ਚੇਅਰਮੈਨ ਪੰਜਾਬੀ ਲਿਖਾਰੀ ਸਭਾ ਜਲੰਧਰ), ਗਿਆਨ ਸਿੰਘ ਘਈ (ਪ੍ਰਧਾਨ ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ), ਗਿਆਨੀ ਸੰਤੋਖ ਸਿੰਘ ਆਸਟਰੇਲੀਆ ਅਤੇ ਡਾ: ਗਗਨਦੀਪ ਸਿੰਘ (ਪ੍ਰਧਾਨ ਮਝੈਲਾਂ ਦੀ ਸੱਥ) ਕਰਨਗੇ । ਉਪਰੰਤ ਹਾਜ਼ਰੀਨ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਹੋਵੇਗਾ । ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ ਅਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਸਮੂਹ ਲੇਖਕਾਂ ਨੂੰ ਪੱੁਜਣ ਦੀ ਅਪੀਲ ਕੀਤੀ ਹੈ ।
ਫੋਟੋ -ਮਨਬੀਰ
ਪ੍ਰਿਥੀਪਾਲ ਸਿੰਘ ਅਠੌਲਾ ਅਤੇ ਡਾ: ਹਰੀ ਸਿੰਘ ਜਾਚਕ ਦੀ ਫਾਇਲ ਤਸਵੀਰ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review