ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਲੋਹੜੀ ਮਨਾਈ
January 16th, 2024 | Post by :- | 160 Views

ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਲੋਹੜੀ ਮਨਾਈ
ਚਵਿੰਡਾ ਦੇਵੀ,16 ਜਨਵਰੀ (ਕੁਲਜੀਤ ਸਿੰਘ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਸਾਨੂੰ ਆਪਣੀ ਨੌਜਵਾਨ ਪੀੜੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਤਿਉਹਾਰਾਂ ਨੂੰ ਬਿਨ੍ਹਾਂ ਕਿਸੇ ਵਹਿਮ ਭਰਮ ਦੇ ਵਧੀਆਂ ਢੰਗ ਨਾਲ ਜਰੂਰ ਮਨਾਉਣਾ ਚਾਹੀਦਾ ਹੈ ਤਾਂ ਜੋ ਉਹ ਅਧੁਨਿਕ ਚਮਕ ਦਮਕ ਦੇ ਦੌਰ ’ਚ ਆਪਣੇ ਵਿਰਸੇ ਨਾਲੋਂ ਕਿਤੇ ਟੁੱਟ ਨਾ ਜਾਣ ਅਤੇ ਤਿਉਹਾਰਾਂ ਦੇ ਅਸਨ ਮਨੋਰਥ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾ ਸਕਣ। ਇਸ ਮੌਕੇ ਸਮੂਹ ਖ਼ਾਲਸਾ ਪਰਿਵਾਰ ਵੱਲੋਂ ਕਾਮਨਾ ਕੀਤੀ ਗਈ ਕਿ ਆਉਣ ਵਾਲਾ ਸਮ੍ਹਾਂ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸਨ।

ਕੈਪਸ਼ਨ:ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਸਮੇਂ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਕਾਲਜ ਸਟਾਫ਼ ਅਤੇ ਵਿਦਿਆਰਥੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review