ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਦੇਸ਼ ਦਾ
75ਵਾਂ ਗਣਤੰਤਰ ਦਿਵਸ ਮਨਾਇਆ ਗਿਆ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਦੇਸ਼ ਦਾ 75ਵਾਂ ਗਣਤੰਤਰ ਦਿਵਸ ਬਹੁਤ ਹੀ ਚਾਅ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਐਮ.ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਜੀ ਨੇ ਦੇਸ਼ ਦਾ ਰਾਸ਼ਟਰੀ ਝੰਡਾ ਲਹਰਾਇਆ ਅਤੇ ਸਲਾਮੀ ਦਿਤੀ ਅਤੇ ਨਾਲ ਹੀ ਸਾਰਿਆਂ ਨੇ ਬੈਂਡ ਦੀ ਮਨਮੋਹਨ ਧੁੰਨਾਂ ਦੇ ਨਾਲ ਰਾਸ਼ਟਰੀ ਗੀਤ ਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਉਪਰੰਤ ਸਕੂਲ ਦੇ ਬੱਚਿਆਂ ਵੱਲੋਂ “ਸਾਰੇ ਜਹਾਂ ਸੇ ਅੱਛਾ ਹਿੰਦੁਸਤਾਨ ਹਮਾਰਾ” ਗੀਤ ਗਾ ਕੇ ਸਭ ਨੂੰ ਦੇਸ਼ ਭਗਤੀ ਦਾ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੀਆਂ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਵਾਇਆ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਕਾਨੂੰਨ ਬਣਾਏ ਗਏ ।ਸਾਡੇ ਦੇਸ਼ ਦਾ ਸੰਵਿਧਾਨ ਮਸੋਦਾ ਕਮੇਟੀ ਅਤੇ ਡਾਕਟਰ ਬੀ.ਆਰ.ਅੰਬੇਦਕਰ ਵੱਲੋਂ ਲਿਖਿਆ ਗਿਆ ਜੋ ਕਿ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ।ਜਿਸ ਨੂੰ ਅਸੀਂ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਉਂਦੇ ਹਾਂ । ਜੋ ਕਿ ਇੱਕ ਆਤਮ ਨਿਰਭਰ ਭਾਰਤ ਦੀ ਪਹਿਚਾਣ ਹੈ ਲਈ ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ੍ਰੀਮਤੀ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਸ੍ਰੀਮਤੀ ਨੀਲਾਕਸ਼ੀ ਗੁਪਤਾ, ਕੋਆਰਡੀਨੇਟਰ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review