ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ 15 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ
February 4th, 2024 | Post by :- | 110 Views

ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ
15 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਇਲਾਕੇ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਦੋ ਵੱਡੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ, ਜਿਸ ਵਿੱਚ ਖੁਜਾਲਾ ਤੋਂ ਤਰਸਿੱਕਾ , ਡੇਹਰੀਵਾਲ ਸੜਕ ਅਤੇ ਜਬੋਵਾਲ ਤੋਂ ਟਾਂਗਰਾ- ਏਕਲਗੱਡਾ ਸੜਕ ਸ਼ਾਮਿਲ ਹੈ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਰਾਜ ਦੇ ਵਿਕਾਸ ਵਿੱਚ ਸੜਕਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸੜਕਾਂ ਦਾ ਮਾਰਗ ਰਾਜ ਵਿੱਚ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਲੋੜੀਂਦਾ ਹੈ। ਸ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ, ਜਿਸ ਵਿੱਚ ਸਿਹਤ, ਸਿੱਖਿਆ ਦੇ ਨਾਲ ਨਾਲ ਸੜਕਾਂ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਤੋਂ ਤਰਨ ਤਰਨ ਨੂੰ ਮਿਲਾਉਂਦੀ ਇਤਿਹਾਸਿਕ ਸੜਕ ਜਿਸ ਦੀ 30 ਸਾਲ ਕਿਸੇ ਸਰਕਾਰ ਨੇ ਸਾਰ ਨਹੀਂ ਸੀ ਲਈ ਨੂੰ ਮੁੱਖ ਮੰਤਰੀ ਸ ਮਾਨ ਨੇ 70 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਦੀ ਆਗਿਆ ਦਿੱਤੀ ਸੀ ਅਤੇ ਉਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ।ਉਹਨਾਂ ਦੱਸਿਆ ਕਿ ਅੱਜ ਜਿੰਨਾ ਸੜਕਾਂ ਦੀ ਮਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਉਹਨਾਂ ਵਿੱਚ ਖਜਾਲਾ ਤੋਂ ਤਰਸਿੱਕਾ ਡੇਹਰੀਵਾਲ ਨੂੰ ਮਿਲਾਉਂਦੀ ਅੱਠ ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਸੜਕ ਪੰਜ ਕਰੋੜ ਦੀ ਲਾਗਤ ਨਾਲ ਪੂਰੀ ਹੋਵੇਗੀ, ਜਿਸ ਵਿੱਚ ਰਿਹਾਇਸ਼ੀ ਇਲਾਕਿਆਂ ਨੇੜੇ ਇੰਟਰਲਾਕ ਅਤੇ ਖੁਜਾਲਾ , ਤਰਸਿੱਕਾ ਤੇ ਡੇਰੀਵਾਲ ਵਿਖੇ ਬਸ ਅੱਡੇ ਵੀ ਵੀ ਉਸਾਰੇ ਜਾਣਗੇ । ਇਸੇ ਤਰ੍ਹਾਂ ਜੱਬੋਵਾਲ ਟਾਂਗਰਾ ਏਕਲਗੱਡਾ ਦੀ 16 ਕਿਲੋਮੀਟਰ ਲੰਮੀ ਸੜਕ ਅਗਲੇ 11 ਮਹੀਨਿਆਂ ਵਿੱਚ ਪੂਰੀ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review