ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਗ੍ਰਿਫਤਾਰ।ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ, ਗ੍ਰਿਫਤਾਰ ਕੀਤੇ ਗਏ ਦੋਵੇਂ ਬਦਮਾਸ਼ ਮੁਲਜ਼ਮਾਂ ਨੂੰ ਵਿਰੋਧੀ ਗੈਂਗ+ਸਟਰਾਂ ਦੀਆਂ ਮਿੱਥਕੇ ਹੱ+ਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ :- ਗੌਰਵ ਯਾਦਵ (ਡੀ.ਜੀ.ਪੀ) ਪੰਜਾਬ
February 7th, 2024 | Post by :- | 62 Views

 

 

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

#ਚੰਡੀਗੜ੍ਹ ਫਰਵਰੀ (ਮਨਬੀਰ ਸਿੰਘ ):-ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਇਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ, ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਹਨ੍ਹਾਂ ਕੋਲੋਂ ਦੋ .32 ਬੋਰ ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ ਟੀਮ ਦੇ ਏ.ਆਈ.ਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ (ਡੀ.ਐਸ.ਪੀ) ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਉਹਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਹਨ੍ਹਾਂ ਵਿਰੁੱਧ ਇਰਾਦਾ ਕਤਲ, ਜਬਰਨ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ ਸਾਰੇ ਸ਼ੂਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।

ਉਹਨ੍ਹਾਂ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ ਸੀ, ਪਰ ਅਸਫਲ ਰਹਿਣ ਕਾਰਨ ਬਾਅਦ ਵਿਚ ਉਸਨੂੰ ਵਾਪਸ ਭਾਰਤ ਪਰਤਣਾ ਪਿਆ।
ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਮੋਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review