ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਰਮਦਾਸ ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ ਕੈਂਪ ਵਿੱਚ ਵਿਧਾਇਕ ਨੇ ਖੁਦ ਆਪਣਾ ਆਧਾਰ ਕਾਰਡ ਕਰਵਾਇਆ ਸਹੀ
February 20th, 2024
| Post by :- Kuljit Singh Hans
| 176 Views
ਆਪ ਦੀ ਸਰਕਾਰ ਆਪ ਦੇ ਦੁਆਰ
ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਰਮਦਾਸ
ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ
ਕੈਂਪ ਵਿੱਚ ਵਿਧਾਇਕ ਨੇ ਖੁਦ ਆਪਣਾ ਆਧਾਰ ਕਾਰਡ ਕਰਵਾਇਆ ਸਹੀ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅਟਾਰੀ ਹਲਕੇ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਅਟਾਰੀ ਦੇ ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਵਲੋਂ ਆਪਣਾ ਖੁਦ ਦਾ ਆਧਾਰ ਕਾਰਡ ਵੀ ਸਹੀ ਕਰਵਾਇਆ ਗਿਆ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲੋਕਾਂ ਦੀ ਸੁਵਿਧਾ ਲਈ ਚਾਲੂ ਰਹਿਣਗੇ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਰਮਦਾਸ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਆਉਣ ਵਾਲੀਆਂ ਸਿ਼ਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨਾਂ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਫਾਇਦਾ ਉਠਾਉਣ।
ਕੈਪਸ਼ਨ : ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਆਪਣਾ ਆਧਾਰ ਠੀਕ ਕਰਵਾਉਂਦੇ ਹੋਏ।
ਕੈਂਪ ਦਾ ਨਿਰੀਖਣ ਕਰਦੇ ਹੋਏ।
==–
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review