
ਬਟਾਲਾ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਪੁਲਿਸ ਜਿਲਾ ਬਟਾਲਾ ਨੇ ਗਾਂਧੀ ਕੈਂਪ ਬਟਾਲਾ ਵਿਖੇ ਨਸ਼ਾ ਵੇਚਣ ਵਾਲੇ ਦੀ ਸੰਪੰਤੀ ਕੀਤੀ ਜ਼ਬਤ
ਬਟਾਲਾ, 20 ਫਰਵਰੀ (ਕੁਲਜੀਤ ਸਿੰਘ ) ਪੁਲਿਸ ਜਿਲਾ ਬਟਾਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਗਾਂਧੀ ਕੈਂਪ ਬਟਾਲਾ ਵਿਖੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸੰਪੰਤੀ ਜਬਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਗਾਂਧੀ ਕੈਂਪ ਵਿੱਚ ਨਸ਼ਿਆ ਵਿਰੁੱਧ ਸਖਤ ਕਾਰਵਾਈ ਕਰਦਿਆਂ ਗਗਨਦੀਪ ਸਿੰਘ ਜਿਸ ਉੱਪਰ 6 ਮੁਕੱਦਮੇ ਦਰਜ ਹਨ, ਦੀ ਕਰੀਬ 7 ਲੱਖ 33 ਹਜ਼ਾਰ ਰੁਪਏ ਦੀ ਸੰਪੰਤੀ (ਜਾਇਦਾਦ) ਜਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ ਅਤੇ ਇਸ ਤਹਿਤ ਗਾਂਧੀ ਕੈਂਪ ਬਟਾਲਾ ਵਿਖੇ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਜਸਜੀਤ ਸਿੰਘ, ਐਸਐਚਓ, ਸਿਵਲ ਲਾਈਨ ਬਟਾਲਾ ਵੀ ਮੋਜੂਦ ਸਨ।
ਦੱਸ ਦੀਏਏ ਕਿ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰੇਦਸ਼ਾਂ ਹੇਠ ਬਟਾਲਾ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਇਸ ਲਾਹਨਤ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਨਸ਼ੇ ਦੀ ਰੋਕਥਾਮ ਦੇ ਮੰਤਵ ਤਹਿਤ ਹੀ ਵਿਧਾਇਕ ਸ਼ੈਰੀ ਕਲਸੀ ਵਲੋਂ ਗਾਂਧੀ ਨਗਰ ਕੈਂਪ ਅਤੇ ਰੇਲਵੇ ਲਾਈਨ ਰੋਡ ਵਿਖੇ 2 ਨਵੇਂ ਪੁਲਿਸ ਬੂਥ ਸਥਾਪਿਤ ਕੀਤੇ ਗਏ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਸਖ਼ਤ ਸਬਦਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।
ਜਿਕਰਯੋਗ ਹੈ ਕਿ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਿਭਾਗ ਵੱਲੋਂ ਪੁਲਿਸ ਨਾਕਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review