ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਪ੍ਰਕਾਸ਼ਿਤ ਪੁਸਤਕ ‘ਜੰਗ ਜਿੱਤਾਂਗੇ ਜ਼ਰੂਰ” ਅਦਾਕਾਰ ਗੁਰਪ੍ਰੀਤ ਘੁੱਗੀ ਅਤੇ ਮਲਕੀਤ ਰੌਣੀ ਨੂੰ ਭੇਟ ਕੀਤੀ
March 31st, 2024 | Post by :- | 66 Views

ਬਾਬਾ ਬਕਾਲਾ ਸਾਹਿਬ 30 ਮਾਰਚ (ਮਨਬੀਰ ਸਿੰਘ ਧੁਲਕਾ) ਪਫਟਾ ਫਿਲਮ ਐਸੋਸੀਏਸ਼ਨ ਵੱਲੋਂ ਸੀ, ਜੀ ਸੀ ਕਾਲਜ ਖਰੜ ਮੋਹਾਲੀ ਵਿਖੇ ਕੌਮਾਂਤਰੀ ਪੰਜਾਬੀ ਸਿਨੇਮਾ ਦਿਵਸ ਮਨਾਇਆ ਗਿਆ ਇਸ ਮੌਕੇ ਵੱਖ-ਵੱਖ ਕਲਾਕਾਰਾਂ ਵੱਲੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਸਿੱਧ ਕਮੇਡੀਅਨ ਅਭਿਨੇਤਾ ਗੁਰਪ੍ਰੀਤ ਘੁੱਗੀ ਅਤੇ ਪ੍ਰਸਿੱਧ ਅਦਾਕਾਰ ਮਲਕੀਤ ਰੌਣੀ ਨੂੰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਚਾਰ ਸਕੱਤਰ ਸਕੱਤਰ ਸਿੰਘ ਪੁਰੇਵਾਲ ਵੱਲੋਂ ਸਭ ਦੇ ਮੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਪ੍ਰਕਾਸ਼ਿਤ ਪੁਸਤਕ “ਜੰਗ ਜਿੱਤਾਂਗੇ ਜ਼ਰੂਰ” ਪ੍ਰਸਿੱਧ ਅਦਾਕਾਰ ਗੁਰਪ੍ਰੀਤ ਘੁੱਗੀ ਅਤੇ ਮਲਕੀਤ ਰੌਣੀ ਨੂੰ ਭੇਟ ਕੀਤੀ । ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਸ਼ੇਲਿੰਦਰਜੀਤ ਸਿੰਘ ਰਾਜਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ । ਇਸ ਮੌਕੇ ਪ੍ਰਸਿੱਧ ਅਦਾਕਾਰ ਮਲਕੀਤ ਰੌਣੀ ਨੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਅੱਜ ਸਮਾਜ ਨੂੰ ਅਜਿਹੀਆਂ ਪੁਸਤਕਾਂ ਦੀ ਬਹੁਤ ਲੋੜ ਹੈ । ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਫਿਲਮ ਐਸੋਸੀਏਸ਼ਨ ਦੇ ਸਰਪ੍ਰਸਤ ਮੈਡਮ ਨਿਰਮਲ ਰਿਸ਼ੀ, ਅਦਾਕਾਰ ਸਵਿੰਦਰ ਮਾਹਲ, ਸਰਦਾਰ ਸੋਹੀ, ਰੁਪਿੰਦਰ ਕੌਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਰਾਜ ਧਾਲੀਵਾਲ, ਗੁਰਲੀਨ ਕੰਗ ਪੁਰੇਵਾਲ, ਰਾਣਾ ਜੰਗ ਬਹਾਦਰ, ਭਾਰਤ ਭੂਸ਼ਨ ਵਰਮਾ, ਜਗਦਰਸ਼ਨ ਸਮਰਾ, ਆਦਿ ਕਲਾਕਾਰ ਹਾਜ਼ਰ ਸਨ ।
ਤਸਵੀਰ ਮਨਬੀਰ
‘ਕੌਮਾਂਤਰੀ ਪੰਜਾਬੀ ਸਿਨੇਮਾ ਦਿਵਸ’ ਮੌਕੇ ਸ਼ੇਲਿੰਦਰਜੀਤ ਸਿੰਘ ਰਾਜਨ ਵੱਲੋਂ ਪ੍ਰਕਾਸ਼ਿਤ ਪੁਸਤਕ ‘ਜੰਗ ਜਿੱਤਾਂਗੇ ਜ਼ਰੂਰ” ਅਦਾਕਾਰ ਗੁਰਪ੍ਰੀਤ ਘੁੱਗੀ ਅਤੇ ਮਲਕੀਤ ਰੌਣੀ ਨੂੰ ਭੇਟ ਕਰਦਿਆਂ ਸਭਾ ਦੇ ਪ੍ਰਚਾਰ ਸਕੱਤਰ ਪ੍ਰਚਾਰ ਸਕੱਤਰ ਸਕੱਤਰ ਸਿੰਘ ਪੁਰੇਵਾਲ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review