ਸ਼ਾਇਰ ਸੁਰਜੀਤ ਪਾਤਰ ਦੀ ਮੌਤ ‘ਤੇ ਸੋਗ ਮੀਟਿੰਗ ਕਰਕੇ ਦੁੱਖ ਪ੍ਰਗਟਾਇਆ
May 12th, 2024 | Post by :- | 136 Views

ਬਾਬਾ ਬਕਾਲਾ ਸਾਹਿਬ 11 ਮਈ (ਮਨਬੀਰ ਸਿੰਘ ਧੁਲਕਾ  ) ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ, ਪਦਮ ਸ੍ਰੀ ਸੁਰਜੀਤ ਪਾਤਰ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੱੁਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਸਕੱਤਰ ਦੀਪਦਵਿੰਦਰ ਸਿੰਘ, ਪ੍ਰੋ: ਗੋਪਾਲ ਬੁੱਟਰ, ਮੈਡਮ ਕੁਲਵਿੰਦਰ ਬੁੱਟਰ ਨੇ ਉਨ੍ਹਾਂ ਦੀ ਮੌਤ ਤੇ ਡੰੂਘੇ ਦੱੁਖ ਦਾ ਪ੍ਰਗਟਾਵਾ ਕਰਦਿਆਂ ਇਸਨੂੰ ਪੰਜਾਬੀ ਮਾਂ ਬੋਲੀ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ । ਇਸ ਸਬੰਧੀ ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੀ ਇਕ ਸੋਗ ਮੀਟਿੰਗ ਮਰਹੂਮ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਚ ਸ਼ਾਇਰ ਸੁਰਜੀਤ ਪਾਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰਕੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ । ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ ਮਾ: ਮਨਜੀਤ ਸਿੰਘ ਵੱਸੀ, ਸੁਖਦੇਵ ਸਿੰਘ ਭੱੁਲਰ ਸਾ: ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਗੁਰਮੀਤ ਕੌਰ ਬੱਲ, ਅਨੀਤਾ ਸ਼ਰਮਾ, ਨਵਦੀਪ ਸਿੰਘ ਬਦੇਸ਼ਾ, ਸਰਬਜੀਤ ਸਿੰਘ ਪੱਡਾ, ਡਾ: ਕੁਲਵੰਤ ਸਿੰਘ ਬਾਠ, ਅਮਰਜੀਤ ਸਿੰਘ ਘੁਕ, ਬਲਵਿੰਦਰ ਸਿੰਘ ਅਠੌਲਾ, ਕੁਲਜੀਤ ਸਿੰਘ ਬੱੁਢਾ ਥੇਹ, ਸਾਹਿਬ ਸਿੰਘ ਛੱਜਲਵੱਡੀ ਵਰਿੰਦਰ ਸਿੰਘ ਸ਼ੇਰਾ, ਸੁਖਰਾਜ ਸਿੰਘ ਬੱਲ, ਕਿਰਨਦੀਪ ਸਿੰਘ ਆਦਿ ਹਾਜ਼ਰ ਸਨ ।
: ਤਸਵੀਰ- ਮਨਬੀਰ
ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਕੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review