ਈ:ਟੀ:ਓ ਨੇ ਸਟਾਰ ਪ੍ਰਚਾਰਕ ਦੀ ਲਿਸਟ ਵਿੱਚ ਸ਼ਾਮਲ ਕਰਨ *ਤੇ ਕੇਜਰੀਵਾਲ ਦਾ ਕੀਤਾ ਧੰਨਵਾਦ ਸਾਲ 2022 ਵਾਂਗ ਚੋਣਾਂ ਦੇ ਨਤੀਜੇ ਵਿਰੋਧੀਆਂ ਨੂੰ ਪਛਾੜਣਗੇ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਰਹੋ ਸੁਚੇਤ
May 14th, 2024 | Post by :- | 25 Views

ਸ੍ਰ ਈ:ਟੀ:ਓ ਨੇ ਸਟਾਰ ਪ੍ਰਚਾਰਕ ਦੀ ਲਿਸਟ ਵਿੱਚ ਸ਼ਾਮਲ ਕਰਨ *ਤੇ ਕੇਜਰੀਵਾਲ ਦਾ ਕੀਤਾ ਧੰਨਵਾਦ
ਸਾਲ 2022 ਵਾਂਗ ਚੋਣਾਂ ਦੇ ਨਤੀਜੇ ਵਿਰੋਧੀਆਂ ਨੂੰ ਪਛਾੜਣਗੇ
ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਰਹੋ ਸੁਚੇਤ
ਅੰਮ੍ਰਿਤਸਰ, 14 ਮਈ:ਕੁਲਜੀਤ ਸਿੰਘ
ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਾਂਗ ਮੁੜ ਤੋੱ ਪੰਜਾਬ ਵਿੱਚ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ 13 ਦੀਆਂ 13 ਲੋਕ ਸਭਾ ਸੀਟਾਂ *ਤੇ ਆਮ ਆਦਮੀ ਪਾਰਟੀ ਕਾਬਜ ਹੋਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਟੀ:ਟੀ:ਓ ਨੇ ਆਪ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਟਾਰ ਪ੍ਰਚਾਰਕ ਦੀ ਸੂਚੀ ਵਿੱਚ ਨਾਮ ਸ਼ਾਮਲ ਕਰਨ *ਤੇ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਤੇ ਨਤੀਜੇ ਵੀ ਵਿਰੋਧੀਆਂ ਨੂੰ ਪਛਾੜ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਰੋਧੀ ਪਾਰਟੀਆਂ ਨੇ ਪਿਛਲੇ 70 ਸਾਲਾਂ ਵਿੱਚ ਪੰਜਾਬ ਦਾ ਵਿਕਾਸ ਨਹੀਂ ਕੇਵਲ ਵਿਨਾਸ਼ ਕੀਤਾ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਛਿੰਦੇ ਇਨ੍ਹਾਂ ਦੀਆਂ ਕੋਝੀਆਂ ਹਰਕਤਾਂ ਨੂੰ ਸਮਝ ਚੁੱਕੇ ਹਨ ਅਤੇ ਹੁਣ ਇਨ੍ਹਾਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ।
ਸ੍ਰ ਈ:ਟੀ:ਓ ਨੇ ਭਾਜਪਾ ਸਰਕਾਰ *ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਡੇ ਸੁਪਰੀਮੋ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਬੰਦ ਕਰਕੇ ਚੋਣ ਪ੍ਰਚਾਰ ਤੋਂ ਦੂਰ ਕਰਨ ਦਾ ਯਤਨ ਕੀਤਾ ਗਿਆ ਸੀ। ਉਸ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਗਰੀਬਾਂ ਦੀ ਹੀ ਲੁੱਟ ਖਸੁੱਟ ਕੀਤੀ ਹੈ ਅਤੇ ਵੱਡੇ ਉਦਯੋਗਪਤੀਆਂ ਦੇ ਢਿੱਡ ਭਰੇ ਹਨ।
ਸ੍ਰ ਈ:ਟੀ:ਓ ਨੇ ਕਾਂਗਰਸ ਤੇ ਅਕਾਲੀ ਦਲ *ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਪਾਰਟੀਆਂ ਨੇ ਪੰਜਾਬ ਵਿੱਚ ਵਾਰੀ ਵਾਰੀ 5—5 ਸਾਲ ਰਾਜ ਕਰਕੇ ਪੰਜਾਬ ਨੂੰ ਨਚੋੜਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਸੱਤਾ ਵਿੱਚ ਆਉਂਦੀਆਂ ਹੀ ਦੋ ਸਾਲ ਦੇ ਕਾਰਜਕਾਲ ਦੌਰਾਨ ਸਿਹਤ, ਸਿਖਿਆ ਨੂੰ ਮੁੱਖ ਰੱਖ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਭਾਰਤ ਦੇ ਇਤਿਹਾਸ ਵਿੱਚ ਪਹਿਲੀਵਾਰ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਹੀ 43000 ਤੋਂ ਵਧੇਰੇ ਨੌਕਰੀਆਂ ਦੇੇਣ ਅਤੇ ਆਮ ਆਦਮੀ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਰ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਮਿਆਰੀ ਸਿਖਿਆ ਦੇਣ ਦੇ ਉਦੇਸ਼ ਨਾਲ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਕੂਲ ਆਫ ਐਮੀਨੈਂਸ ਬਣਾਏ ਹਨ ਜਿਥੇ ਬੱਚਿਆਂ ਨੂੰ ਮੁਫ਼ਤ ਸਿਖਿਆ ਮੁਹੱਈਆਂ ਕਰਵਾਈ ਜਾਂਦੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review