ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ-
ਜੰਡਿਆਲਾ ਗੁਰੂ, 31 ਜੁਲਾਈ-(ਕੁਲਜੀਤ ਸਿੰਘ )- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ
ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਅਤੇ ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਹੋਰਨਾਂ ਤੋ ਇਲਾਵਾ ਡਾਕਟਰ ਨਿਰਮਲ ਸਿੰਘ, ਚਰਨਜੀਤ ਸਿੰਘ ਟੀਟੋ, ਡਾ. ਲਖਵਿੰਦਰ ਸਿੰਘ ਰੰਧਾਵਾ,
ਕਾਮਰੇਡ ਸ਼ੇਰਗਿੱਲ, ਪ੍ਰਦੀਪ ਸਿੰਘ ਥਿੰਦ, ਸੰਜੀਵ ਕੁਮਾਰ, ਹਰਜਿੰਦਰ ਸਿੰਘ,
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਸੁਰਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਥਿੰਦ, ਭੁਪਿੰਦਰ ਸਿੰਘ ਭਿੰਦਾ, ਪੱਤਰਕਾਰ ਦਿਨੇਸ਼ ਬਜਾਜ, ਪੱਤਰਕਾਰ ਕੁਲਜੀਤ ਸਿੰਘ, ਰਾਜੇਸ਼ ਪਾਠਕ, ਸਿਕੰਦਰ ਮਾਨ , ਭੁਪਿੰਦਰ ਸਿੰਘ, ਸਿਮਰਦੀਪ ਸਿੰਘ ਭੱਟੀ
ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਆਏ ਪਤਵੰਤੇ ਸੱਜਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review