ਜੋਨ ਜੰਡਿਆਲਾ ਗੁਰੂ ਵੱਲੋਂ ਫੌਜਦਾਰੀ ਕਨੂੰਨਾਂ ਦੀਆਂ ਸਾੜੀਆਂ ਗਈਆਂ ਕਾਪੀਆਂ।।
August 15th, 2024 | Post by :- | 244 Views

ਜੋਨ ਜੰਡਿਆਲਾ ਗੁਰੂ ਵੱਲੋਂ ਫੌਜਦਾਰੀ ਕਨੂੰਨਾਂ ਦੀਆਂ ਸਾੜੀਆਂ ਗਈਆਂ ਕਾਪੀਆਂ।।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਜੰਡਿਆਲਾ ਗੁਰੂ ਵੱਲੋਂ ਟਰੈਕਟਰ ਮਾਰਚ ਕਰਕੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਫੌਜਦਾਰੀ ਕਨੂੰਨਾਂ ਦੀਆਂ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਸੂਬਾ ਆਗੂ ਜਰਮਨਜੀਤ ਸਿੰਘ ਬੁੰਡਾਲਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਰਤੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਭਾਰਤੀ ਸਾਕਸਯ ਅਧਿਆਨਿਯਮ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀ ਨਿਆਏ ਸੰਹਿਤਾ ਨਵੇਂ ਫੌਜਦਾਰੀ ਕਨੂੰਨ ਲਿਆਦੇ ਗਏ ਹਨ ਜੋ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਮਜ਼ਦੂਰਾਂ ਵਾਸਤੇ ਬੇਹੱਦ ਘਾਤਕ ਹਨ । ਓਹਨਾ ਕਿਹਾ ਕਿ ਇਹਨਾਂ ਕਨੂੰਨਾਂ ਰਾਹੀਂ, ਜਿਹੜੇ ਵੀ ਲੋਕ ਸਰਕਾਰ ਦੇ ਖਿਲਾਫ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ ਉਨ੍ਹਾਂ ਆਵਾਜ਼ਾਂ ਨੂੰ ਦਬਾਉਣ ਦਾ ਕੰਮ ਕੀਤਾ ਜਾਵੇਗਾ । ਓਹਨਾ ਇਸ ਮੌਕੇ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਇਹਨਾਂ ਕਨੂੰਨਾਂ ਨੂੰ ਫੌਰੀ ਤੌਰ ਤੇ ਵਾਪਸ ਲਵੇ ਅਤੇ 13 ਫਰਵਰੀ ਤੋਂ ਜਾਰੀ ਦਿੱਲੀ ਅੰਦੋਲਨ 2 ਦੀਆਂ ਮੰਗਾਂ ਤੇ ਢੁਕਵੀਂ ਕਾਰਵਾਈ ਕਰਦੇ ਹੋਏ ਹੱਲ ਕੀਤਾ ਜਾਵੇ। ਉਹਨਾਂ ਕਿਹਾ ਕਿ ਅਗਰ ਇਹ ਧੱਕੇ ਨਾਲ ਥੋਪੇ ਗਏ ਕਨੂੰਨ ਵਾਪਿਸ ਨਹੀਂ ਲਏ ਜਾਂਦੇ ਤਾਂ ਜਥੇਬੰਦੀ ਆਓਂਦੇ ਦਿਨਾਂ ਵਿੱਚ ਬਾਕੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਤਿੱਖੇ ਐਕਸ਼ਨ ਕੀਤੇ ਜਾਣਗੇ ।ਇਸ ਮੌਕੇ ਜੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਪ੍ਰਗਟ ਸਿੰਘ ਗੁਨੋਵਾਲ, ਰੇਸ਼ਮ ਸਿੰਘ ਜੋਗਾ ਸਿੰਘ ਵਾਲਾ, ਮੁਖਬੈਨ ਸਿੰਘ ਜੋਧਾਨਗਰੀ, ਗੁਰਨੈਬ ਸਿੰਘ ਨੰਗਲ ਗੁਰੂ, ਮੰਗਲ ਸਿੰਘ ਦਸ਼ਮੇਸ਼ ਨਗਰ, ਡਾਕਟਰ ਹਰਜੀਤ ਸਿੰਘ ਬੁੰਡਾਲਾ, ਮਨਜੀਤ ਸਿੰਘ ਵਡਾਲਾ ਜੌਹਲ, ਰਣਜੀਤ ਸਿੰਘ ਮਾਨਾਂਵਾਲਾ, ਪਿਆਰ ਸਿੰਘ ਪੰਡੋਰੀ ਆਦਿ ਆਗੂ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review