ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਦੀਆਂ ਮੰਗਾਂ ਨੂੰ ਲੈ ਜਿਲ੍ਹਾ ਅੰਮ੍ਰਿਤਸਰ ਵੱਲੋਂ ਅਟਾਰੀ ਬਾਡਰ ਸਮੇਤ 9 ਵਿਸ਼ਾਲ ਟ੍ਰੈਕਟਰ ਮਾਰਚ, ਫੌਜਦਾਰੀ ਕਨੂੰਨਾਂ ਦੀਆਂ ਸਾੜੀਆਂ ਕਾਪੀਆਂ
August 15th, 2024 | Post by :- | 39 Views

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਦੀਆਂ ਮੰਗਾਂ ਨੂੰ ਲੈ ਜਿਲ੍ਹਾ ਅੰਮ੍ਰਿਤਸਰ ਵੱਲੋਂ ਅਟਾਰੀ ਬਾਡਰ ਸਮੇਤ 9 ਵਿਸ਼ਾਲ ਟ੍ਰੈਕਟਰ ਮਾਰਚ, ਫੌਜਦਾਰੀ ਕਨੂੰਨਾਂ ਦੀਆਂ ਸਾੜੀਆਂ ਕਾਪੀਆਂ

ਜੰਡਿਆਲਾ ਗੁਰੂ ਕੁਲਜੀਤ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਕਿਸਾਨ ਮਜਦੂਰ ਸਬੰਧੀ ਮੰਗਾਂ ਨੂੰ ਪੂਰਾ ਕਰਵਾਓਣ ਲਈ ਜਾਰੀ ਅੰਦੋਲਨ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਤਹਿ ਪ੍ਰੋਗਰਾਮ ਤਹਿਤ ਜਿਲ੍ਹਾ ਵਿੱਚ ਅਟਾਰੀ ਬਾਡਰ ਤੋਂ ਗੋਲਡਨ ਗੇਟ ਤੱਕ ਵਿਸ਼ਾਲ ਕਾਫਲੇ ਦੇ ਰੂਪ ਵਿੱਚ ਮਾਰਚ ਸਮੇਤ 9 ਜਗ੍ਹਾ ਤੇ ਸੈਕੜਿਆਂ ਦੀ ਗਿਣਤੀ ਵਿੱਚ ਟਰੈਕਟਰ ਇੱਕਠੇ ਕਰਕੇ ਕਿਸਾਨਾਂ ਵੱਲੋਂ ਮਾਰਚ ਗਏ ਅਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਫੌਜਦਾਰੀ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ, ਇਸ ਸਬੰਧੀ ਜਾਣਕਾਰੀ ਸੂਬਾ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਪ੍ਰੈਸ ਨੋਟ ਰਾਹੀਂ ਦਿੱਤੀ। ਇਸ ਮੌਕੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ, ਜਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਅਤੇ ਬਾਜ਼ ਸਿੰਘ ਸਾਰੰਗੜਾ ਨੇ ਦਸਿਆ ਕਿ ਕਿ ਹਜ਼ਾਰਾਂ ਕਿਸਾਨਾਂ ਨੇ ਸੈਂਕੜੇ ਹੀ ਪਿੰਡਾਂ ਵਿੱਚ ਮਾਰਚ ਕਰਦੇ ਹੋਏ ਅੰਦੋਲਨ ਦੀ ਆਵਾਜ਼ ਬੁਲੰਦ ਕੀਤੀ ਅਤੇ ਪਿੰਡਾਂ ਵਿਚੋਂ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ ਅਤੇ ਕੰਧਾਰ ਸਿੰਘ ਭੋਏਵਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਰਤੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਭਾਰਤੀ ਸਾਕਸਯ ਅਧਿਨਿਯਮ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀ ਨਿਆਏ ਸੰਹਿਤਾ ਨਵੇਂ ਫੌਜਦਾਰੀ ਕਨੂੰਨ ਗਏ ਹਨ ਜੋ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਮਜ਼ਦੂਰਾਂ ਵਾਸਤੇ ਬੇਹੱਦ ਘਾਤਕ ਹਨ । ਜਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਗੁਰਦੇਵ ਸਿੰਘ ਗੱਗੋਮਾਹਲ ਅਤੇ ਕੁਲਜੀਤ ਸਿੰਘ ਕਾਲੇ ਨੇ ਕਿਹਾ ਕਿ ਇਹਨਾਂ ਕਨੂੰਨਾਂ ਰਾਹੀਂ, ਜਿਹੜੇ ਵੀ ਲੋਕ ਸਰਕਾਰ ਦੇ ਖਿਲਾਫ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ ਉਨ੍ਹਾਂ ਆਵਾਜ਼ਾਂ ਨੂੰ ਦਬਾਉਣ ਦਾ ਕੰਮ ਕੀਤਾ ਜਾਵੇਗਾ ।ਜਿਲ੍ਹਾ ਆਗੂ ਸੁਖਦੇਵ ਸਿੰਘ ਚਾਟੀਵਿੰਡ, ਸਵਿੰਦਰ ਸਿੰਘ ਰੂਪੋਵਾਲੀ ਅਤੇ ਬਲਵਿੰਦਰ ਸਿੰਘ ਰਮਾਣਾਚੱਕ ਨੇ ਕਿਹਾ ਕਿ ਭਾਰਤ ਸਰਕਾਰ ਇਹਨਾਂ ਕਨੂੰਨਾਂ ਨੂੰ ਫੌਰੀ ਤੌਰ ਤੇ ਵਾਪਸ ਲਵੇ ਅਤੇ 13 ਫਰਵਰੀ ਤੋਂ ਜਾਰੀ ਦਿੱਲੀ ਅੰਦੋਲਨ 2 ਦੀਆਂ ਮੰਗਾਂ ਤੇ ਢੁਕਵੀਂ ਕਾਰਵਾਈ ਕਰਦੇ ਹੋਏ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤਹਿ ਕਰਕੇ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਮਨਰੇਗਾ ਤਹਿਤ ਮਜਦੂਰਾਂ ਨੂੰ 200 ਦਿਨ ਰੁਜਗਾਰ ਅਤੇ 700 ਰੁਪਏ ਦਿਹਾੜੀ, ਕਿਸਾਨ ਅਤੇ ਮਜ਼ਦੂਰ ਦੀ ਸੰਪੂਰਨ ਕਰਜ਼ਾ ਮੁਕਤੀ, ਕਿਸਾਨ ਮਜ਼ਦੂਰ ਲਈ 10 ਹਜ਼ਾਰ ਰੁਪਏ ਪੈਨਸ਼ਨ, ਆਦਿਵਾਸੀ ਵਰਗ ਲਈ ਸਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਵਾਉਣ ਸਮੇਤ ਸਾਰੀਆਂ ਮੰਗਾਂ ਦਾ ਠੋਸ ਹੱਲ ਕੀਤਾ ਜਾਵੇ। ਜਿਲ੍ਹਾ ਆਗੂ ਮੰਗਜੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਅਗਰ ਇਹ ਧੱਕੇ ਨਾਲ ਥੋਪੇ ਗਏ ਤਿੰਨੋ ਫੌਜ਼ਦਾਰੀ ਕਨੂੰਨ ਵਾਪਿਸ ਨਹੀਂ ਲਏ ਜਾਂਦੇ ਤਾਂ ਜਥੇਬੰਦੀ ਆਓਂਦੇ ਦਿਨਾਂ ਵਿੱਚ ਬਾਕੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਤਿੱਖੇ ਐਕਸ਼ਨ ਕੀਤੇ ਜਾਣਗੇ । ਇਸ ਮੌਕੇ ਵੱਖ ਵੱਖ ਥਾਵਾਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਿਰ ਰਹੇ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review