ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਸਨਮਾਨ ਸਮਾਗਮ *ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਨਵੇਂ ਪ੍ਰਧਾਨ ਰਜੇਸ਼ ਗਿੱਲ, ਸੀ: ਮੀਤ ਪ੍ਰਧਾਨ ਜਸਵੰਤ ਸਿੰਘ ਜੱਸ ਸਮੇਤ ਸਮੁੱਚੀ ਟੀਮ ਸਨਮਾਨਿਤ
September 3rd, 2024 | Post by :- | 51 Views

ਬਾਬਾ ਬਕਾਲਾ ਸਾਹਿਬ 2 ਸਤੰਬਰ (ਮਨਬੀਰ ਸਿੰਘ) ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਨਮਾਨ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪਿਛਲੇ ਸਮੇਂ ਦੌਰਾਨ ਪ੍ਰੈੱਸ ਕਲੱਬ ਅੰਮ੍ਰਿਤਸਰ ਦੀ ਜੇਤੂ ਰਹੀ ਸਮੁੱਚੀ ਟੀਮ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰੈੱਸ ਕੱਲਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਜੱਸ, ਮੀਤ ਪ੍ਰਧਾਨ ਵਿਪਨ ਰਾਣਾ, ਖਜ਼ਾਨਚੀ ਕਮਲ ਪਹਿਲਵਾਨ ਅਤੇ ਵਿਸ਼ਾਲ ਸ਼ਰਮਾ ਨੇ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਜਿੱਥੇ ਕਿ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਾਬਕਾ ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਪ੍ਰ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ।
ਉਪਰੰਤ ਸਮੁੱਚੀ ਟੀਮ ਨੇ ਉਕਤ ਚੋਣ ਦੌਰਾਨ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਰੱਖੇ ਗਏ ਸਮਾਗਮ ਦੌਰਾਨ ਪੱੁਜਕੇ ਸਮੂਹ ਅਹੁਦੇਦਾਰਾਂ/ਮੈਂਬਰਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਵੱਡੇ ਸਹਿਯੋਗ ਲਈ ਪੱਤਰਕਾਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸ਼ੇਲ਼ਿੰਦਰਜੀਤ ਸਿੰਘ ਰਾਜਨ ਨੇ ਸਾਰੇ ਹੀ ਆਏ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ । ਇਸ ਮੌਕੇ ਪ੍ਰੈੱਸ ਕੱਲਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਜੱਸ ਨੇ ਕਿਹਾ ਕਿ ਪ੍ਰੈੱਸ ਕਲੱਬ, ਅੰਮ੍ਰਿਤਸਰ ਵੱਲੋਂ ਬਹੁਤ ਜਲਦ ਹੀ ਸਥਾਨ ਪੱਤਰਕਾਰਾਂ ਨੂੰ ਨੁਮਾਇੰਗੀ ਦਿੱਤੀ ਜਾਵੇਗੀ ਅਤੇ ਪ੍ਰੈਸ ਕਲੱਬ ਦੇ ਮੈਂਬਰ ਵਜੋਂ ਨਵੇਂ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਜਾਣਗੇ, ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਰਹਾਂਗੇ । ਇਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲੰਿਦਰਜੀਤ ਸਿੰਘ ਰਾਜਨ, ਸੂਬਾ ਪ੍ਰਧਾਨ ਹਰਜੀਤਪ੍ਰੀਤ ਸਿੰਘ ਕੰਗ, ਮਹਿਤਾ ਇਕਾਈ ਦੇ ਪ੍ਰਧਾਨ ਕੈਪਟਨ ਸਿੰਘ, ਧਰਮਿੰਦਰ ਸਿੰਘ ਭੰਮਰਾ, ਪਰਮਜੀਤ ਸਿੰਘ ਰੱਖੜਾ, ਗੌਰਵ ਜੋਸ਼ੀ, ਗੁਰਪ੍ਰੀਤ ਸਿੰਘ, ਲੱਖਾ ਸਿੰਘ ਅਜ਼ਾਦ, ਰਣਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਅਠੌਲਾ, ਸੁਸ਼ੀਲ ਅਰੋੜਾ, ਨਿਰਮਲ ਸਿੰਘ ਸੰਘਾ, ਸਤਨਾਮ ਸਿੰਘ ਨੌਰੰਗਪੁਰੀ, ਸੁਰਜੀਤ ਸਿੰਘ ਬੁਤਾਲਾ, ਸੁਖਵਿੰਦਰ ਸਿੰਘ ਗਿੱਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਰਾਜਦੀਪ ਸਿੰਘ ਮਹਿਤਾ, ਸਕੱਤਰ ਸਿੰਘ ਪੁਰੇਵਾਲ, ਕਮਲਜੀਤ ਸਿੰਘ ਹੈਪੀ, ਸ਼ਰਨਜੀਤ ਸਿੰਘ ਸੰਘਾ, ਹਰਮਨਪ੍ਰੀਤ ਸਿੰਘ ਗਿੱਲ, ਗੁਰਮੱੁਖ ਸਿੰਘ ਪੱਡਾ, ਅਮਰਜੀਤ ਸਿੰਘ ਬੁੁੱਟਰ, ਅਮਰਵੀਰ ਸਿੰਘ ਅਜ਼ਾਦ ਆਦਿ ਸ਼ਾਮਿਲ ਸਨ ।
ਫਾਈਲ-2—02
ਬਾਬਾ ਬਕਾਲਾ ਸਾਹਿਬ ਵਿਖੇ ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ, ਸੀ: ਮੀਤ ਪ੍ਰਧਾਨ ਜਸਵੰਤ ਸਿੰਘ ਜੱਸ ਸਮੇਤ ਸਮੁੱਚੀ ਟੀਮ ਨੂੰ ਸਨਮਾਨਿਤ ਕਰਦਿਆਂ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਹਰਜੀਪ੍ਰੀਤ ਸਿੰਘ ਕੰਗ ਅਤੇ ਹੋਰ । ਤਸਵੀਰ- ਮਨਬੀਰ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review