ਇੰਟਰਨੈਸ਼ਨਲ ਫਤਹਿ ਅਕੈਡਮੀ ਵੱਲੋ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਥਾਪਨਾ ਦਿਵਸ ਮਨਾਇਆ ਗਿਆ ।
September 28th, 2024 | Post by :- | 69 Views

ਇੰਟਰਨੈਸ਼ਨਲ ਫਤਹਿ ਅਕੈਡਮੀ ਵੱਲੋ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਥਾਪਨਾ ਦਿਵਸ ਮਨਾਇਆ ਗਿਆ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵੱਲੋਂ ਮਿਤੀ 28 ਸਤੰਬਰ 2024 ਦਿਨ ਸ਼ਨੀਵਾਰ ਸਵੇਰੇ 9:30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਹਿਲੇ ਸਥਾਪਨਾ ਦਿਵਸ’ ਇਕ ਸੋਹਣੇ ਅਤੇ ਭਗਤੀਮਈ ਢੰਗ ਨਾਲ ਸਜਾਏ ਗਏ ਪੰਡਾਲ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਤੇ ਉਹਨਾਂ ਦੇ ਮਾਪੇ ਅਤੇ ਰਿਸ਼ਤੇਦਾਰ ਵੀ ਸਮਾਗਮ ਵਿੱਚ ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਤਰ੍ਹਾਂ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਬੈਠ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ‘ਤੇ ਅਕੈਡਮੀ ਦੇ ਵੱਖ-ਵੱਖ ਉਮਰ ਦੇ ਵਿਦਿਆਰਥੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਰਸਭਿੰਨੇ ਅਤੇ ਮਨਮੋਹਕ ਢੰਗ ਨਾਲ ਕੀਰਤਨ ਕਰਦੇ ਹੋਏ ਸਾਧ-ਸੰਗਤ ਦਾ ਦਾ ਧਿਆਨ ਗੁਰਬਾਣੀ ਵੱਲ ਕੇਂਦਰਿਤ ਕੀਤਾ ਜਿਸ ਨਾਲ ਸਮੂਹ ਸੰਗਤ ਜੁੜ ਕੇ ਆਪਣੀ ਥਾਂ ਤੇ ਹੀ ਬੈਠੀ ਰਹੀ।
ਇਸ ਤੋਂ ਉਪਰੰਤ ਭਾਈ ਗੁਰਵਿੰਦਰ ਸਿੰਘ ਜੀ ਕਥਾ ਵਾਚਕ ਰੋਹਤਕ ਹੈਡ ਗ੍ਰੰਥੀ ਗੁਰਦੁਆਰਾ ਮੰਜੀ ਸਾਹਿਬ ਹਰਿਆਣਾ ਨੇ ਕਥਾ ਕਰਕੇ ਆਈਆਂ ਹੋਈਆਂ ਸੰਗਤਾਂ ਨਾਲ ਅਧਿਆਤਮਕ ਸਾਂਝ ਪਾਈ।
ਇੰਟਰਨੈਸ਼ਨਲ ਫਤਿਹ ਅਕੈਡਮੀ ਦੁਆਰਾ ਸਿੱਖ ਧਰਮ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਉਦੇਸ਼ ਨਾਲ ਧਾਰਮਿਕ ਸਿੱਖਿਆ ਨੂੰ ਸਕੂਲ ਦੇ ਪਾਠਕ੍ਰਮ ਵਿੱਚ ਉਚੇਚਾ ਸਥਾਨ ਦਿੱਤਾ ਗਿਆ ਹੈ। ਅਕੈਡਮੀ ਦੁਆਰਾ ਗੁਰਬਾਣੀ ਕੰਠ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਉਤਸਾਹਿਤ ਕੀਤਾ ਜਾਂਦਾ ਹੈ ਅਤੇ ਉਨਾ ਨੂੰ ਸਹਿਜ ਪਾਠ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਸ਼ੁਭ ਮੌਕੇ ਤੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਹਰ ਜਮਾਤ ਵਿਚੋਂ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਤਿੰਨ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਯਾਦਗਾਰੀ ਟਰਾਫ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਸ: ਜਗਬੀਰ ਸਿੰਘ ਜੀ ਨੇ ਸਮੂਹ ਸੰਗਤ ਦਾ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਸਪਸ਼ਟ ਅਤੇ ਸ਼ੁੱਧ ਉਚਾਰਨ ਕਰਨ ਦੀ ਸ਼ਲਾਘਾ ਕੀਤੀ। ਉਹਨਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਗੁਰਬਾਣੀ ਇਸੁ ਜਗ ਮਹਿ ਚਾਨਣ’ਦੇ ਮਹਾਂ ਵਾਕ ਅਨੁਸਾਰ ਗੁਰਬਾਣੀ ਹੀ ਅੰਧਕਾਰ ਵਿੱਚ ਪ੍ਰਕਾਸ਼ ਦੀ ਕਿਰਨ ਜਗਾਉਂਦੀ ਹੈ। ਗੁਰਬਾਣੀ ਹੀ ਸਭ ਚਿੰਤਾਵਾਂ ਦਾ ਹੱਲ ਹੈ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਜਾਤ -ਪਾਤ, ਧਰਮ, ਮਜਹਬ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਕਰਨਾ ਹੀ ਸਾਡੀ ਜ਼ਿੰਦਗੀ ਦਾ ਮੁੱਖ ਉਦੇਸ ਹੋਣਾ ਚਾਹੀਦਾ ਹੈ।

ਬੱਚਿਆਂ ਨੂੰ ਇਸ ਪਾਸੇ ਲਾਉਣਾ ਮਾਂ-ਬਾਪ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਸਮੂਹ ਸਾਧ ਸੰਗਤ ਨੂੰ ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਮਹਾਨ ਗੁਰੂਆ ਦੀਆਂ ਸਿੱਖਿਆਵਾਂ ‘ ਤੇ ਚੱਲਣ ਅਤੇ ਅਧਿਆਤਮਿਕ ਜੀਵਨ ਬਤੀਤ ਕਰਨ ਤੇ ਜੋਰ ਦਿੱਤਾ।

ਇੱਕ ਦੰਦ ਜਾਂਚ ਕੈਂਪ ਕੀਰਤਨ ਦਰਬਾਰ ਦੇ ਨਾਲ ਆਯੋਜਿਤ ਕੀਤਾ ਗਿਆ, ਜਿਸ ਨੇ ਆਤਮਿਕ ਤੰਦਰੁਸਤੀ ਅਤੇ ਸਿਹਤ ਜਾਗਰੂਕਤਾ ਦਾ ਵਿਲੱਖਣ ਮਿਲਾਪ ਪੈਦਾ ਕੀਤਾ। ਸ਼ਰਧਾਲੂਆਂ ਨੂੰ ਕੀਰਤਨ ਵਿੱਚ ਹਿਸਾ ਲੈਂਦੇ ਹੋਏ ਦੰਦਾਂ ਦੇ ਡਾਕਟਰਾਂ ਵੱਲੋਂ ਮੁਫ਼ਤ ਦੰਦ ਪ੍ਰਤੀ ਸਲਾਹਾਂ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਆਤਮਿਕ ਅਤੇ ਸਰੀਰਕ ਤੰਦਰੁਸਤੀ ਦਾ ਪ੍ਰਚਾਰ ਕਰਨਾ ਸੀ, ਜਿਸ ਨਾਲ ਸੰਗਤ ਨੂੰ ਆਪਣੇ ਸਮੂਹਕ ਤੰਦਰੁਸਤੀ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਨਾ ਸਿਰਫ ਦੰਦ ਦੀ ਦੇਖਭਾਲ ਸੇਵਾਵਾਂ ਮੁਹਈਆ ਕਰਦਾ ਹੈ, ਸਗੋਂ ਸੰਗਤ ਵਿੱਚ ਇਕੱਠੇ ਹੋਣ ਅਤੇ ਸਮੁੱਚੀ ਸਿਹਤ ਜਾਗਰੂਕਤਾ ਨੂੰ ਵੀ ਵਧਾਉਂਦਾ ਹੈ।
ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review