ਭਾਰਤੀ ਜਨਤਾ ਪਾਰਟੀ ਐਸੀ ਮੋਰਚੇ ਦੇ ਸਾਬਕਾ ਜਨਰਲ ਸੈਕਟਰੀ ਬਲਵਿੰਦਰ ਗਿੱਲ ਨੇ ਪੰਚਾਇਤੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਹੇਰਾਫ਼ੇਰੀ ਹੋਣ ਦੀ ਸੰਭਾਵਨਾ ਜਤਾਈ
October 14th, 2024 | Post by :- | 54 Views

‘ਆਪ’ ਸਰਕਾਰ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ, ਦੰਦਾਂ ਨਾਲ ਖੋਲਣੀਆਂ ਪੈਣੀਆਂ – ਬਲਵਿੰਦਰ ਸਿੰਘ ਗਿੱਲ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਕਾਰਗੁਜ਼ਾਰੀ ‘ਜ਼ੀਰੋ ਬਟਾ ਜ਼ੀਰੋ’ – ਬਲਵਿੰਦਰ ਗਿੱਲ

ਭਾਰਤੀ ਜਨਤਾ ਪਾਰਟੀ ਐਸੀ ਮੋਰਚੇ ਦੇ ਸਾਬਕਾ ਜਨਰਲ ਸੈਕਟਰੀ ਬਲਵਿੰਦਰ ਗਿੱਲ ਨੇ ਪੰਚਾਇਤੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਹੇਰਾਫ਼ੇਰੀ ਹੋਣ ਦੀ ਸੰਭਾਵਨਾ ਜਤਾਈ

 

ਜੰਡਿਆਲਾ ਗੁਰੂ 14 ਅਕਤੂਬਰ 2024: (ਕੁਲਜੀਤ  ਸਿੰਘ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਭਾਰਤੀ ਜਨਤਾ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਬਲਵਿੰਦਰ ਸਿੰਘ ਗਿੱਲ ਅਤੇ ਪੰਜਾਬ ਮੈਂਬਰਸ਼ਿਪ ਬੀਜੇਪੀ ਅਭਿਆਨ ਦੇ ਸਹ ਇਨਚਾਰਜ ਪੰਜਾਬ ਨੇ ਪੰਚਾਇਤੀ ਚੋਣਾਂ ਜੋ ਭਲਕੇ ਹੋਣ ਜਾ ਰਹੀਆਂ ਹਨ, ਉਸ ਵਿੱਚ ‘ਆਪ’ ਸਰਕਾਰ ਵੱਲੋਂ ਸੰਭਾਵੀ ਗੁੰਡਾਗਰਦੀ ਅਤੇ ਹੇਰਾਫ਼ੇਰੀ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ।

ਬਲਵਿੰਦਰ ਗਿੱਲ ਨੇ ਆਮ ਆਦਮੀ ਪਾਰਟੀ ਦੇ ਕਥਿਤ ਨਿਰਦੇਸ਼ਾਂ ‘ਤੇ ਰਿਟਰਨਿੰਗ ਅਫ਼ਸਰਾਂ ਅਤੇ ਬੀਡੀਪੀਓ ਦੁਆਰਾ ਨਾਮਜ਼ਦਗੀਆਂ ਰੱਦ ਕੀਤੇ ਜਾਣ ਵਾਲੇ ਵਿਰੋਧੀ ਉਮੀਦਵਾਰਾਂ ਦੇ ਮੰਦਭਾਗੇ ਅਭਿਆਸਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਰਾਜ ਚੋਣ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਠੱਲ੍ਹ ਪਾਉਣ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਅਤੇ ਉੱਚ ਸੁਰੱਖਿਆ ਸਮੇਤ ਸਖ਼ਤ ਉਪਾਅ ਲਾਗੂ ਕਰਨ ਲਈ ਦਖ਼ਲ ਦੀ ਬੇਨਤੀ ਕੀਤੀ।

‘ਆਪ’ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਜਿੱਤ ਦੇ ਬੇਸ਼ਰਮੀ ਭਰੇ ਐਲਾਨਾਂ ‘ਤੇ ਚਿੰਤਾ ਜ਼ਾਹਰ ਕਰਦਿਆਂ, ਬਲਵਿੰਦਰ ਸਿੰਘ ਗਿੱਲ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਣਾਲੀ ਦੀ ਪਵਿੱਤਰਤਾ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ।

ਬਲਵਿੰਦਰ ਗਿੱਲ ਨੇ ਕਿਹਾ ਕਿ ਅੱਜ ਜੋ ਕੁੱਝ ਆਮ ਆਦਮੀ ਪਾਰਟੀ ਪੰਚਾਇਤੀ ਚੋਣਾਂ ਜਿੱਤਣ ਲਈ ਹਥਕੰਡੇ ਅਤੇ ਗੁੰਡਾਗਰਦੀ ਦੇ ਰਸਤੇ ਚੁਣ ਰਹੀ ਹੈ, ਉਸਦੇ ਨਤੀਜ਼ੇ ਆਉਣ ਵਾਲੇ ਸਮੇਂ ਵਿੱਚ ਬੁਰੀ ਤਰ੍ਹਾਂ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ 2027 ਦੂਰ ਨਹੀਂ ਜਦ ਹੱਥਾਂ ਨਾਲ ਦਿੱਤੀਆਂ ਗੰਢਾਂ, ਦੰਦਾਂ ਨਾਲ ਖੋਲਣੀਆਂ ਪੈਣੀਆਂ ਹਨ। ਹਾਲਾਂਕਿ ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ 2022 ਤੋਂ ਲੈਕੇ ਹੁਣ ਤੱਕ “ਜ਼ੀਰੋ ਬਟਾ ਜ਼ੀਰੋ” ਹੈ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review