ਸਿੱਖਿਆ ਵਿਭਾਗ ਪੰਜਾਬ ਵੱਲੋਂ ਦਿਵੀਆਂਗ ਵਿਦਿਆਰਥੀਆਂ ਵੱਲੋਂ ਬਣਾਈਆਂ ਮਨਮੋਹਕ ਵਸਤੂਆਂ ਦੀ ਡੀ ਜੀ ਐਸ ਈ ਨੇ ਕੀਤਾ ਉਦਘਾਟਨ ।
October 22nd, 2019 | Post by :- | 150 Views

ਸਿੱਖਿਆ ਵਿਭਾਗ ਪੰਜਾਬ ਵੱਲੋਂ ਦਿਵਿਆਂਗ ਵਿਦਿਆਰਥੀਆਂ
ਦੁਆਰਾ ਬਣਾਈਆਂ ਮਨਮੋਹਕ ਵਸਤੂਆਂ ਦੀ ਪ੍ਰਦਰਸ਼ਨੀ
ਡੀਜੀਐੱਸਈ ਮੁਹੰਮਦ ਤਾਇਅਬ ਨੇ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
ਐੱਸ.ਏ.ਐੱਸ ਨਗਰ 22 ਅਕਤੂਬਰ ( ਕੁਲਜੀਤ ਸਿੰਘ ) ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਿਵਿਆਂਗ ਵਿਦਿਆਰਥੀਆਂ ਦੁਆਰਾ ਦੀਵਾਲੀ ਦੇ ਖਾਸ ਮੌਕੇ ਬਣਾਏ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਦਫਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਿਖੇ ਲਗਾਈ ਗਈ| ਪ੍ਰਦਰਸ਼ਨੀ ਦਾ ਉਦਘਾਟਨ ਮੁਹੰਮਦ ਤਾਇਅਬ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕੀਤਾ|
ਇਸ ਪ੍ਰਦਰਸ਼ਨੀ ਵਿੱਚ ਉਚੇਚੇ ਤੌਰ ‘ਤੇ ਡੀਪੀਆਈ ਸੈਕੰਡਰੀ ਸਿੱਖਿਆ ਸੁਖਜੀਤ ਪਾਲ ਸਿੰਘ ਅਤੇ ਡਾਇਰੈਕਟਰ ਐੱਸ.ਸੀ.ਈ.ਆਰ.ਟੀ.-ਕਮ-ਡੀ.ਪੀ.ਆਈ ਐਲੀਮੈਂਟਰੀ ਪੰਜਾਬ ਇੰਦਰਜੀਤ ਸਿੰਘ ਨੇ ਪਹੁੰਚ ਕੇ ਵਿਦਿਆਰਥੀਆਂ ਦੁਆਰਾ ਬਣਾਏ ਸਮਾਨ ਦੀ ਪ੍ਰਸ਼ੰਸਾ ਕੀਤੀ ਅਤੇ ਸਾਰੇ ਜ਼ਿਲ੍ਹਾ ਕੋਆਰਡੀਨੇਟਰਜ਼ ਨੂੰ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਸ਼ੁਭ-ਇੱਛਾਵਾਂ ਦਿੱਤੀਆਂ|
ਇਸ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਲੋਨੀ ਨੇ ਦੱਸਿਆ ਕਿ ਵਿੱਚ ਦਿਵਿਆਂਗ ਵਿਦਿਆਰਥੀਆਂ ਦੁਆਰਾ ਬਣਾਏ ਮਿੱਟੀ ਦੇ ਸਜਾਵਟੀ ਦੀਵੇ, ਜੈੱਲ ਅਤੇ ਵੈਕਸ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਮੋਮਬੱਤੀਆਂ, ਸਜਾਵਟੀ ਥਾਲੀਆਂ, ਹੱਥੀ ਬਣਾਈਆਂ ਪੇਟਿੰਗਾਂ, ਸਿਰਹਾਣੇ, ਡੀਲਕਸ਼ ਸ਼ੀਟਸ ਦੇ ਡਿਸਪੋਸਏਬਲ ਬੈੱਗ ਅਤੇ ਸਜਾਵਟ ਦੇ ਹੋਰ ਬਹੁਤ ਸਾਰੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ| ਦਿਵਿਆਂਗ ਵਿਦਿਆਰਥੀਆਂ ਦੁਆਰਾ ਬਣਾਈਆਂ ਸਾਰੀਆਂ ਵਸਤੂਆਂ ਹੀ ਬਹੁਤ ਦਿਲ-ਖਿੱਚਵੀਆਂ ਅਤੇ ਸ਼ਲਾਘਾਯੋਗ ਹਨ| ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਨੇ ਭਾਗ ਲਿਆ ਅਤੇ ਆਪਣੇ-ਆਪਣੇ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਹੱਥੀਂ ਬਣਾਈਆਂ ਚੀਜਾਂ ਦੀ ਪ੍ਰਦਰਸ਼ਨੀ ਲਗਾਈ |
ਫੋਟੋ: ਡਾਇਰੈਕਟਰ ਐੱਸ.ਸੀ.ਈ.ਆਰ.ਟੀ. -ਕਮ-ਡੀ.ਪੀ.ਆਈ ਐਲੀਮੈਂਟਰੀ ਪੰਜਾਬ ਇੰਦਰਜੀਤ ਸਿੰਘ ਵਿਦਿਆਰਥੀਆਂ ਦੁਆਰਾ ਬਣਾਏ ਸਮਾਨ ਦੀ ਪ੍ਰਸ਼ੰਸਾ ਕਰਦੇ ਹੋਏ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।