ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਸਹਾਈ ਸਾਬਿਤ ਹੋ ਰਹੇ ਹਨ ਰੋਜ਼ਗਾਰ ਮੇਲੇ :ਗਿਲਜੀਆਂ ।
November 29th, 2019 | Post by :- | 66 Views

ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਸਹਾਈ ਸਾਬਤ ਹੋ ਰਹੇ ਨੇ ਰੋਜ਼ਗਾਰ ਮੇਲੇ : ਗਿਲਜੀਆਂ
-ਰੋਜ਼ਗਾਰ ਮੇਲੇ ਦੌਰਾਨ ਭਾਰੀ ਗਿਣਤੀ ‘ਚ ਨੌਜਵਾਨਾਂ ਨੇ ਕੀਤੀ ਸ਼ਿਰਕਤ
-ਨਾਮੀ ਕੰਪਨੀਆਂ ਵਲੋਂ ਮੌਕੇ ‘ਤੇ ਹੀ ਕੀਤੀ ਗਈ ਨੌਜਵਾਨਾਂ ਦੀ ਪਲੇਸਮੈਂਟ
ਦਸੂਹਾ/ਹੁਸ਼ਿਆਰਪੁਰ ਕੁਲਜੀਤ ਸਿੰਘ
ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਕਾਫ਼ੀ ਸਹਾਈ ਸਾਬਤ ਹੋ ਰਹੇ ਹਨ। ਉਹ ਅੱਜ ਦਸੂਹਾ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਕੁਮਾਰ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਵੀ ਮੌਜੂਦ ਸਨ।
ਸ੍ਰੀ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਯੋਜਨਾ ਤਹਿਤ ਰੋਜ਼ਗਾਰ ਮੇਲੇ ਲਗਾਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਆਪਣਾ ਕਾਰੋਬਾਰ ਖੋਲ•ਣ ਲਈ ਨੌਜਵਾਨਾਂ ਨੂੰ ਕਰਜ਼ੇ ਆਦਿ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਬੇਰੁਜ਼ਗਾਰੀ ਨੂੰ ਖਤਮ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਪੈਰ•ਾਂ ਸਿਰ ਖੜਾ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਘਰ-ਘਰ ਰੋਜ਼ਗਾਰ ਯੋਜਨਾ ਇਨ•ਾਂ ਯਤਨਾਂ ਵਿੱਚੋਂ ਅਹਿਮ ਯਤਨ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਨ•ਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਰੋਜ਼ਗਾਰ ਪ੍ਰਾਪਤ ਕਰਨਾ ਚਾਹੀਦਾ ਹੈ। ਉਨ•ਾਂ ਰੋਜ਼ਗਾਰ ਮੇਲੇ ਵਿੱਚ ਪਹੁੰਚੇ ਨੌਜਵਾਨਾਂ ਦਾ ਜਿਥੇ ਹੌਂਸਲਾ ਵਧਾਇਆ, ਉਥੇ ਰੋਜ਼ਗਾਰ ਮੇਲੇ ਦਾ ਦੌਰਾ ਕਰਕੇ ਰੋਜ਼ਗਾਰ ਹਾਸਲ ਕਰਨ ਆਏ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਉਨ•ਾਂ ਕਿਹਾ ਕਿ ਇਸ ਤਰ•ਾਂ ਦੇ ਰੋਜ਼ਗਾਰ ਮੇਲਿਆਂ ਨਾਲ ਜਿਥੇ ਉਦਯੋਗਪਤੀਆਂ ਨੂੰ ਹੁਨਰਮੰਦ ਉਮੀਦਵਾਰ ਮਿਲ ਜਾਂਦੇ ਹਨ, ਉਥੇ ਨੌਜਵਾਨਾਂ ਨੂੰ ਇਕ ਹੀ ਜਗਾ ‘ਤੇ ਵੱਡੀਆਂ ਸੰਸਥਾਵਾਂ ਨਾਲ ਮਿਲਣ ਦਾ ਮੌਕਾ ਮਿਲ ਜਾਂਦਾ ਹੈ।
ਹਲਕਾ ਵਿਧਾਇਕ ਸ੍ਰੀ ਅਰੁਣ ਕੁਮਾਰ ਡੋਗਰਾ ਨੇ ਕਿਹਾ ਕਿ ਰੋਜ਼ਗਾਰ ਮੇਲੇ ਲਗਾਉਣਾ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ ਅਤੇ ਇਹ ਰੋਜ਼ਗਾਰ ਮੇਲੇ ਕਾਫ਼ੀ ਸਹਾਈ ਸਾਬਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਨਾਮੀ ਕੰਪਨੀਆਂ ਵਲੋਂ ਇਨ•ਾਂ ਰੋਜ਼ਗਾਰ ਮੇਲਿਆਂ ਵਿੱਚ ਮੌਕੇ ‘ਤੇ ਹੀ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਂਦੀ ਹੈ। ਉਨ•ਾਂ ਨੌਜਵਾਨਾਂ ਨੂੰ ਇਨ•ਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।
ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਲਗਾਏ ਰੋਜ਼ਗਾਰ ਮੇਲੇ ਦੌਰਾਨ ਨਾਮੀ ਕੰਪਨੀਆਂ ਵਲੋਂ ਮੌਕੇ ‘ਤੇ ਹੀ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਲਈ ਬੈਂਕਾਂ ਅਤੇ ਵੱਖ-ਵੱਖ ਸਰਕਾਰੀ ਸੰਸਥਾਵਾਂ ਨੇ ਪ੍ਰਮੁੱਖ ਭੂਮਿਕਾ ਨਿਭਾਈ। ਇਸ ਰੋਜ਼ਗਾਰ ਮੇਲੇ ਵਿੱਚ ਸੈਂਕੜੇ ਨੌਜਵਾਨਾਂ ਨੇ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵਿੱਚ ਰੋਜ਼ਗਾਰ ਪ੍ਰਾਪਤ ਕੀਤਾ, ਜਿਸ ਵਿੱਚ 10ਵੀਂ ਤੋਂ ਲੈ ਕੇ ਉਚ ਯੋਗਤਾ ਵਾਲੇ ਨੌਜਵਾਨ ਵੀ ਸ਼ਾਮਲ ਸਨ। ਰੋਜ਼ਗਾਰ ਮੇਲੇ ਵਿੱਚ ਦਿਵਆਂਗਜਨਾਂ ਦੀ ਸੁਵਿਧਾ ਲਈ ਵਿਸ਼ੇਸ਼ ਕਾਊਂਟਰ ਵੀ ਲਗਾਏ ਗਏ ਸਨ। ਇਸ ਮੌਕੇ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।