ਕੇਂਦਰੀ ਮੰਤਰੀ ਗਡਕਰੀ ਦੀ ਅਗਵਾਈ ਹੇਠ ਧੁੱਸੀ ਬੰਨ ਤੇ ਬਣੇਗੀ 18 ਫੁੱਟ ਚੌੜੀ ਸੜਕ- ਬੋਨੀ ਅਜਨਾਲਾ।
ਅੰਮ੍ਰਿਤਸਰ ਕੁਲਜੀਤ ਸਿੰਘ
ਕਰੀਬ 78 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਟੈਂਡਰ ਹੋਇਆ ਪਾਸਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਨ ਗਡਕਰੀ ਦੀ ਅਗਵਾਹੀ ਹੇਠ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਘੋਨੇਵਾਲ ਤੋਂ ਗੁਲਗੜ ਹਾਸ਼ਮਪੁਰਾ ਤੱਕ ਧੁੱਸੀ ਬੰਨ ਦੇ ਉੱਪਰ ਕਰੀਬ 18 ਫੁੱਟ ਚੌੜੀ ਸੜਕ ਬਣਾਈ ਜਾ ਰਹੀ ਹੈ, ਜਿਸ ਦਾ ਟੈਂਡਰ ਪਾਸ ਹੋ ਚੁੱਕਾ ਤੇ ਬਹੁਤ ਜਲਦ ਇਸ ਦੇ ਕੰਮ ਸ਼ੁਰੂ ਹੋ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਸੂਬਾ ਕਾਰਜਕਾਰੀ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਕੀਤਾ। ਇਸ ਮੌਕੇ ਗੱਲਬਾਤ ਕਰਦਿਆ ਭਾਜਪਾ ਆਗੂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀ ਸੁਚੱਜੀ ਸੋਚ ਮੁਤਾਬਿਕ ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ ਅੰਦਰ ਵੀ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ, ਜਿਸ ਦੇ ਤਹਿਤ ਕੋਨੇਵਾਲ ਤੋਂ ਹਾਸ਼ਮਪੁਰਾ ਗੁਲਗੜ ਤੱਕ ਤੁਸੀਂ ਬੰਨ ਤੇ ਸੀ,ਆਰ,ਐਸ ਸਕੀਮ ਤਹਿਤ ਕਰੀਬ 78 ਕਰੋੜ ਦੀ ਲਾਗਤ ਨਾਲ ਇਹ ਸੜਕ ਬਣਾਈ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ! ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪੰਜਾਬ ਵਿੱਚ ਵੀ ਡਬਲ ਇੰਜਨ ਦੀ ਸਰਕਾਰ ਬਣਾਉਣ ਦੀ ਲੋੜ ਹੈ ਤਾਂ ਜੋਂ ਬਾਕੀ ਸੂਬਿਆਂ ਵਾਂਗ ਪੰਜਾਬ ਵਿੱਚੋਂ ਵੀ ਨਸ਼ਾ ਭਰਿਸ਼ਟਾਚਾਰ ਤੇ ਮਾਫੀਆ ਰਾਜ ਖਤਮ ਕੀਤਾ ਜਾ ਸਕੇ! ਇਸ ਮੌਕੇ ਬੂਟਾ ਸਿੰਘ ਬਲੜਵਾਲ, ਡਾ ਪ੍ਰੇਮ, ਜਸਕਰਨ ਸਿੰਘ, ਤਰਸੇਮ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ!