हरियाणा

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜਿਲ੍ਹਾ ਅੰਮ੍ਰਿਤਸਰ ਦੀ ਹੋਈ ਮੀਟਿੰਗ, ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜਿਲ੍ਹਾ ਅੰਮ੍ਰਿਤਸਰ ਦੀ ਹੋਈ ਮੀਟਿੰਗ, ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲ੍ਹਾ ਕਮੇਟੀ ਅੰਮ੍ਰਿਤਸਰ ਦੀ ਮੀਟਿੰਗ ਪਿੰਡ ਵੱਲਾ ਦੇ ਗੁਰਦੁਆਰਾ ਗੁਰਿਆਣਾ ਸਾਬ੍ਹ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਅਤੇ ਪਾਣੀ ਪ੍ਰਦੂਸ਼ਣ ਰੋਕਥਾਮ ਅਤੇ ਨਿਰਜੰਤਰਣ ਸੋਧ ਐਕਟ 2024 ਨੂੰ ਲਾਗੂ ਕਰਨ ਖਿਲਾਫ ਮੋਦੀ ਅਤੇ ਭਗਵੰਤ ਮਾਨ ਸਰਕਾਰ ਖਿਲਾਫ ਗੋਲਡਨ ਗੇਟ ਅੰਮ੍ਰਿਤਸਰ ਤੇ ਅਰਥੀ ਮੁਜ਼ਾਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਆਰਥਿਕ ਤੌਰ ਤੇ ਆਮ ਜਨਤਾ ਨੂੰ ਕੰਗਾਲ ਕਰਨ ਲਈ ਲਗਾਤਾਰ ਫੈਸਲੇ ਕਰ ਰਹੀ ਹੈ ਹਾਲਾਤਾਂ ਨੂੰ ਵੇਖਦਿਆਂ ਆਉਣ ਵਾਲੇ ਸਮੇਂ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਜਿਸਦਾ ਸਾਰਾ ਬੋਝ ਆਮ ਖਪਤਕਾਰ ਤੇ ਪਵੇਗਾ। ਉਹਨਾਂ ਕਿਹਾ ਕਿ ਇੱਕ ਬੰਨੇ ਕੇਂਦਰ ਦੀ ਸਰਕਾਰ ਖੇਤੀ ਖੇਤਰ ਹੋਰਨਾ ਖੇਤਰਾਂ ਨੂੰ ਕਾਰਪੋਰੇਟ ਦੇ ਹਵਾਲੇ ਕਰਨ ਜਾ ਰਹੀ ਹੈ ਦੂਸਰੇ ਪਾਸੇ ਬੇਰੁਜ਼ਗਾਰੀ ਸਿਖਰਾਂ ਤੇ ਹੈ ਇਹਨਾਂ ਹਾਲਾਤਾਂ ਵਿੱਚ 50 ਰੁਪਏ ਪ੍ਰਤੀ ਸਲਿੰਡਰ ਦੀ ਕੀਮਤ ਵਿੱਚ ਵਾਧਾ ਨਾ ਬਰਦਾਸ਼ਤਯੋਗ ਹੈ, ਇਸ ਲਈ ਇਹਨੂੰ ਵਾਪਸ ਲਿਆ ਜਾਵੇ। ਉਹਨਾਂ ਕਿਹਾ ਕਿ ਜਿੱਥੇ ਭਗਵੰਤ ਮਾਨ ਸਰਕਾਰ ਨੇ ਸ਼ੰਬੂ ਅਤੇ ਖਨੌਰੀ ਦੇ ਮੋਰਚਿਆਂ ਨੂੰ ਉਖਾੜ ਕੇ ਆਰਐਸਐਸ ਅਤੇ ਮੋਦੀ ਤੇ ਅਮਿਤ ਸ਼ਾਹ ਦੀ ਖੁਸ਼ੀ ਪ੍ਰਾਪਤ ਕੀਤੀ ਹੈ ਉਥੇ ਹੀ ਪੰਜਾਬੀਆਂ ਦੇ ਨਾਲ ਧੋਖਾ ਕਰਦਿਆਂ ਹੋਇਆਂ ਕੁਦਰਤੀ ਸੋਮਿਆਂ ਵਿੱਚ ਇੰਡਸਟਰੀ ਵੱਲੋਂ ਪ੍ਰਦੂਸ਼ਿਤ ਪਾਣੀ ਪਾਏ ਜਾਣ ਨੂੰ ਰੋਕਣ ਲਈ ਪ੍ਰਦੂਸ਼ਣ ਐਕਟ ਵਿੱਚਲੇ 6 ਸਾਲ ਦੀ ਜੇਲ੍ਹ ਦੀ ਸਜ਼ਾ ਦੇ ਪ੍ਰਬੰਧ ਨੂੰ ਖਤਮ ਕਰ ਦਿੱਤਾ ਗਿਆ ਹੈ, ਜਿਵੇਂ ਕੱਪੜਾ ਰੰਗਣ ਵਾਲੀ ਇੰਡਸਟਰੀ ਦਾ ਕੈਮੀਕਲ ਵਾਲਾ ਪਾਣੀ ਦਰਿਆ ਬਿਆਸ, ਇਸੇ ਤਰ੍ਹਾਂ ਪੰਜਾਬ ਅੰਦਰ ਲੱਗੀਆਂ ਫੈਕਟਰੀਆਂ ਦਾ ਕੈਮੀਕਲ ਵਾਲਾ ਪਾਣੀ ਬੋਰਾ ਰਾਹੀਂ ਜਮੀਨ ਹੇਠ ਲਗਾਤਾਰ ਪਾਇਆ ਜਾ ਰਿਹਾ ਹੈ ਅਤੇ ਇਸ ਸੋਧ ਕਰਨ ਨਾਲ ਹੁਣ ਗੰਦਾ ਪਾਣੀ ਪਾਉਣ ਵਾਲੀਆਂ ਫੈਕਟਰੀਆਂ ਦਾ ਡਰ ਖਤਮ ਹੋ ਜਾਵੇਗਾ ਕਿਉਂਕਿ ਨਵੀਂ ਸੋਧ ਨਾਲ ਕੀਤੇ ਜਾਣ ਵਾਲੇ 15 ਹਜਾਰ ਤੋਂ ਜਾਂ ਕੁਝ ਲੱਖ ਦੇ ਜੁਰਮਾਨੇ ਵੱਡੇ ਕਾਰਪੋਰੇਟ ਘਰਾਣਿਆਂ ਲਈ ਮਾਮੂਲੀ ਹਨ। ਇਸ ਲਈ ਇਸ ਕਾਨੂੰਨ ਵਿੱਚ ਸੋਧ ਦੇ ਨਾਮ ਤੇ ਕੀਤੇ ਗਏ ਖਤਰਨਾਕ ਬਦਲਾਵ ਨੂੰ ਤੁਰੰਤ ਕਾਰਵਾਈ ਕਰਕੇ ਵਾਪਿਸ ਲਿਆ ਜਾਵੇ। ਉਹਨਾਂ ਕਿਹਾ ਕਿ ਕਿਸਾਨ ਮਜਦੂਰ ਮੋਰਚਾ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਆਉਣ ਤੇ ਸਵਾਲ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ ਪਿੰਡਾਂ ਵਿੱਚ ਔਰਤਾਂ ਦੀਆਂ ਇਕਾਈਆ ਪੂਰੇ ਜੋਰ ਛੋਰ ਨਾਲ ਗਠਿਤ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਹ ਹੈ। ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਜੋਨ ਪੱਧਰੀ ਵਿਸ਼ਾਲ ਇੱਕਠ ਕਰਕੇ ਔਰਤਾਂ ਦੀਆਂ ਜੋਨ ਪੱਧਰੀ ਕਮੇਟੀਆਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ , ਗੁਰਬਚਨ ਸਿੰਘ ਚੱਬਾ, ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਰੰਗੜਾ, ਲਖਵਿੰਦਰ ਸਿੰਘ ਡਾਲਾ, ਬਲਵਿੰਦਰ ਸਿੰਘ ਰੁਮਾਣਾਚੱਕ , ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਕੁਲਜੀਤ ਸਿੰਘ ਕਾਲੇ, ਗੁਰਦੇਵ ਸਿੰਘ ਗੱਗੋਮਾਹਲ ਸਮੇਤ ਵੱਖ ਵੱਖ ਜੋਨਾਂ ਦੇ ਪ੍ਰਧਾਨ ਸਕੱਤਰ ਅਤੇ ਸੀਨੀਅਰ ਆਗੂ ਹਾਜ਼ਿਰ ਰਹੇ।

LEAVE A RESPONSE

Your email address will not be published. Required fields are marked *