पंजाब

ਆਪਰੇਸ਼ਨ ਸਤਰਕ ਤਹਿਤ ਅੱਧੀ ਰਾਤ ਅੰਮ੍ਰਿਤਸਰ ਦੀਆਂ ਸੜਕਾਂ ਤੇ ਪਹੁੰਚੇ ਡੀਜੀਪੀ ਪੰਜਾਬ ਗੌਰਵ ਯਾਦਵ

ਆਪਰੇਸ਼ਨ ਸਤਰਕ ਤਹਿਤ ਅੱਧੀ ਰਾਤ ਅੰਮ੍ਰਿਤਸਰ ਦੀਆਂ ਸੜਕਾਂ ਤੇ ਪਹੁੰਚੇ ਡੀਜੀਪੀ ਪੰਜਾਬ ਗੌਰਵ ਯਾਦਵ

ਪੁਲਿਸ ਵੱਲੋਂ ਲਗਾਏ ਨਾਕਿਆਂ ਦੀ ਡੀਜੀਪੀ ਪੰਜਾਬ ਨੇ ਕੀਤੀ ਖੁਦ ਚੈਕਿੰਗ

ਅੰਮ੍ਰਿਤਸਰ ਗੋਲਡਨ ਗੇਟ ਰੇਲਵੇ ਸਟੇਸ਼ਨ ਅਤੇ ਛੇਹਾਰਟਾ ਪੁਲਿਸ ਥਾਣੇ ਦੇ ਬਾਹਰ ਲੱਗੇ ਨਾਕਿਆਂ ਤੇ ਕੀਤੀ ਗਈ ਡੀਜੀਪੀ ਪੰਜਾਬ ਵੱਲੋਂ ਚੈਕਿੰਗ
ਅੰਮ੍ਰਿਤਸਰ 11 ਅਪ੍ਰੈਲ ਕੁਲਜੀਤ ਸਿੰਘ
ਜਿੱਥੇ ਇੱਕ ਪਾਸੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਪੰਜਾਬ ਪੁਲਿਸ ਵੱਲੋਂ ਆਪਰੇਸ਼ਨ ਸਤਰਕ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ ਅੰਮ੍ਰਿਤਸਰ ਦੀਆਂ ਸੜਕਾਂ ਤੇ ਅੱਧੀ ਰਾਤ ਡੀਜੀਪੀ ਪੰਜਾਬ ਪਹੁੰਚੇ ਅਤੇ ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ ਦੀ ਚੈਕਿੰਗ ਕੀਤੀ। ਇਸ ਦੌਰਾਨ ਡੀਜੀਪੀ ਪੰਜਾਬ ਵੱਲੋਂ ਖੁਦ ਨਾਕਿਆਂ ਤੇ ਚੈਕਿੰਗ ਕੀਤੀ ਗਈ ਅਤੇ ਪੁਲਿਸ ਦੀ ਹੌਸਲਾ ਅਫਜ਼ਾਈ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਵੱਲੋਂ ਆਪਰੇਸ਼ਨ ਸਤਰਕ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ ਉਹਨਾਂ ਵੱਲੋਂ ਨਾਕਿਆਂ ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹੱਥ ਲੱਗੀਆਂ ਹਨ ਅਤੇ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਤੇ ਨੱਥ ਪਾਈ ਗਈ ਹੈ ਅਤੇ ਜੋ ਪੁਲਿਸ ਵੱਲੋਂ ਐਂਟੀ ਡਰੋਨ ਸਿਸਟਮ ਸ਼ੁਰੂ ਕੀਤਾ ਗਿਆ ਸੀ ਉਹ ਵੀ ਕਾਫੀ ਕਾਰਗਰ ਸਾਬਤ ਹੋ ਰਿਹਾ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਪੰਜਾਬ ਵਾਸੀਆਂ ਦਾ ਵੀ ਸਹਿਯੋਗ ਮੰਗਦੇ ਹਾਂ ਕਿ ਯੁੱਧ ਨਸ਼ਿਆਂ ਵਿਰੁੱਧ ਵਿੱਚ ਪੰਜਾਬ ਵਾਸੀ ਵੀ ਉਹਨਾਂ ਦਾ ਸਹਿਯੋਗ ਕਰਨ ਤਾਂ ਜੋ ਕਿ ਪੰਜਾਬ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਦੇ ਲਈ ਉਹ ਬਾਰਡਰਾਂ ਦੇ ਉੱਪਰ 2100 ਦੇ ਕਰੀਬ ਕੈਮਰੇ ਵੀ ਲਗਾਉਣਗੇ ਤਾਂ ਜੋ ਕਿ ਨਸ਼ਾ ਤਸਕਰਾਂ ਤੇ ਪੂਰੀ ਤਰੀਕੇ ਨਕੇਲ ਕੱਸੀ ਜਾਵੇ। ਪੁਲਿਸ ਅਧਿਕਾਰੀ ਕੋਲੋਂ ਫੜੀ ਗਈ ਹੈਰੋਇਨ ਦੇ ਮਾਮਲੇ ਚ ਬੋਲਦੇ ਹੋਏ ਡੀਜੀਪੀ ਪੰਜਾਬ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਪੁਲਿਸ ਦਾ ਹੀ ਮੁਲਾਜ਼ਮ ਕਿਉਂ ਨਾ ਹੋਵੇ ।
ਡੀਜੀਪੀ ਪੰਜਾਬ ਅੱਜ ਅੰਮ੍ਰਿਤਸਰ ਦੇ ਨਾਕਿਆਂ ਨੂੰ ਚੈੱਕ ਕਰਨ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਲੈਣ ਲਈ ਪਿੰਡਾਂ ਵਿੱਚ ਵੀ ਗਏ । ਉਨਾਂ ਪੁਲਿਸ ਵੱਲੋਂ ਕੀਤੇ ਜਾ ਰਹੇ ਪ੍ਰਬੰਧ ਨੂੰ ਖੁਦ ਵੇਖਿਆ ਅਤੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਕਿਹਾ ਕਿ ਤੁਸੀਂ ਦੇਸ਼ ਵਿਰੋਧੀ ਤਾਕਤਾਂ ਲਈ ਦਹਿਸ਼ਤ ਦਾ ਪ੍ਰਤੀਕ ਬਣੋ ਅਤੇ ਲੋਕਾਂ ਦੇ ਸਾਥੀ ਬਣ ਕੇ ਇਸ ਲੜਾਈ ਵਿੱਚ ਜਿੱਤ ਪ੍ਰਾਪਤ ਕਰੋ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
, ਡੀਸੀਪੀ ਵਿਜੇ ਆਲਮ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

LEAVE A RESPONSE

Your email address will not be published. Required fields are marked *